ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ    ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ    ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ    ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ    ‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ    ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ    ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ    ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ    ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ   
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ
June 2, 2026
-

ਚੰਡੀਗੜ੍ਹ, 2 ਜੂਨ:

ਮਨਰੇਗਾ ਕਾਮਿਆਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇੱਥੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਨੂੰ ਤੇਜ਼ੀ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ।

ਸ. ਸੌਂਦ ਨੇ ਵਿਭਾਗ ਦੇ ਸਕੱਤਰ ਸ੍ਰੀ ਅਜਿਤ ਬਾਲਾਜੀ ਜੋਸ਼ੀ ਅਤੇ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਸ਼ੇਨਾ ਅਗਰਵਾਲ ਨਾਲ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਬੜੀ ਗਹੁ ਨਾਲ ਸੁਣਿਆ। ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ ਮਨਰੇਗਾ ਅਧੀਨ ਲਗਭਗ 2100 ਕਾਮੇ ਕੰਮ ਕਰ ਰਹੇ ਹਨ।

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਕਾਮਿਆਂ ਵੱਲੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਪਿੰਡਾਂ ’ਚ ਵਸਦੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਇਨ੍ਹਾਂ ਕਾਮਿਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਹਰ ਸੰਭਵ ਯਤਨ ਕਰੇਗੀ।

ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਮਨਰੇਗਾ ਕਾਮਿਆਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਪਾਰਦਰਸ਼ੀ, ਕਰਮਚਾਰੀ-ਪੱਖੀ ਅਤੇ ਜਵਾਬਦੇਹ ਪ੍ਰਸ਼ਾਸਨ ਬਣਾਈ ਰੱਖਣ ਵਿੱਚ ਭਰੋਸਾ ਰੱਖਦੀ ਹੈ ਅਤੇ ਆਪਣੇ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਪੰਜਾਬ ਸਰਕਾਰ ਦੀ ਲੋਕ-ਪੱਖੀ ਪਹੁੰਚ ਦਾ ਹਵਾਲਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ, ਸਰਕਾਰੀ ਕਰਮਚਾਰੀਆਂ ਅਤੇ ਪੇਂਡੂ ਭਾਈਚਾਰਿਆਂ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ, ਪੇਂਡੂ ਸ਼ਾਸਨ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਕਰਨ ਅਤੇ ਸੂਬੇ ਭਰ ਵਿੱਚ ਨਾਗਰਿਕ-ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਦੌਰਾਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਕੱਤਰ ਸ਼੍ਰੀ ਅਜਿਤ ਬਾਲਾਜੀ ਜੋਸ਼ੀ ਨੇ ਵੀ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੀਟਿੰਗ ਦੌਰਾਨ ਉਠਾਏ ਗਏ ਸਾਰੇ ਮੁੱਦਿਆਂ ਦੀ ਸਬੰਧਤ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰਕੇ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਨੀਤੀਗਤ ਫੈਸਲਿਆਂ ਅਤੇ ਵਿੱਤੀ ਪ੍ਰਭਾਵਾਂ ਨਾਲ ਜੁੜੇ ਮਾਮਲਿਆਂ ਦੇ ਵਿਹਾਰਕ ਅਤੇ ਟਿਕਾਊ ਹੱਲ ਲੱਭਣ ਲਈ ਵਿੱਤ ਵਿਭਾਗ ਨਾਲ ਵੀ ਚਰਚਾ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਮੌਜੂਦ ਪਤਵੰਤਿਆਂ ਵਿੱਚ ਯੂਨੀਅਨ ਦੇ ਨੁਮਾਇੰਦੇ ਗੁਰਸੇਵਕ ਸਿੰਘ, ਪ੍ਰੇਮ ਸੁਖਦਰ ਗੁਰਦੀਪ ਦਾਸ, ਸੁਖਪ੍ਰਤਾਪ ਦਵਿੰਦਰ ਸਿੰਘ, ਅਮਰੀਕ ਸਿੰਘ ਮਹਿਰਾਜ, ਰਣਜੀਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਸੰਦੀਪ ਕੱਕੜ ਸ਼ਾਮਲ ਸਨ।

Powered by Froala Editor


Recommended News
Most Read
Just Now