ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ    ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ    ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ    ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ    ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ    ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ    ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ    ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ   
ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ
May 4, 2026
-

ਚੰਡੀਗੜ੍ਹ, 4 ਮਈ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 232/2025, ਸੰਗਰੂਰ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਪੰਜਾਬ ਗ੍ਰਾਮੀਣ ਬੈਂਕ ਦੇ ਨਿਯਮਾਂ ਦੀ ਉਲੰਘਣਾ ਕੀਤੀ। ਉਸਨੇ ਧੋਖਾਧੜੀ ਨਾਲ ਸਾਲ 2023 ਜੂਨ/ਜੁਲਾਈ ਦੇ ਮਹੀਨੇ ਦੌਰਾਨ ਵੱਖ-ਵੱਖ ਤਰੀਕਾਂ ਨੂੰ ਆਪਣੇ ਬੈਂਕ ਦੇ ਮ੍ਰਿਤਕ ਪੈਨਸ਼ਨਰਾਂ ਦੇ 19 ਬੈਂਕ ਖਾਤਿਆਂ ਚੋਂ ਕੁੱਲ 9,64,600 ਰੁਪਏ ਕਢਵਾਏ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Powered by Froala Editor


Recommended News
Most Read
Just Now