ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ    CM Bhagwant Singh Mann’s Video Was Fake; Entire Conspiracy Exposed    ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ    House To House Enumeration For Special Intensive Revision (SIR) 2026 Begins Today Across Punjab    4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ    ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ    4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ    ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ    ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ    ਟਰਾਂਸਪੋਰਟ ਵਿਭਾਗ ਨੂੰ ਫੀਸਾਂ ਦੇ ਤਰਕਸੰਗਤਕਰਨ ਅਤੇ ਰੈਗੂਲੇਟਰੀ ਸੁਧਾਰਾਂ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ   
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ
June 25, 2026
-

‘ਮੁੱਖ ਮੰਤਰੀ ਸਿਹਤ ਯੋਜਨਾ’ ਮੁਹਿੰਮ ਤਹਿਤ ਪਟਿਆਲਾ ਪੰਜਾਬ ਭਰ ਚੋਂ ਮੋਹਰੀ: 52,672 ਮਰੀਜ਼ਾਂ ਨੇ ਲਿਆ ਲਾਭ, ਸੂਬੇ ਵਿੱਚ ਸਭ ਤੋਂ ਵੱਧ ,79.15 ਕਰੋੜ ਰੁਪਏ ਦਾ ਕੀਤਾ ਖਰਚ

782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ ਪੰਜਾਬ ਵਿੱਚ ਲਿਆ ਰਿਹਾ ਹੈ ਸਿਹਤ ਕ੍ਰਾਂਤੀ: ਡਾ. ਬਲਬੀਰ ਸਿੰਘ

ਚੰਡੀਗੜ੍ਹ, 25 ਜੂਨ :

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ) ਪੰਜਾਬ ਅਨੁਸਾਰ, ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ ਅਤੇ ਪ੍ਰੋਗਰਾਮ ਅਧੀਨ ਰਾਜ ਵਿੱਚ ਸਭ ਤੋਂ ਵੱਧ ਮਰੀਜ਼ਾਂ ਅਤੇ ਖਰਚ ਦੇ ਮਾਮਲੇ ਵਿੱਚ ਸਿਖ਼ਰ ’ਤੇ ਹੈ। ਪੂਰੇ ਪੰਜਾਬ ਵਿੱਚ 4,43,906 ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ ਜਿਸ ਦੇ ਕੁੱਲ 782.79 ਕਰੋੜ ਤੋਂ ਵੱਧ ਦਾ ਖਰਚ ਹੋਇਆ ਹੈ।

ਸਰਕਾਰੀ ਅਤੇ ਸੂਚੀਬੱਧ ਕੀਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਲਈ ਡਿਜ਼ਾਈਨ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ , ਸੂਬੇ ਦੀਆਂ ਸਭ ਤੋਂ ਵਧੀਆ ਲੋਕ ਭਲਾਈ ਯੋਜਨਾਵਾਂ ਵਿੱਚੋਂ ਇੱਕ ਬਣ ਚੁੱਕੀ ਹੈ। ਐੱਸ.ਐੱਚ.ਏ. ਪੰਜਾਬ ਦੇ ਤਾਜ਼ਾ ਅੰਕੜਿਆਂ ਮੁਤਾਬਿਕ (23 ਜੂਨ ਤੱਕ) ਇਸ ਯੋਜਨਾ ਨੇ ਵੱਡੇ ਪੱਧਰ ’ਤੇ ਤਬਦੀਲੀ ਲਿਆਂਦੀ ਹੈ।

ਪਟਿਆਲਾ ਯੋਜਨਾ ਦਾ ਲਾਭ ਲੈਣ ਵਿੱਚ ਸਭ ਤੋਂ ਅੱਗੇ ਹੈ, ਜਿੱਥੇ 52,672 ਮਰੀਜ਼ਾਂ ਦੇ ਇਲਾਜ਼ ਉੱਪਰ ਲਗਭਗ 79.15 ਕਰੋੜ ਰੁਪਏ ਖਰਚੇ ਗਏ ਹਨ।  ਇਸ ਤੋਂ ਬਾਅਦ ਬਠਿੰਡਾ ਹੈ ਜਿੱਥੇ 30,813 ਮਰੀਜ਼ਾਂ ਉੱਤੇ 76.81 ਕਰੋੜ ਰੁਪਿਆ ਖਰਚਿਆ ਗਿਆ ਹੈ, ਜਦਕਿ ਲੁਧਿਆਣਾ ਵਿੱਚ 44,227 ਮਰੀਜ਼ਾਂ ਉੱਤੇ 60.54 ਕਰੋੜ ਰੁਪਏ ਦਾ ਖਰਚਾ ਦਰਜ ਕੀਤਾ ਗਿਆ ਹੈ। ਪਟਿਆਲਾ ਦੀ ਅਗਵਾਈ ਤੋਂ ਲੱਗਦਾ ਹੈ ਕਿ ਇੱਥੇ ਹਸਪਤਾਲਾਂ ਨਾਲ ਬਿਹਤਰ ਸਬੰਧ ਅਤੇ ਲਾਭਪਾਤਰੀਆਂ ਵਿੱਚ ਯੋਜਨਾ ਬਾਰੇ ਵਧੇਰੇ ਜਾਗਰੂਕਤਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੱਕ ਬਿਆਨ ਵਿੱਚ ਕਿਹਾ, “ਇਹ ਲੋਕਾਂ ਨੂੰ ਉਨ੍ਹਾਂਦੀ ਜੇਬ ਚੋਂ ਹੋਣ ਵਾਲੇ ਵੱਡੇ ਸਿਹਤ ਖਰਚਿਆਂ ਤੋਂ ਰਾਹਤ ਦਿੱਤੀ ਹੈ।” ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਸਿਰਫ਼ ਕਾਗਜ਼ ’ਤੇ ਅਧਾਰਤ ਨੀਤੀ ਨਹੀਂ ਸਗੋਂ ਉਨ੍ਹਾਂ ਪਰਿਵਾਰਾਂ ਲਈ ਜੀਵਨ ਰੇਖਾ ਹੈ ਜਿਨ੍ਹਾਂ ਨੂੰ ਕਿਸੇ ਵੇਲੇ ਹਸਪਤਾਲ ਦੇ ਬਿਲ ਬੀਮਾਰੀ ਤੋਂ ਵੀ ਵੱਧ ਡਰਾਉਂਦੇ ਸਨ।’’”

