ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ    ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ    ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ    ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ    ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ    ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ    ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ   
ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ
May 19, 2026
-

ਚੰਡੀਗੜ੍ਹ, 19 ਮਈ 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 59 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇਨਕੁਆਇਰੀ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 21 ਮੁਲਜ਼ਮਾਂ ਵਿਰੁੱਧ 13 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 17 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਚਾਰ ਰਿਸ਼ਵਤਖੋਰੀ ਦੇ ਕੇਸਾਂ ਦਾ ਫੈਸਲਾ ਸੁਣਾਇਆ, ਜਿਸ ਵਿੱਚ 20 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਦੋ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 10,000 ਰੁਪਏ ਤੋਂ 2,00,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Powered by Froala Editor


Recommended News
Most Read
Just Now