ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ    12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ    ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ    ਮਾਨ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ    ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ    ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ    ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ    ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ    ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ    ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ   
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ
May 2, 2026
-

ਗ੍ਰਿਫਤਾਰ ਕੀਤੇ ਦੋਸ਼ੀ ਗੁਰਜਿੰਦਰ ਦੇ ਖੁਲਾਸੇ ਅਨੁਸਾਰ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਅੰਜਾਮ ਦਿੱਤੀਆਂ ਗਈਆਂ ਸਨ ਤਿੰਨੋਂ ਅੱਤਵਾਦੀ ਵਾਰਦਾਤਾਂ: ਡੀਜੀਪੀ ਗੌਰਵ ਯਾਦਵ

ਗ੍ਰਿਫਤਾਰ ਕੀਤਾ ਦੋਸ਼ੀ ਗੁਰਜਿੰਦਰ ਅਤੇ ਮ੍ਰਿਤਕ ਜਗਰੂਪ ਲੰਬੇ ਸਮੇਂ ਤੋਂ ਸੰਪਰਕ ਵਿੱਚ ਸਨ; ਪੁਲਿਸ ਤੋਂ ਬਚਣ ਲਈ ਵੱਖ-ਵੱਖ ਹੋ ਕੇ ਪੁੱਜੇ ਸਨ ਰਾਜਪੁਰਾ

ਚੰਡੀਗੜ੍ਹ/ਪਟਿਆਲਾ, 2 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ-ਸਮਰਥਿਤ ਆਈ.ਐਸ.ਆਈ. ਅੱਤਵਾਦੀ ਨੈੱਟਵਰਕਾਂ ਨੂੰ ਬੇਅਸਰ ਕਰਦਿਆਂ ਪੰਜਾਬ ਪੁਲਿਸ ਨੇ ਤਿੰਨ ਵੱਡੀਆਂ ਅੱਤਵਾਦੀ ਵਾਰਦਾਤਾਂ - ਸੀ.ਆਈ.ਏ. ਮੋਗਾ ਗ੍ਰਨੇਡ ਹਮਲਾ, ਸਰਹਿੰਦ ਰੇਲਵੇ ਟਰੈਕ ਧਮਾਕਾ ਅਤੇ ਹਾਲ ਹੀ ਵਿੱਚ ਹੋਏ ਸ਼ੰਭੂ ਰੇਲਵੇ ਟਰੈਕ ਧਮਾਕੇ – ਦੇ ਮੁੱਖ ਸਾਜ਼ਿਸ਼ਕਰਤਾ ਜਗਰੂਪ ਸਿੰਘ ਦੇ ਮੁੱਖ ਸਾਥੀ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਕੇਸਾਂ ਦੀ ਗੁੱਥੀ ਸਫ਼ਲਤਾਪੂਰਵਕ ਸੁਲਝਾ ਲਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਇਹ ਆਪ੍ਰੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਅਤੇ ਜ਼ਿਲ੍ਹਾ ਪਟਿਆਲਾ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਚਲਾਇਆ ਗਿਆ ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਵਜੋਂ ਹੋਈ ਹੈ, ਜੋ ਗੁਰਦਾਸਪੁਰ ਦੇ ਬਿਧੀਪੁਰ ਦਾ ਰਹਿਣ ਵਾਲਾ ਹੈ।

ਇਹ ਕਾਮਯਾਬੀ, ਸੋਮਵਾਰ ਰਾਤ ਨੂੰ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜਲੇ ਰੇਲਵੇ ਟਰੈਕ ’ਤੇ ਹੋਏ ਧਮਾਕੇ ਦੀ ਚੱਲ ਰਹੀ ਜਾਂਚ ਦੌਰਾਨ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਜਗਰੂਪ ਸਿੰਘ ਉਰਫ਼ ਜੂਪਾ ਉਕਤ ਥਾਂ ’ਤੇ ਆਈ.ਈ.ਡੀ. ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਸਮੇਂ ਤੋਂ ਪਹਿਲਾਂ ਹੀ ਆਈ.ਈ.ਡੀ ਵਿਸਫੋਟ ਹੋਣ ਕਾਰਨ ਉਸਦੀ ਮੌਤ ਹੋ ਗਈ ਸੀ। ਪੁਲਿਸ ਨੇ ਪਹਿਲਾਂ ਹੀ ਚਾਰ  ਕੱਟੜਪੰਥੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ, ਸਤਨਾਮ ਸਿੰਘ ਉਰਫ਼ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰੇਨੇਡ, ਦੋ .30 ਬੋਰ ਪਿਸਤੌਲ, ਆਧੁਨਿਕ ਸੰਚਾਰ ਉਪਕਰਣ ਅਤੇ ਲੈਪਟਾਪ ਬਰਾਮਦ ਕੀਤੇ ਹਨ। ਇਸ ਤੋਂ ਬਾਅਦ ਮ੍ਰਿਤਕ ਜਗਰੂਪ ਦੇ ਭਰਾ ਸਤਨਾਮ ਉਰਫ਼ ਸੱਤਾ ਦੇ ਖੁਲਾਸੇ ’ਤੇ ਅੱਤਵਾਦੀ ਹਾਰਡਵੇਅਰ ਦਾ ਇੱਕ ਹੋਰ ਵੱਡਾ ਜ਼ਖੀਰਾ ਵੀ ਬਰਾਮਦ ਕੀਤਾ ਗਿਆ ਹੈ, ਜਿਸ ਵਿੱਚ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ), ਹੈਂਡ ਗ੍ਰੇਨੇਡ, ਵਿਸਫੋਟਕ ਅਤੇ ਆਧੁਨਿਕ ਪਿਸਤੌਲਾਂ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗੁਰਜਿੰਦਰ ਅਤੇ ਜਗਰੂਪ ਲੰਬੇ ਸਮੇਂ ਤੋਂ ਸਾਥੀ ਸਨ ਅਤੇ ਸ਼ੰਭੂ ਧਮਾਕੇ ਵਾਲੇ ਦਿਨ, ਇਹ ਦੋਵੇਂ ਪੁਲਿਸ  ਤੋਂ ਬਚਣ ਲਈ ਵੱਖੋ-ਵੱਖ ਹੋ ਕੇ ਰਾਜਪੁਰਾ ਪਹੁੰਚੇ ਸਨ । 

