‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਰਣਨੀਤਕ ਨਾਕਿਆਂ ‘ਤੇ ਨਿਗਰਾਨੀ ਹੋਰ ਸਖ਼ਤ, ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਬਰਾਮਦਗੀ    "ਬਜ਼ੁਰਗਾਂ ਦੀ ਸੇਵਾ ਅਤੇ ਸੰਭਾਲ ਲਈ ਪੰਜਾਬ ਸਰਕਾਰ ਵਚਨਬੱਧ; ਪਿਛਲੇ ਤਿੰਨ ਸਾਲਾਂ ਵਿੱਚ ਬਿਰਧ ਘਰਾਂ ਲਈ 15.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ"    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ    30 ਜੂਨ ਤੱਕ ‘ਓਪਨ ਮੈਨਹੋਲ ਫ੍ਰੀ’ ਹੋਵੇਗਾ ਪੰਜਾਬ: ਹਰਜੋਤ ਸਿੰਘ ਬੈਂਸ    ਗੈਂਗਸਟਰਾਂ ‘ਤੇ ਵਾਰ ਦਾ 153ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 337 ਗ੍ਰਿਫ਼ਤਾਰ    ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ    ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ    ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ    ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ    ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ   
ਗੈਂਗਸਟਰਾਂ ‘ਤੇ ਵਾਰ ਦਾ 153ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 337 ਗ੍ਰਿਫ਼ਤਾਰ
June 22, 2026
-

ਪੁਲਿਸ ਟੀਮਾਂ ਨੇ 103 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

ਚੰਡੀਗੜ੍ਹ, 22 ਜੂਨ:

ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 153ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 579 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

153ਵੇਂ ਦਿਨ ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 337 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 39,420 ਹੋ ਗਈਆਂ।

ਇਸ ਤੋਂ ਇਲਾਵਾ 103 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

Powered by Froala Editor


Recommended News
Most Read
Just Now