ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ    ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ    ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ    'ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ    ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ    ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ    ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ    ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ    ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ    ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਵਾਧਾ   
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
May 28, 2026
-

ਚੰਡੀਗੜ੍ਹ, 28 ਮਈ, 2026 :

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵ ਭਰ ਵਿੱਚ ਪ੍ਰਸਿੱਧ ਉਰਦੂ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ ਹੈ।

ਸ਼ੋਕ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਡਾ. ਬਸ਼ੀਰ ਬਦਰ ਆਧੁਨਿਕ ਉਰਦੂ ਸਾਹਿਤ ਦੇ ਅਜਿਹੇ ਮਹਾਨ ਵਿਦਵਾਨ ਸਨ, ਜਿਨ੍ਹਾਂ ਨੇ ਗ਼ਜ਼ਲ ਸ਼ੈਲੀ ਨੂੰ ਗੁੰਝਲਦਾਰ ਰੂਪਕਾਂ ਤੋਂ ਬਾਹਰ ਕੱਢ ਕੇ ਆਮ ਲੋਕਾਂ ਦੇ ਦਿਲਾਂ ਤੱਕ ਪਹੁੰਚਾਇਆ।

ਉਨ੍ਹਾਂ ਅੱਗੇ ਕਿਹਾ ਕਿ ਡਾ. ਬਸ਼ੀਰ ਬਦਰ ਦਾ ਵਿਛੋੜਾ ਭਾਰਤੀ ਸਾਹਿਤ ਵਿੱਚ ਇੱਕ ਸ਼ਾਨਦਾਰ ਯੁੱਗ ਦੇ ਅੰਤ ਦਾ ਸੰਕੇਤ ਹੈ। ਉਨ੍ਹਾਂ ਦੀ ਸ਼ਾਇਰੀ, ਜੋ ਉਨ੍ਹਾਂ ਦੀ ਵਿਲੱਖਣ ਸਾਦਗੀ, ਭਾਵਨਾਤਮਕ ਡੂੰਘਾਈ ਅਤੇ ਮਨੁੱਖੀ ਹਕੀਕਤਾਂ ਦੇ ਪ੍ਰਤੀਬਿੰਬ ਲਈ ਜਾਣੀ ਜਾਂਦੀ ਹੈ, ਵਿਸ਼ਵ ਭਰ ਦੇ ਸ਼ਾਇਰ ਪ੍ਰੇਮੀਆਂ ਦੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਸਾਹਿਤ ਪ੍ਰਤੀ ਉਨ੍ਹਾਂ ਦਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਵੱਲੋਂ ਸਦਾ ਯਾਦ ਰੱਖਿਆ ਜਾਵੇਗਾ।

ਵਿਸ਼ਵ ਭਰ ਵਿੱਚ ਪ੍ਰਸਿੱਧ ਸ਼ਾਇਰ ਦੇ ਸੋਗ ਵਿੱਚ ਡੁੱਬੇ ਪਰਿਵਾਰ, ਦੋਸਤਾਂ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਿਆਂ ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਸ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ੇ।

Powered by Froala Editor


Recommended News
Most Read
Just Now