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਜਿੰਦਰ ਧਮਾਕੇ ਦੇ ਸਮੇਂ ਮੌਕੇ ’ਤੇ ਮੌਜੂਦ ਸੀ, ਪਰ ਕੁਝ ਦੂਰੀ ’ਤੇ ਖੜ੍ਹਾ ਹੋਣ ਕਰਕੇ ਉਹ ਬਚ ਕੇ ਨਿਕਲਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਗੁਰਜਿੰਦਰ ਨੂੰ ਇਹ ਪਤਾ ਲੱਗਾ ਕਿ ਜਗਰੂਪ ਦੀ ਆਈ.ਈ.ਡੀ. ਫਟਣ ਕਾਰਨ ਮੌਤ ਹੋ ਗਈ ਹੈ ਤਾਂ ਉਹ ਮੌਕੇ ਤੋਂ ਭੱਜ ਨਿੱਕਲਿਆ।

ਡੀਜੀਪੀ ਨੇ ਦੱਸਿਆ ਕਿ ਗੁਰਜਿੰਦਰ ਸਿੰਘ ਦੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਕਿ  ਤਿੰਨੋਂ ਅੱਤਵਾਦੀ ਵਾਰਦਾਤਾਂ - 7 ਨਵੰਬਰ, 2025 ਨੂੰ ਸੀਆਈਏ ਮੋਗਾ ਵਿਖੇ ਗ੍ਰਨੇਡ ਹਮਲਾ, 23 ਜਨਵਰੀ, 2026 ਨੂੰ ਸਰਹਿੰਦ ਰੇਲਵੇ ਟਰੈਕ ਧਮਾਕਾ ਅਤੇ 27 ਅਪ੍ਰੈਲ, 2026 ਨੂੰ ਸ਼ੰਭੂ ਧਮਾਕਾ – ਨੂੰ ਮਲੇਸ਼ੀਆ-ਅਧਾਰਤ ਹੈਂਡਲਰਾਂ ਦੇ  ਨਿਰਦੇਸ਼ਾਂ ਹੇਠ ਇਸੇ ਅੱਤਵਾਦੀ ਮਾਡਿਊਲ ਵੱਲੋਂ ਅੰਜਾਮ ਦਿੱਤਾ ਗਿਆ ਸੀ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮਲੇਸ਼ੀਆ ਅਧਾਰਤ ਹੈਂਡਲਰ  ਅਮਰੀਕਾ ਅਤੇ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਅੱਗੇ ਜੁੜੇ ਹੋਏ ਸਨ।

ਉਨ੍ਹਾਂ ਕਿਹਾ,‘‘ਇਸ ਗ੍ਰਿਫਤਾਰੀ ਅਤੇ ਪਹਿਲਾਂ ਦੀਆਂ ਬਰਾਮਦਗੀਆਂ ਨਾਲ ਮੋਗਾ, ਸਰਹਿੰਦ ਅਤੇ ਸ਼ੰਭੂ ਵਿਖੇ ਹੋਈਆਂ ਤਿੰਨੋਂ ਅੱਤਵਾਦੀ ਘਟਨਾਵਾਂ ਨੂੰ ਸਫਲਤਾਪੂਰਵਕ ਹੱਲ ਕਰ ਲਿਆ ਗਿਆ ਹੈ।’’ 

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਇੱਕ ਖੁਫੀਆ ਕਾਰਵਾਈ ਤਹਿਤ ਮੁੱਖ ਦੋਸ਼ੀ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਨੂੰ ਅੰਮ੍ਰਿਤਸਰ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਪਟਿਆਲਾ ਵਰੁਣ ਸ਼ਰਮਾ ਨੇ ਅੱਗੇ ਦੱਸਿਆ ਕਿ ਪੁਲਿਸ ਦੀ ਗ੍ਰਿਫਤ ਤੋਂ  ਬਚਣ ਲਈ ਇਸ ਮਾਡਿਊਲ ਵੱਲੋਂ ਸਖ਼ਤ ਰੇਡੀਓ ਸਾਈਲੈਂਸ ਬਣਾਈ ਹੋਈ ਸੀ ਅਤੇ ਦੋਸ਼ੀ ਆਪਣੀਆਂ ਗਤੀਵਿਧੀਆਂ ਦੌਰਾਨ ਬਹੁਤ ਸਾਵਧਾਨੀਆਂ ਵਰਤ ਰਹੇ ਸਨ। ਇਸ ਮਾਮਲੇ ਸੰਬਧੀ  ਹੋਰ ਜਾਂਚ ਜਾਰੀ ਹੈ।

Powered by Froala Editor


Recommended News
Most Read
Just Now