ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ    ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ    ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ    ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ    ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ    ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ    ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ    ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ   
ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ
May 7, 2026
-

ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਵਾਸਤੇ 204.69 ਕਰੋੜ ਰੁਪਏ ਜਾਰੀ

“ਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰ

ਚੰਡੀਗੜ੍ਹ, 7 ਮਈ:

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਕੋਈ ਵੀ ਬੱਚਾ ਸਿਰਫ ਆਰਥਿਕ ਤੰਗੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਹਿਲੀ ਤੋਂ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 204.69 ਕਰੋੜ ਰੁਪਏ ਦੀ ਅਦਾਇਗੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਹਜ਼ਾਰਾਂ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਹੀ ਉਹ ਸਭ ਤੋਂ ਵੱਡੀ ਤਾਕਤ ਹੈ ਜੋ ਕਿਸੇ ਵੀ ਬੱਚੇ ਦੀ ਕਿਸਮਤ ਬਦਲ ਸਕਦੀ ਹੈ। ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਚੁੱਕਿਆ ਹਰ ਮਜ਼ਬੂਤ ਕਦਮ ਸਮਾਜ ਦੇ ਭਵਿੱਖ ਨੂੰ ਰੌਸ਼ਨ ਬਣਾਉਂਦਾ ਹੈ। ਇਸੇ ਸੋਚ ਨਾਲ ਮਾਨ ਸਰਕਾਰ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਤਾਂ ਜੋ ਸਮਾਜ ਦੇ ਹਰ ਵਰਗ ਦੇ ਬੱਚਿਆਂ ਨੂੰ ਬਰਾਬਰ ਮੌਕੇ ਮਿਲ ਸਕਣ ਅਤੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹ ਕਦਮ ਸਿਰਫ ਸਹੂਲਤਾਂ ਮੁਹੱਈਆ ਕਰਵਾਉਣ ਤੱਕ ਸੀਮਿਤ ਨਹੀਂ, ਸਗੋਂ ਸੂਬੇ ਵਿੱਚ ਸਮਾਜਿਕ ਬਰਾਬਰੀ, ਸਿੱਖਿਆ ਅਤੇ ਖੁਸ਼ਹਾਲੀ ਨੂੰ ਮਜ਼ਬੂਤ ਕਰਨ ਵੱਲ ਇਕ ਵੱਡੀ ਪਹਿਲ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਸਮਾਜ ਦਾ ਹਰ ਬੱਚਾ ਸਿੱਖਿਆ ਨਾਲ ਜੁੜੇਗਾ, ਆਤਮ-ਵਿਸ਼ਵਾਸ ਨਾਲ ਅੱਗੇ ਵਧੇਗਾ ਅਤੇ ਆਪਣੇ ਸੁਪਨੇ ਸਾਕਾਰ ਕਰੇਗਾ, ਤਦੋਂ ਹੀ “ਰੰਗਲਾ ਪੰਜਾਬ” ਦਾ ਸੁਪਨਾ ਸੱਚੇ ਅਰਥਾਂ ਵਿੱਚ ਸਾਕਾਰ ਹੋਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਸਮਾਜਿਕ ਨਿਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਲੋਕ-ਹਿਤੈਸ਼ੀ ਪਹਿਲਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਂਦੀ ਰਹੇਗੀ।

______

Powered by Froala Editor


Recommended News
Most Read
Just Now