ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ    ਪੰਜਾਬ ਨਗਰ ਨਿਗਮ ਚੋਣਾਂ 26 ਮਈ ਨੂੰ ਵੋਟਿੰਗ, 29 ਮਈ ਨੂੰ ਨਤੀਜੇ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ    ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ    ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ    ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ    ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ    ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ    ਫਤਿਹਗੜ੍ਹ ਸਾਹਿਬ ਵਿੱਚ ਭਿਆਨਕ ਸੜਕ ਹਾਦਸਾ, 3 ਮੌਤਾਂ    ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ   
ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ
May 11, 2026
-

ਕਿਹਾ, ਬੰਦੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਹਰ ਕੈਦੀ ਦੇ ਮਾਣ ਤੇ ਅਧਿਕਾਰਾਂ ਦੀ ਰੱਖਿਆ ਦੀ ਹਦਾਇਤ

ਗੜ੍ਹੀ ਵੱਲੋਂ ਬੰਦੀਆਂ ਦੇ ਹਾਲਾਤ ਜਾਣਨ ਲਈ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਦੇ ਦੌਰੇ ਦੀ ਨਾਭਾ ਜੇਲ੍ਹ ਤੋਂ ਸ਼ੁਰੂਆਤ

ਨਾਭਾ, 11 ਮਈ:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ ਕੀਤਾ ਅਤੇ ਕੈਦੀਆਂ ਨੂੰ ਜੇਲ੍ਹ ਮੈਨੂਅਲ ਅਨੁਸਾਰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦਾ ਨਿਰੀਖਣ ਕੀਤਾ।ਇਸ ਮੌਕੇ ਐਸ ਡੀ ਐਮ ਨਾਭਾ ਏ.ਪੀ.ਐਸ ਸੋਮਲ ਅਤੇ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਚੇਅਰਮੈਨ ਗੜ੍ਹੀ ਦਾ ਨਾਭਾ ਪੁੱਜਣ ‘ਤੇ ਸਵਾਗਤ ਕੀਤਾ। 

ਦੌਰੇ ਦੌਰਾਨ, ਚੇਅਰਮੈਨ ਗੜ੍ਹੀ ਨੇ ਜੇਲ੍ਹ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ ਅਤੇ ਜੇਲ੍ਹ ਵਿੱਚ ਬੰਦੀਆਂ ਨਾਲ ਗੱਲਬਾਤ ਕੀਤੀ ਤਾਂ ਜੋ ਉਨ੍ਹਾਂ ਦੇ ਰਹਿਣ-ਸਹਿਣ ਦੀਆਂ ਸਥਿਤੀਆਂ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸੁਣੀਆਂ ਜਾ ਸਕਣ। ਉਨ੍ਹਾਂ ਨੇ ਕੈਦੀਆਂ ਨੂੰ ਦਿੱਤੇ ਜਾ ਰਹੇ ਭੋਜਨ ਪ੍ਰਬੰਧਾਂ, ਸਿਹਤ ਸੰਭਾਲ ਸੇਵਾਵਾਂ, ਸਫਾਈ ਅਤੇ ਹੋਰ ਭਲਾਈ ਉਪਾਵਾਂ ਦਾ ਵੀ ਜਾਇਜ਼ਾ ਲਿਆ।

ਇਸ ਦੌਰਾਨ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਜੇਲ੍ਹਾਂ ਵਿੱਚ ਬੰਦੀਆਂ ਦੇ ਸੁਧਾਰ ਲਈ ਸਾਜਗਾਰ ਮਾਹੌਲ ਬਣਾਉਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਬੰਦੀਆਂ ਨੂੰ ਮਿਲਦੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਦਾ ਦੌਰਾ ਕਰਨਗੇ ਅਤੇ ਇਸ ਦੀ ਸ਼ੁਰੂਆਤ ਨਾਭਾ ਦੀ ਇਸ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਕੀਤੀ ਗਈ ਹੈ। ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਤੋਂ ਜੇਲ੍ਹ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। 

ਆਪਣੇ ਦੌਰੇ ਮੌਕੇ ਚੇਅਰਮੈਨ ਗੜ੍ਹੀ ਨੇ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜੇਲ੍ਹ ਮੈਨੂਅਲ ਦੇ ਉਪਬੰਧਾਂ ਅਨੁਸਾਰ ਕੈਦੀਆਂ ਨੂੰ ਸਾਰੀਆਂ ਸਹੂਲਤਾਂ ਅਤੇ ਕਾਨੂੰਨੀ ਅਧਿਕਾਰ ਪ੍ਰਦਾਨ ਕੀਤੇ ਜਾਣੇ ਯਕੀਨੀ ਬਣਾਉਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੈਦੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰੇਕ ਕੈਦੀ ਦੇ ਮਾਣ ਅਤੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇ।

ਜੇਲ੍ਹ ਸੁਪਰਡੈਂਟ ਕਾਹਲੋਂ ਨੇ ਚੇਅਰਮੈਨ ਗੜ੍ਹੀ ਨੂੰ ਜੇਲ੍ਹ ਦੇ ਕੰਮਕਾਜ ਅਤੇ ਕੈਦੀਆਂ ਲਈ ਕੀਤੀਆਂ ਜਾ ਰਹੀਆਂ ਵੱਖ-ਵੱਖ ਸੁਧਾਰਾਤਮਕ ਅਤੇ ਭਲਾਈ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਇਸ ‘ਤੇ ਚੇਅਰਮੈਨ ਨੇ ਤਸੱਲੀ ਪ੍ਰਗਟਾਈ ਅਤੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਕਿਸੇ ਵੀ ਕਾਰਨ ਕਰਕੇ ਗਲਤੀ ਕੀਤੀ ਹੈ ਤਾਂ ਉਸ ਨੂੰ ਸੁਧਾਰਨ ਲਈ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਬਣਦੇ ਹੱਕ ਮਿਲਦੇ ਰਹਿਣੇ ਚਾਹੀਦੇ ਹਨ। 

ਇਸ ਮੌਕੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਪ੍ਰੀਤ ਸਿੰਘ ਰਾਏ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਜਸਵੀਰ ਕੌਰ, ਤਹਿਸੀਲ ਭਲਾਈ ਅਫ਼ਸਰ ਇਨਾਇਤ ਵਾਲੀਆ ਅਤੇ ਤਹਿਸੀਲਦਾਰ ਬਲਜੀਤ ਸਿੰਘ ਵੀ ਮੌਜੂਦ ਸਨ। 

*******

ਫੋਟੋ ਕੈਪਸ਼ਨ -ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ ਕਰਦੇ ਹੋਏ।

Powered by Froala Editor


Recommended News
Most Read
Just Now