ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ    ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼    ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ    ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ    ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ    ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ 'ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ    ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ    ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ   
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ
May 30, 2026
-

ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਦਿਵੇਦੀ ਵੱਲੋਂ 150ਵੀਂ ਐਨਡੀਏ ਪਾਸਿੰਗ ਆਊਟ ਪਰੇਡ ਦਾ ਨਿਰੀਖਣ

ਅਮਨ ਅਰੋੜਾ ਨੇ ਹਥਿਆਰਬੰਦ ਸੈਨਾਵਾਂ ਵਿੱਚ ਕੈਡਿਟਾਂ ਦੇ ਸਫ਼ਲ ਕਰੀਅਰ ਦੀ ਕੀਤੀ ਉਮੀਦ

ਚੰਡੀਗੜ੍ਹ/ਐਸਏਐਸ ਨਗਰ, 30 ਮਈ:

ਪੰਜਾਬ ਲਈ ਇੱਕ ਇਤਿਹਾਸਕ ਪਲ ਉਸ ਮੌਕੇ ਆਇਆ ਜਦੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ(ਐਮਆਰਐਸਏਐਫਪੀਆਈ, ਐਸਏਐਸ ਨਗਰ ਦੇ ਪੰਜ ਸਾਬਕਾ ਕੈਡਿਟ ਅੱਜ ਪੁਣੇ ਦੇ ਖੜਕਵਾਸਲਾ ਸਥਿਤ ਵੱਕਾਰੀ ਕੌਮੀ ਰੱਖਿਆ ਅਕੈਡਮੀ (ਐਨਡੀਏ) ਤੋਂ ਗ੍ਰੈਜੂਏਟ ਹੋਏ। ਦੱਸਣਯੋਗ ਹੈ ਕਿ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ ਦੁਆਰਾ 150ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ ਗਿਆ।

ਪੰਜ ਕੈਡਿਟਾਂ ਜਿਨ੍ਹਾਂ ਵਿੱਚ ਸੰਗਰੂਰ ਦੇ ਜਸਕੀਰਤਨ ਸਿੰਘ, ਜਲੰਧਰ ਦੇ ਮਨਜੋਤ ਸਿੰਘ ਵਾਲੀਆ ਅਤੇ ਧਰੁਵ ਭੰਡਾਰੀ, ਪਟਿਆਲਾ ਦੇ ਹਰਸ਼ਦੀਪ ਸਿੰਘ ਅਤੇ ਮੋਹਾਲੀ ਦੇ ਪਾਰਥ ਕਵੀ ਸ਼ਾਮਲ ਹਨ, ਨੇ ਐਮਆਰਐਸਏਐਫਪੀਆਈ ਵਿੱਚ ਦੋ ਸਾਲਾਂ ਦੀ ਬੁਨਿਆਦੀ ਸਿਖਲਾਈ ਸਦਕਾ ਐਨਡੀਏ ਤੋਂ ਤਿੰਨ ਸਾਲਾਂ ਦੀ ਸਖ਼ਤ ਟ੍ਰੇਨਿੰਗ ਪੂਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸੰਸਥਾ ਵਿੱਚ ਇਨ੍ਹਾਂ ਨੇ ਆਪਣੀ ਜ਼ਿਆਦਾਤਰ ਸਿਖਲਾਈ ਕੋਵਿਡ-19 ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਪੂਰੀ ਕੀਤੀ ਸੀ, ਜੋ ਉਨ੍ਹਾਂ ਦੇ ਮਿਹਨਤੀ ਜਜ਼ਬੇ ਦਾ ਪ੍ਰਤੱਖ ਪ੍ਰਮਾਣ ਹੈ। ਇਹ ਕੈਡਿਟ ਹੁਣ ਆਪਣੀਆਂ ਸਬੰਧਤ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿਖੇ ਜੁਆਇਨ ਕਰਨਗੇ, ਜਿੱਥੋਂ ਅਗਲੇ ਸਾਲ ਦੌਰਾਨ ਉਹ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣ ਜਾਣਗੇ।

ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਨੌਜਵਾਨਾਂ ਦੀ ਸਫ਼ਲਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੇਸ਼ ਦੀਆਂ ਰੱਖਿਆ ਸੇਵਾਵਾਂ ਵਾਸਤੇ ਸਾਡੇ ਨੌਜਵਾਨਾਂ ਨੂੰ ਤਿਆਰ ਕਰਨ ਦੀ ਪਹਿਲਕਦਮੀ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਨੇ ਕੈਡਿਟਾਂ ਨੂੰ ਫੌਜ ਵਿੱਚ ਪੱਕੀ ਵਚਨਬੱਧਤਾ ਨਾਲ ਸੇਵਾ ਕਰਦਿਆਂ ਦੇਸ਼ ਤੇ ਸੂਬੇ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ।

ਐਮਆਰਐਸਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਵੀਐਸਐਮ) ਨੇ ਕਿਹਾ ਕਿ ਇਹ ਸਫਲ ਗਤੀ ਭਵਿੱਖ ਵਿੱਚ ਵੀ ਜਾਰੀ ਰਹੇਗੀ ਕਿਉਂਕਿ 25 ਹੋਰ ਕੈਡਿਟ ਐਸਐਸਬੀ ਇੰਟਰਵਿਊ ਲਈ ਤਿਆਰ ਹਨ। ਇਨ੍ਹਾਂ ਨੌਜਵਾਨਾਂ ਦੀਆਂ ਇਹ ਪ੍ਰਾਪਤੀਆਂ ਸਾਡੀ ਸੰਸਥਾ ਅਤੇ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹਨ।

ਕੈਪਸ਼ਨ: ਸ਼ਨੀਵਾਰ ਨੂੰ ਪੁਣੇ ਦੇ ਖੜਕਵਾਸਲਾ ਵਿਖੇ 150ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਤੋਂ ਬਾਅਦ, ਐਨਡੀਏ ਵਿੱਚ ਇੰਸਟ੍ਰਕਟਰ ਵਜੋਂ ਤਾਇਨਾਤ ਪੰਜ ਐਮਆਰਐਸਏਐਫਪੀਆਈ ਦੇ ਕੈਡਿਟ ਸਾਬਕਾ ਏਐਫਪੀਆਈਐਨਜ਼ ਦੇ ਨਾਲ ਦਿਖਾਈ ਦੇ ਰਹੇ ਹਨ।

Powered by Froala Editor


Recommended News
Most Read
Just Now