ਪੰਜਾਬ *ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ*    ਪੰਜਾਬ *ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ*    ਪੰਜਾਬ *ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ*    ਪੰਜਾਬ ਨੇ 414.75 ਕਰੋੜ ਰੁਪਏ ਦੇ ਸੁਰੱਖਿਆ ਕਾਰਜਾਂ ਨਾਲ ਹੜ੍ਹ ਰੋਕੂ ਪ੍ਰਬੰਧਾਂ ਨੂੰ ਕੀਤਾ ਮਜ਼ਬੂਤ: ਬਰਿੰਦਰ ਕੁਮਾਰ ਗੋਇਲ*    ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ    *ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ*    ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ*    ਪੰਜਾਬ # *ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ*    ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ *ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ*    ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ   
ਪੰਜਾਬ *ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ*
July 8, 2026
-6-6-

Narula / Patiala


ਚੰਡੀਗੜ੍ਹ, 8 ਜੁਲਾਈ :

ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 13 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਇੱਕ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵਾਈ ਕੀਤੇ ਗਏ ਇੱਕ ਰਿਸ਼ਵਤਖੋਰੀ ਦੇ ਮਾਮਲੇ ਦਾ ਫੈਸਲਾ ਸੁਣਾਇਆ ਸੀ, ਜਿਸ ਵਿੱਚ ਛੇ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 5-5 ਸਾਲ ਦੀ ਕੈਦ ਅਤੇ 27,000 ਰੁਪਏ ਤੋਂ 31,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।

Powered by Froala Editor

6 6


Recommended News
Most Read
Just Now