ਕੇਜਰੀਵਾਲ ਦੀ ਹੋਈ ਜਿੱਤ, ਜਸਟਿਸ ਸਵਰਨ ਕਾਂਤਾ ਕੇਸ ਤੋਂ ਹੋਈ ਵੱਖ    ਕਿਸਾਨਾਂ ਦਾ ਚੰਡੀਗੜ੍ਹ ਕੂਚ: ਪੁਲਿਸ ਨਾਲ ਕਿਸਾਨਾਂ ਦੀ ਜ਼ਬਰਦਸਤ ਝੜਪ!    ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ    ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ    ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ    ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ    ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ    ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ   
ਕਿਸਾਨਾਂ ਦਾ ਚੰਡੀਗੜ੍ਹ ਕੂਚ: ਪੁਲਿਸ ਨਾਲ ਕਿਸਾਨਾਂ ਦੀ ਜ਼ਬਰਦਸਤ ਝੜਪ!
May 15, 2026
-

– ਪ੍ਰਦਰਸ਼ਨਕਾਰੀਆਂ ‘ਤੇ ਵਾਟਰ ਕੈਨਨ ਦੀ ਵਰਤੋਂ

ਚੰਡੀਗੜ੍ਹ, 15 ਮਈ 2026: 

ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਅੱਜ ਮੋਹਾਲੀ ਤੋਂ ਚੰਡੀਗੜ੍ਹ ਗਵਰਨਰ ਹਾਊਸ ਤੱਕ ਕੂਚ ਕੀਤਾ ਜਾ ਰਿਹਾ ਹੈ। ਇਸ ਰੋਸ ਮਾਰਚ ਵਿਚ ਹਜ਼ਾਰਾਂ ਕਿਸਾਨ ਸ਼ਮੂਲੀਅਤ ਕਰ ਰਹੇ ਹਨ। ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋ ਗਈ। ਕਿਸਾਨ ਕਰਜ਼ਾ ਮੁਆਫ਼ੀ, ਕਰਜ਼ਾ ਸੀਮਾ ਅਤੇ ਐਮਐਸਪੀ ਵਧਾਉਣ ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਕਾਰਨ ਦੋ ਬਾਰਡਰਾਂ ‘ਤੇ ਟ੍ਰੈਫਿਕ ਨੂੰ ਡਾਇਵਰਟ ਕੀਤਾ ਗਿਆ ਹੈ।

ਚੰਡੀਗੜ੍ਹ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ‘ਤੇ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਸੀਲ ਕਰ ਦਿੱਤਾ ਹੈ। ਹਾਲਾਂਕਿ, ਬੈਰੀਕੇਡਾਂ ਨੂੰ ਟੱਪ ਕੇ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਤੋਂ ਬਾਅਦ ਵੀ ਜਦੋਂ ਕਿਸਾਨ ਨਾ ਰੁਕੇ ਤਾਂ ਉਨ੍ਹਾਂ ‘ਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ।ਚੰਡੀਗੜ੍ਹ ਪੁਲਿਸ ਦਾ ਕਹਿਣਾ ਹੈ ਕਿ ਹਾਲਾਤ ਨੂੰ ਦੇਖਦੇ ਹੋਏ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਐਸਐਸਪੀ (SSP) ਸਮੇਤ ਉੱਚ ਅਧਿਕਾਰੀ ਖ਼ੁਦ ਮੌਕੇ ‘ਤੇ ਮੌਜੂਦ ਰਹਿ ਕੇ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।

Powered by Froala Editor


Recommended News
Most Read
Just Now