4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ 'ਤੇ ਤੁਰੰਤ ਕਾਰਵਾਈ ਦੇ ਨਿਰਦੇਸ਼    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ    ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ    ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਰੀਜਨਰੇਟਿੰਗ ਪੰਜਾਬ ਨੇ ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ    ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ    'ਸ੍ਰੀ ਮੁਕਤਸਰ ਸਾਹਿਬ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ    ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ    ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ    ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ    ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਰਣਨੀਤਕ ਨਾਕਿਆਂ ‘ਤੇ ਨਿਗਰਾਨੀ ਹੋਰ ਸਖ਼ਤ, ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਬਰਾਮਦਗੀ   
4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ 'ਤੇ ਤੁਰੰਤ ਕਾਰਵਾਈ ਦੇ ਨਿਰਦੇਸ਼
June 23, 2026
4-

ਭਗਵੰਤ ਮਾਨ ਸਰਕਾਰ ਰਾਜ ਦੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਕਰਦੀ ਹੈ ਸਤਿਕਾਰ : ਹਰਪਾਲ ਸਿੰਘ ਚੀਮਾ

ਮੁਲਾਜ਼ਮਾਂ ਦੀਆਂ ਮੰਗਾਂ ਨਾਲ ਸਬੰਧਤ ਪ੍ਰਸਤਾਵ ਨਿਰਧਾਰਤ ਸਮੇਂ ਦੇ ਅੰਦਰ ਕੈਬਨਿਟ ਸਬ-ਕਮੇਟੀ ਅੱਗੇ ਪੇਸ਼ ਕੀਤੇ ਜਾਣ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਨਾਲ ਪਾਰਦਰਸ਼ੀ, ਲਾਹੇਵੰਦ ਅਤੇ ਸੁਖਾਵੇਂ ਸਬੰਧ ਬਣਾਈ ਰੱਖਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਜੂਨ 2026:

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਇੱਥੇ ਚਾਰ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਵਿਸਤ੍ਰਿਤ ਮੀਟਿੰਗਾਂ ਕੀਤੀਆਂ।

ਆਪਣੇ ਦਫ਼ਤਰ ਵਿਖੇ ਉੱਚ ਪੱਧਰੀ ਮੀਟਿੰਗਾਂ ਦੌਰਾਨ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁਲਾਜ਼ਮਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਪੂਰਵਕ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।"

ਉਨ੍ਹਾਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ “ਸੂਬਾ ਸਰਕਾਰ ਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਰਾਹਤ ਦੇਣ ਲਈ ਪਹਿਲਾਂ ਤੋਂ ਵਿਚਾਰ ਅਧੀਨ ਮਾਮਲਿਆਂ ਦੀ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦਾਂ ਨੂੰ ਭਰੋਸਾ ਦਿੰਦਿਆ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਸਤਿਕਾਰ ਕਰਦੀ ਹੈ।" ਉਨ੍ਹਾਂ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪ੍ਰਕਿਰਿਆਤਮਕ ਦੇਰੀ ਤੋਂ ਬਚਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ, "ਮੌਜੂਦਾ ਸਮੇਂ ਵਿੱਚ ਵਿਚਾਰ ਅਧੀਨ ਸਾਰੇ ਪ੍ਰਸਤਾਵਾਂ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਇੱਕ ਸਪੱਸ਼ਟ, ਸਮਾਂਬੱਧ ਢਾਂਚੇ ਦੇ ਅੰਦਰ ਕੈਬਨਿਟ ਸਬ-ਕਮੇਟੀ ਦੇ ਸਾਹਮਣੇ ਲਿਆਂਦਾ ਜਾਵੇ।"

ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਸੂਬਾ ਸਰਕਾਰ ਅਤੇ ਇਸ ਦੇ ਮੁਲਾਜ਼ਮਾਂ ਵਿਚਕਾਰ ਸੁਖਾਵੇਂ, ਲਾਹੇਵੰਦ ਅਤੇ ਪਾਰਦਰਸ਼ੀ ਸਬੰਧਾਂ ਨੂੰ ਬਣਾਈ ਰੱਖਣਾ ਹੈ।

ਇਨ੍ਹਾਂ ਮੀਟਿੰਗਾਂ ਵਿੱਚ ਕੋਵਿਡ-19 ਮੈਡੀਕਲ ਅਤੇ ਪੈਰਾ ਮੈਡੀਕਲ ਵਲੰਟੀਅਰ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ, ਸਰਵ (ਸਮੱਗਰਾ) ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਅਤੇ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਦੀ ਲੀਡਰਸ਼ਿਪ ਨੇ ਸਰਗਰਮੀ ਨਾਲ ਭਾਗ ਲਿਆ।

ਇਨ੍ਹਾਂ ਮੀਟਿੰਗਾਂ ਵਿੱਚ ਮੁੱਖ ਤੌਰ 'ਤੇ ਯੂਨੀਅਨਾਂ ਦੇ ਨੁਮਾਇੰਦੇ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ, ਜਗਮੋਹਨ ਸਿੰਘ, ਰਾਜਵਿੰਦਰ ਸਿੰਘ, ਨਵਜੋਤ ਸਿੰਘ, ਅਮਨਦੀਪ ਕੰਬੋਜ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Powered by Froala Editor

4


Recommended News
Most Read
Just Now