ਪੰਜਾਬ ਨੇ 414.75 ਕਰੋੜ ਰੁਪਏ ਦੇ ਸੁਰੱਖਿਆ ਕਾਰਜਾਂ ਨਾਲ ਹੜ੍ਹ ਰੋਕੂ ਪ੍ਰਬੰਧਾਂ ਨੂੰ ਕੀਤਾ ਮਜ਼ਬੂਤ: ਬਰਿੰਦਰ ਕੁਮਾਰ ਗੋਇਲ*    ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ    *ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ*    ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ*    ਪੰਜਾਬ # *ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ*    ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ *ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ*    ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ    ਰਿਪੋਰਟ* *—ਯੁੱਧ ਨਸ਼ਿਆਂ ਵਿਰੁੱਧ ਦੇ 491ਵੇਂ ਦਿਨ 103 ਨਸ਼ਾ ਤਸਕਰ 14.6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*    *ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ ਕੈਂਪ ਲਗਾਉਣ ਦੇ ਹੁਕਮ**    ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ   
ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ
July 7, 2026
-

Narula / Patiala


ਚੰਡੀਗੜ੍ਹ, 7 ਜੁਲਾਈ:

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਪਟਿਆਲਾ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਬੂਥ ਲੈਵਲ ਅਫ਼ਸਰ( ਬੀ.ਐਲ.ਓ.) ਨਾਲ ਦੁਰਵਿਹਾਰ ਕਰਨ ਦੇ ਮਾਮਲੇ ਸਾਹਮਣੇ ਆਏ ਹਨ, ਜਿਸਦਾ ਗੰਭੀਰ ਨੋਟਿਸ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਆਨੰਦ ਨਗਰ, ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਬੂਥ ਨੰਬਰ 113 ਦੇ ਬੂਥ ਲੈਵਲ ਅਫਸਰ 'ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਬੀਐਲਓ ਨੇ ਐਸ.ਆਈ.ਆਰ. ਪ੍ਰਕਿਰਿਆ ਦੇ ਸਬੰਧ ਵਿੱਚ ਉਸ ਤੋਂ ਵੇਰਵੇ ਮੰਗੇ। ਇਸ ਘਟਨਾ ਤੋਂ ਬਾਅਦ, ਪੁਲਿਸ ਥਾਣਾ ਤ੍ਰਿਪੁੜੀ ਵੱਲੋਂ ਭਾਰਤੀ ਨਿਆਏ ਸੰਹਿਤਾ, 2023 ਦੀ ਧਾਰਾ 115(2), 351(3), 221 ਅਤੇ 132 ਦੇ ਤਹਿਤ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਦੇ ਬੂਥ ਨੰ:103 ਅਕਾਲਗੜ੍ਹ ਕੋਠੇ ਦੇ ਬੀ.ਐਲ.ਓ. ‘ਤੇ ਵੀ ਐਸ.ਆਈ.ਆਰ. ਸਬੰਧੀ ਕੰਮਕਾਜ ਦੌਰਾਨ ਇੱਕ ਸਥਾਨਕ ਵੱਲੋਂ ਗਾਲੀ-ਗਲੋਚ ਅਤੇ ਹਮਲਾ ਕੀਤਾ ਗਿਆ, ਜਿਸ ਸਬੰਧੀ ਧਨੌਲਾ ਥਾਣਾ ਵਿਖੇ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 132, 221 ਅਤੇ  115(2) ਅਧੀਨ ਕੇਸ ਦਰਜ ਕੀਤਾ ਗਿਆ ਹੈ।

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰ ਨੇ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਐਸ.ਆਈ.ਆਰ. ਦੌਰਾਨ ਬੀ.ਐਲ.ਓਜ. ਦੀ ਸੁਰੱਖਿਆ ਨੂੰ ਯਕੀਨੀ ਬਨਾਉਣ। ਉਨ੍ਹਾਂ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ  ਵੀ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼. ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਇਸ ਤਰ੍ਹਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਨਾ ਵਾਪਰਨ।

Powered by Froala Editor


Recommended News
Most Read
Just Now