ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ    ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ    ‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ    ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ    ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ    ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ    ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ    ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ   
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ
June 1, 2026
-

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਹਰੇਕ ਜ਼ਿਲੇ ਵਿੱਚ ਲਗਾਏ ਜਾਣਗੇ 6.50 ਲੱਖ ਬੂਟੇ

ਡਿਪਟੀ ਕਮਿਸ਼ਨਰਾਂ ਨਾਲ ਸਲਾਹ-ਮਸ਼ਵਰਾ ਕਰਕੇ ਬਣਾਈ ਜਾਵੇ ਕਾਰਜ ਯੋਜਨਾ : ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਡੀਐਫਓਜ਼ ਨੂੰ ਦਿੱਤੇ ਨਿਰਦੇਸ਼

ਵਾਤਾਵਰਣ ਜਾਗਰੂਕਤਾ ਨੂੰ ਲੋਕ ਲਹਿਰ ਬਣਾਉਣ ਲਈ ਉੱਘੀਆਂ ਸ਼ਖਸੀਅਤਾਂ ਨੂੰ ਕੀਤਾ ਜਾਵੇ ਸ਼ਾਮਲ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 1 ਜੂਨ:

ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਤੇ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਰੀਆਂ ਯੋਜਨਾਵਾਂ ਅਧੀਨ ਸੂਬੇ ਦੇ 23 ਜ਼ਿਲਿਆਂ ਵਿੱਚੋਂ ਹਰੇਕ ਜ਼ਿਲੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਲਗਭਗ 1.50 ਕਰੋੜ ਬੂਟੇ ਲਗਾਉਣ ਦੀ ਯੋਜਨਾ ਹੈ।

ਇਹ ਮਹੱਤਵਪੂਰਨ ਪ੍ਰਾਜੈਕਟ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਹੈ ।

ਇਸ ਸਬੰਧ ਵਿੱਚ ਸਕਾਰਾਤਮਕ ਜ਼ਮੀਨੀ ਨਤੀਜਿਆਂ 'ਤੇ ਜ਼ੋਰ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੀਟਿੰਗ ਵਿੱਚ ਡਿਵੀਜ਼ਨਲ ਜੰਗਲਾਤ ਅਧਿਕਾਰੀਆਂ (ਡੀਐਫਓਜ਼) ਨੂੰ ਆਪੋ-ਆਪਣੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਸਲਾਹ-ਮਸ਼ਵਰਾ ਕਰਕੇ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਲੋੜ ਪਵੇ ਤਾਂ ਵਾਤਾਵਰਣ ਸੰਭਾਲ ਅਤੇ ਜਾਗਰੂਕਤਾ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਸਾਰੇ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਾਮਿਲ ਕੀਤਾ ਜਾਵੇ।

ਸੂਬਾਈ ਰਾਜਮਾਰਗਾਂ ਦੇ ਦੋਵੇਂ ਪਾਸੇ 500 ਮੀਟਰ ਦੇ ਫਾਸਲੇ ਉੱਤੇ ਬੂਟੇ ਲਗਾਉਣ ਦੇ ਕੰਮ ਲਈ ਵੱਡੇ ਜ਼ਿਲਿਆਂ ਵਿੱਚ 2 ਥਾਵਾਂ ਅਤੇ ਛੋਟੇ ਜ਼ਿਲਿਆਂ ਵਿੱਚ ਇੱਕ ਥਾਂ ਦੀ ਪਛਾਣ ਦੀ ਵਕਾਲਤ ਕਰਦਿਆਂ ਮੰਤਰੀ ਨੇ ਡੀ.ਐਫ.ਓਜ਼. ਨੂੰ ਜ਼ਰੂਰੀ ਪ੍ਰਕਿਰਿਆਵਾਂ ਨੇਪਰੇ ਚੜ੍ਹਾਉਣ ਅਤੇ ਪਛਾਣੀਆਂ ਗਈਆਂ ਥਾਵਾਂ ਸਬੰਧੀ ਵੇਰਵੇ 10 ਜੂਨ ਤੱਕ ਹੈੱਡਕੁਆਰਟਰ ਨੂੰ ਭੇਜਣ ਲਈ ਕਿਹਾ।

ਮੀਟਿੰਗ ਦੌਰਾਨ ਸ੍ਰੀ ਕਟਾਰੂਚੱਕ ਨੂੰ ਦੱਸਿਆ ਗਿਆ ਕਿ ਗ੍ਰੀਨ ਪੰਜਾਬ ਮਿਸ਼ਨ ਵਰਗੀਆਂ ਵੱਖ-ਵੱਖ ਪਹਿਲਕਦਮੀਆਂ ਤਹਿਤ 584 ਹੈਕਟੇਅਰ ਰਕਬੇ 'ਤੇ ਬੂਟੇ ਲਗਾਏ ਜਾਣਗੇ। ਇਸ ਤੋਂ ਇਲਾਵਾ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ 650 ਨਾਨਕ ਬਗੀਚੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ ਅਤੇ ਮਿੱਥੇ ਗਏ ਖੇਤਰਾਂ ਵਿੱਚ ਵਿੱਦਿਅਕ ਸੰਸਥਾਵਾਂ, ਹਸਪਤਾਲ ਅਤੇ ਉਦਯੋਗਿਕ ਸੰਸਥਾਵਾਂ ਸ਼ਾਮਿਲ ਹੋਣਗੀਆਂ। ਐਗਰੋ ਫਾਰੈਸਟਰੀ ਪਹਿਲਕਦਮੀ ਦੇ ਹਿੱਸੇ ਵਜੋਂ ਲਗਭਗ 3 ਲੱਖ ਬੂਟੇ ਲਗਾਉਣ ਦਾ ਟੀਚਾ ਹੈ।

ਮੰਤਰੀ ਨੇ ਇਸ ਮੌਕੇ ਵਿਭਾਗ ਵੱਲੋਂ ਬੂਟੇ ਲਗਾਉਣ ਸਬੰਧੀ ਸਥਿਤੀ ਬਾਰੇ ਅਸਲ ਸਮੇਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਵਿਕਸਤ ਕੀਤੀ ਗਈ ਨਿਗਰਾਨੀ ਅਤੇ ਮੁਲਾਂਕਣ ਐਪ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਪ੍ਰਬੰਧਕੀ ਸਕੱਤਰ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਕਮਲ ਕਿਸ਼ੋਰ ਯਾਦਵ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਸੀਸੀਐਫ (ਪਲੇਨਜ਼) ਨਿਧੀ ਸ਼੍ਰੀਵਾਸਤਵ, ਏ.ਪੀ.ਸੀ.ਸੀ.ਐਫ. (ਬਜਟ) ਸੌਰਵ ਗੁਪਤਾ, ਏ.ਪੀ.ਸੀ.ਸੀ.ਐਫ. (ਮੁੱਖ ਜੰਗਲੀ ਜੀਵ ਵਾਰਡਨ) ਬਸੰਤਾ ਰਾਜ ਕੁਮਾਰ, ਏ.ਪੀ.ਸੀ.ਸੀ.ਐਫ. (ਐਫ.ਸੀ.ਏ.) ਪ੍ਰਤਿਮਾ ਸ਼੍ਰੀਵਾਸਤਵ ਅਤੇ ਸੀਸੀਐਫ (ਹਿਲਜ਼) ਮਹਾਂਵੀਰ ਸਿੰਘ ਮੌਜੂਦ ਸਨ।

Powered by Froala Editor


Recommended News
Most Read
Just Now