ਪੂਰੇ ਪੰਜਾਬ ਵਿੱਚ ਯੋਜਨਾ ਦਾ ਪ੍ਰਭਾਵ ਸਪੱਸ਼ਟ ਨਜ਼ਰ ਆ ਰਿਹਾ ਹੈ। ਜਲੰਧਰ (27,682 ਮਰੀਜ਼), ਅੰਮ੍ਰਿਤਸਰ (20,503) ਅਤੇ ਐੱਸ.ਏ.ਐੱਸ. ਨਗਰ (20,085) ਵਰਗੇ ਜ਼ਿਲਿ੍ਹਆਂ ਨੇ ਯੋਜਨਾ ਦਾ ਵਿਆਪਕ ਲਾਭ ਲਿਆ ਹੈ, ਜਦਕਿ ਛੋਟੇ ਜ਼ਿਲ੍ਹੇ ਜਿਵੇਂ ਕਪੂਰਥਲਾ (9,384) ਅਤੇ ਮਲੇਰਕੋਟਲਾ (3,181) ਵਿੱਚ ਵੀ ਯੋਜਨਾ ਦੀ ਪਹੁੰਚ ਅਤੇ ਵਰਤੋਂ ਲਗਾਤਾਰ ਵਧ ਰਹੀ ਹੈ।

ਐੱਸ.ਐੱਚ.ਏ. ਦੇ ਅੰਕੜਿਆਂ ਅਨੁਸਾਰ ਰਾਜ ਭਰ ਵਿੱਚ 4,43,906 ਮਰੀਜ਼ਾਂ ਨੇ ਲਾਭ ਉਠਾਇਆ ਹੈ ਅਤੇ ਜਿਸ ’ਤੇ  ਕੁੱਲ ਖਰਚ 782.79 ਕਰੋੜ ਹੋਇਆ। ਡਾ. ਬਲਬੀਰ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ, “ਸਾਡਾ ਉਦੇਸ਼ ਬਹੁਤ ਸਧਾਰਨ ਹੈ — ਪੰਜਾਬ ਵਿੱਚ ਕੋਈ ਵੀ ਪਰਿਵਾਰ ਬੀਮਾਰੀ ਕਾਰਨ ਕਰਜ਼ਈ ਨਾ ਹੋਵੇ। ਇਹ ਯੋਜਨਾ ਹਰ ਤਿਮਾਹੀ ਵਧਦੀ ਜਾ ਰਹੀ ਹੈ।”

ਪੇਂਡੂ ਇਲਾਕਿਆਂ ਵਿੱਚ ਇਹ ਯੋਜਨਾ ਆਮ ਜਨਸਮੂਹ ਵਿੱਚ ਬਹੁਤ ਚਰਚਾ ਵਿੱਚ ਹੈ। ਮਾਨਸਾ ਦੇ 62 ਸਾਲਾ ਕਿਸਾਨ ਗੁਰਮੀਤ ਸਿੰਘ ਨੇ ਕਿਹਾ, “ਜੇ ਇਹ ਯੋਜਨਾ ਨਾ ਹੁੰਦੀ ਤਾਂ ਇਲਾਜ ਲਈ ਮੈਨੂੰ ਆਪਣੀ ਜ਼ਮੀਨ ਵੇਚਣੀ ਪੈਂਦੀ।”ਅਜਿਹੇ ਤਜਰਬੇ ਸੰਗਰੂਰ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਆਦਿ ਜ਼ਿਲਿ੍ਹਆਂ ਵਿੱਚ ਵੀ ਸਾਹਮਣੇ ਆ ਰਹੇ ਹਨ, ਜਿੱਥੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਸਪਤਾਲਾਂ ਵਿੱਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।

ਗੁਰਦਾਸਪੁਰ ਅਤੇ ਰੂਪਨਗਰ ਵਰਗੇ ਜ਼ਿਲਿ੍ਹਆਂ ਵਿੱਚ ਵੀ ਔਸਤਨ ਅੰਕੜੇ ਹੋਣ ਦੇ ਬਾਵਜੂਦ ਯੋਜਨਾ ਦੀ ਲਗਾਤਾਰ ਵਧਦੀ ਵਰਤੋਂ ਇਸ ਗੱਲ ਵੱਲ ਇਸ਼ਾਰਾ ਕਰਦੀ ਹੈ ਕਿ ਲੋਕਾਂ ਵਿੱਚ ਜਾਗਰੂਕਤਾ ਵਧ ਰਹੀ ਹੈ ਅਤੇ ਸੂਚੀਬੱਧ ਹਸਪਤਾਲਾਂ ਦੇ ਨੈੱਟਵਰਕ ਦਾ ਵੀ ਲਗਾਤਾਰ ਵਿਸਤਾਰ ਹੋ ਰਿਹਾ ਹੈ।

Powered by Froala Editor


Recommended News
Most Read
Just Now