ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾ    ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ    ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ    ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ    ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ    ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ.    ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ    ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ    ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ    ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ   
ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ
May 20, 2026
-

ਦੁੱਧ ਸੈਂਪਲਿੰਗ ਮੁਹਿੰਮ ਦੌਰਾਨ ਦੁੱਧ ਦੇ ਇਕੱਤਰ ਕੀਤੇ ਗਏ ਕੁੱਲ 204 ਸੈਂਪਲਾਂ ਵਿੱਚੋਂ, 68 ਸੈਂਪਲ ਗੁਣਵੱਤਾ ਮਾਪਦੰਡਾਂ 'ਤੇ ਅਸਫਲ ਰਹੇ ਅਤੇ ਇੱਕ ਸੈਂਪਲ ਅਸੁਰੱਖਿਅਤ ਪਾਇਆ ਗਿਆ: ਡਾ. ਬਲਬੀਰ ਸਿੰਘ

ਚੰਡੀਗੜ੍ਹ, 20 ਮਈ:

ਸੁਰੱਖਿਅਤ ਅਤੇ ਮਿਆਰੀ ਭੋਜਨ ਉਤਪਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰੰਤਰ ਯਤਨਾਂ ਤਹਿਤ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫਡੀਏ) ਪੰਜਾਬ ਨੇ ਸੂਬੇ ਭਰ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਕਮਿਸ਼ਨਰ ਐਫਡੀਏ ਪੰਜਾਬ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ ਸੋਮਵਾਰ ਅਤੇ ਮੰਗਲਵਾਰ ਨੂੰ ਚਲਾਈ ਗਈ ਇਸ ਮੁਹਿੰਮ ਤਹਿਤ ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪਹਿਲੂਆਂ ‘ਤੇ ਧਿਆਨ ਕੇਂਦਰਤ ਕੀਤਾ ਗਿਆ। 

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਦੀਆਂ ਸਥਾਨਕ ਡੇਅਰੀਆਂ ਦੀ ਜਾਂਚ ਕੀਤੀ ਗਈ, ਜਿਸ ਦੇ ਚਲਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਡੇਅਰੀਆਂ, ਪ੍ਰੋਸੈਸਿੰਗ ਯੂਨਿਟਾਂ ਅਤੇ ਪ੍ਰਚੂਨ ਦੁਕਾਨਾਂ ਤੋਂ ਪਨੀਰ ਦੇ 211 ਸੈਂਪਲ ਲਏ ਗਏ।

ਸਿਹਤ ਮੰਤਰੀ ਨੇ ਕਿਹਾ ਕਿ ਲਏ ਗਏ ਸੈਂਪਲਾਂ ਨੂੰ ਕਿਸੇ ਵੀ ਕਿਸਮ ਦੀ ਮਿਲਾਵਟ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਸਬੰਧੀ ਜਾਂਚ ਲਈ ਮਾਨਤਾ ਪ੍ਰਾਪਤ ਸਟੇਟ ਫੂਡ ਲੈਬਾਰਟਰੀ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ, "ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਫੂਡ ਬਿਜ਼ਨਸ ਆਪਰੇਟਰ (ਐਫਬੀਓ) ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੇ ਉਪਬੰਧਾਂ ਅਨੁਸਾਰ ਸਖ਼ਤ ਕਾਨੂੰਨੀ ਕੀਤੀ ਜਾਵੇਗੀ।"

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਸਬੰਧਤ ਅਧਿਕਾਰੀਆਂ ਨੂੰ ਭੋਜਨ ਵਿੱਚ ਮਿਲਾਵਟ ਦੇ ਕਿਸੇ ਵੀ ਸ਼ੱਕੀ ਮਾਮਲੇ ਦੀ ਰਿਪੋਰਟ ਕਰਕੇ ਇਸ ਮਿਸ਼ਨ ਵਿੱਚ ਸਾਥ ਦੇਣ ਦੀ ਵੀ ਅਪੀਲ ਕੀਤੀ। 

ਜ਼ਿਕਰਯੋਗ ਹੈ ਕਿ ਇਸ ਪਨੀਰ ਸੈਂਪਲਿੰਗ ਮੁਹਿੰਮ ਤੋਂ ਪਹਿਲਾਂ ਐਫਡੀਏ ਪੰਜਾਬ ਵੱਲੋਂ 6 ਅਤੇ 7 ਮਈ, 2026 ਨੂੰ ਦੋ ਰੋਜ਼ਾ ਸੂਬਾ ਪੱਧਰੀ ਦੁੱਧ ਸੈਂਪਲਿੰਗ ਮੁਹਿੰਮ ਵੀ ਚਲਾਈ ਗਈ ਸੀ।

ਦੁੱਧ ਸੈਂਪਲਿੰਗ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਦੁੱਧ ਦੇ ਕੁੱਲ 204 ਸੈਂਪਲ ਇਕੱਤਰ ਕੀਤੇ ਗਏ ਜਿਹਨਾਂ ਵਿੱਚੋਂ 68 ਸੈਂਪਲ ਗੁਣਵੱਤਾ ਮਿਆਰਾਂ 'ਤੇ ਅਸਫਲ ਰਹੇ, ਜਦੋਂ ਕਿ ਇੱਕ ਨਮੂਨਾ ਅਸੁਰੱਖਿਅਤ ਪਾਇਆ ਗਿਆ।

ਸਪਲਾਈ ਚੇਨ ਵਿੱਚੋਂ ਮਿਲਾਵਟੀ ਦੁੱਧ ਨੂੰ ਖ਼ਤਮ ਕਰਕੇ ਜਨਤਕ ਸਿਹਤ ਦੀ ਰਾਖੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਸੈਂਪਲਿੰਗ ਮੁਹਿੰਮ ਨਿਰੰਤਰ ਅਤੇ ਠੋਸ ਮੁਹਿੰਮ ਦਾ ਹਿੱਸਾ ਹੈ ਜੋ "ਸਿਹਤਮੰਦ ਅਤੇ ਰੰਗਲਾ ਪੰਜਾਬ" ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਹਫ਼ਤਿਆਂ ਵਿੱਚ ਵੀ ਜਾਰੀ ਰਹੇਗੀ।

ਚੌਕਸੀ ਪ੍ਰਤੀ ਵਿਭਾਗ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ, ਕਮਿਸ਼ਨਰ ਐਫਡੀਏ ਕੰਵਲ ਪ੍ਰੀਤ ਬਰਾੜ, ਆਈਏਐਸ ਨੇ ਕਿਹਾ ਕਿ ਫੂਡ ਸੇਫਟੀ ਅਫਸਰ (ਐਫਐਸਓ) ਨਾ ਸਿਰਫ ਕਾਨੂੰਨ ਲਾਗੂ ਕਰ ਰਹੇ ਹਨ ਬਲਕਿ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਾਫ-ਸਫਾਈ ਅਤੇ ਸੁਚੱਜੇ ਸਟੋਰੇਜ ਅਭਿਆਸਾਂ ਬਾਰੇ ਵੀ ਜਾਣੂ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਭਲਾਈ ਲਈ ਡੇਅਰੀ ਸੈਕਟਰ ਵਿੱਚ ਉੱਚ ਮਿਆਰਾਂ ਨੂੰ ਬਰਕਰਾਰ ਰੱਖਣਾ ਬੇਹੱਦ ਲਾਜ਼ਮੀ ਹੈ।

Powered by Froala Editor


Recommended News
Most Read
Just Now