ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ    ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ    ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ    ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼    "ਸਾਡੇ ਬਜ਼ੁਰਗ ਸਾਡਾ ਮਾਣ"—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ    30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ    ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ    ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ    ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ    ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ   
"ਸਾਡੇ ਬਜ਼ੁਰਗ ਸਾਡਾ ਮਾਣ"—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
June 16, 2026
-

ਸੂਬੇ ਦੇ 15 ਸਰਕਾਰੀ ਸਹਾਇਤਾ ਪ੍ਰਾਪਤ ਬਿਰਧ ਘਰਾਂ ਨੂੰ ਬਿਹਤਰ ਸਹੂਲਤਾਂ ਅਤੇ ਸੇਵਾਵਾਂ ਲਈ ਵਿੱਤੀ ਸਹਾਇਤਾ

ਪੰਜਾਬ ਭਰ ਵਿੱਚ 26 ਬਿਰਧ ਘਰ ਰਜਿਸਟਰਡ; ਬਜ਼ੁਰਗਾਂ ਦੀ ਸੁਰੱਖਿਆ ਅਤੇ ਤੁਰੰਤ ਸਹਾਇਤਾ ਲਈ ਐਲਡਰ ਹੈਲਪਲਾਈਨ 14567 ਬਣੀ ਮਜ਼ਬੂਤ ਆਸਰਾ

ਚੰਡੀਗੜ੍ਹ, 16 ਜੂਨ :

ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਬਿਰਧ ਘਰਾਂ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਤੰਤਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਬਜ਼ੁਰਗ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਖੁਸ਼ਹਾਲ ਜੀਵਨ ਮਿਲ ਸਕੇ।

ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਦੀਆਂ ਜੜ੍ਹਾਂ, ਸਮਾਜ ਦਾ ਤਜਰਬਾ ਅਤੇ ਸਾਡੀ ਅਨਮੋਲ ਵਿਰਾਸਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਇਕੱਲਾ ਜਾਂ ਬੇਸਹਾਰਾ ਮਹਿਸੂਸ ਨਾ ਕਰੇ।

ਡਾ. ਬਲਜੀਤ ਕੌਰ ਨੇ ਕਿਹਾ, "ਜਿਨ੍ਹਾਂ ਮਾਪਿਆਂ ਅਤੇ ਬਜ਼ੁਰਗਾਂ ਨੇ ਆਪਣੀ ਸਾਰੀ ਉਮਰ ਪਰਿਵਾਰਾਂ ਨੂੰ ਸੰਵਾਰਨ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਕੀਤੀ, ਉਨ੍ਹਾਂ ਨੂੰ ਬੁਢਾਪੇ ਵਿੱਚ ਸਨਮਾਨ, ਸੁਰੱਖਿਆ ਅਤੇ ਸਹਾਰਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।"

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ 15 ਬਿਰਧ ਘਰਾਂ ਦੇ ਸੁਚਾਰੂ ਸੰਚਾਲਨ ਲਈ ਵਿੱਤੀ ਵਰ੍ਹੇ 2025-26 ਦੌਰਾਨ 4.10 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਵਿੱਤੀ ਸਹਾਇਤਾ ਨਾਲ ਬਜ਼ੁਰਗਾਂ ਨੂੰ ਰਿਹਾਇਸ਼, ਪੌਸ਼ਟਿਕ ਭੋਜਨ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸੇਵਾਵਾਂ ਹੋਰ ਬਿਹਤਰ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣਗੀਆਂ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਬਜ਼ੁਰਗਾਂ ਦੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ 26 ਬਿਰਧ ਘਰਾਂ ਨੂੰ ਰਜਿਸਟਰਡ ਕੀਤਾ ਗਿਆ ਹੈ। ਇਹ ਸੰਸਥਾਵਾਂ ਲੋੜਵੰਦ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨਾਲ ਕਿਸੇ ਵੀ ਤਰ੍ਹਾਂ ਦੀ ਅਣਦੇਖੀ, ਦੁਰਵਿਵਹਾਰ ਜਾਂ ਸ਼ੋਸ਼ਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੀਆਂ ਘਟਨਾਵਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਐਲਡਰ ਹੈਲਪਲਾਈਨ ਨੰਬਰ 14567 ਉਪਲਬਧ ਹੈ। ਇਸ ਹੈਲਪਲਾਈਨ ਰਾਹੀਂ ਪ੍ਰਾਪਤ ਹਰ ਸ਼ਿਕਾਇਤ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਂਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਅਸਲ ਤਰੱਕੀ ਇਸ ਗੱਲ ਨਾਲ ਮਾਪੀ ਜਾਂਦੀ ਹੈ ਕਿ ਉਹ ਆਪਣੇ ਬਜ਼ੁਰਗਾਂ ਨੂੰ ਕਿੰਨਾ ਮਾਣ-ਸਨਮਾਨ, ਸੁਰੱਖਿਆ ਅਤੇ ਸਹਾਰਾ ਦਿੰਦਾ ਹੈ। ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੇ ਮਾਣ-ਸਨਮਾਨ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ।

"ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਉਨ੍ਹਾਂ ਦੀ ਮੁਸਕਰਾਹਟ ਹੀ ਸਾਡੀਆਂ ਲੋਕ-ਭਲਾਈ ਨੀਤੀਆਂ ਦੀ ਅਸਲ ਸਫਲਤਾ ਹੈ।" : ਡਾ. ਬਲਜੀਤ ਕੌਰ

_______

Powered by Froala Editor


Recommended News
Most Read
Just Now