*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ*    ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ*    *ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ*    *ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ*    ਗਿਆਨੀ ਹਰਪ੍ਰੀਤ ਸਿੰਘ ਧੜੇ ਨੂੰ ਵੱਡਾ ਝਟਕਾ ਦਰਜਨ ਆਗੂਆਂ ਵਲੋਂ ਬਗਾਵਤਵਾਰਿਸ ਪੰਜਾਬ ਦੇ ਨਾਲ ਕਰਨਗੇ ਗੱਠਜੋੜ    *ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ*    *ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ*    *ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ    *- ਪੁਲਿਸ ਟੀਮਾਂ ਨੇ 23,000 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 1,386 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ: ਵਿਸ਼ੇਸ਼ ਡੀਜੀਪੀ ਪ੍ਰਵੀਨ ਸਿਨਹਾ*   
*ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ*
July 22, 2026
-

Jassi / Chandigarh


ਚੰਡੀਗੜ੍ਹ, 22 ਜੁਲਾਈ 2026

ਸੜਕ ਸੁਰੱਖਿਆ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਮੋਟਰ ਵਹੀਕਲ ਐਕਟ, 1988 ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਈ ਵੱਡੇ ਕਦਮ ਚੁੱਕਣ ਦਾ ਐਲਾਨ ਕੀਤਾ। ਨਵੇਂ ਦਿਸ਼ਾ-ਨਿਰਦੇਸ਼ ਰਾਹੀਂ ਨਾਗਰਿਕਾਂ ਲਈ ਗਲਤ ਈ-ਚਲਾਨਾਂ ਨੂੰ ਚੁਣੌਤੀ ਦੇਣ ਲਈ ਇੱਕ ਪਾਰਦਰਸ਼ੀ ਵਿਧੀ ਸਥਾਪਤ ਕਰਨ ਦੇ ਨਾਲ-ਨਾਲ ਖਤਰਨਾਕ ਡਰਾਈਵਿੰਗ, ਨਾਬਾਲਗਾਂ ਵੱਲੋਂ ਡਰਾਈਵਿੰਗ ਅਤੇ ਸਮਾਂ ਪੁਗਾ ਚੁੱਕੇ ਵਾਹਨ ਰਿਕਾਰਡਾਂ ਲਈ ਸਖ਼ਤ ਜ਼ੁਰਮਾਨੇ ਲਾਗੂ ਕੀਤੇ ਗਏ ਹਨ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਖੁਲਾਸਾ ਕਰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਈ-ਚਲਾਨ ਵਿਵਾਦਾਂ ਦੇ ਕੁਸ਼ਲ ਅਤੇ ਅਧਿਕਾਰ ਖੇਤਰ-ਵਿਸ਼ੇਸ਼ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਰਾਜ ਭਰ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਸੈੱਲ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ, "ਪ੍ਰਭਾਵਿਤ ਨਾਗਰਿਕਾਂ ਕੋਲ ਹੁਣ ਗਲਤ ਤਰੀਕੇ ਨਾਲ ਜਾਰੀ ਕੀਤੇ ਗਏ ਚਲਾਨ ਨੂੰ ਚੁਣੌਤੀ ਦੇਣ ਲਈ 45 ਦਿਨਾਂ ਦਾ ਸਮਾਂ ਹੈ। ਆਪਣਾ ਪੱਖ ਸਾਬਤ ਕਰਨ ਲਈ ਵਾਹਨ ਮਾਲਕ ਡੀਆਰਸੀ ਨੂੰ ਲੋੜੀਂਦੇ ਸਬੂਤ ਜਮ੍ਹਾਂ ਕਰਵਾ ਸਕਦੇ ਹਨ, ਜਿਸ ਵਿੱਚ ਡੈਸ਼ਕੈਮ ਫੁਟੇਜ, ਫੋਟੋਆਂ, ਵੀਡੀਓ ਕਲਿੱਪ ਜਾਂ ਗਵਾਹਾਂ ਦੇ ਬਿਆਨ ਆਦਿ ਸ਼ਾਮਲ ਹਨ।"

ਵਾਹਨ ਰਜਿਸਟ੍ਰੇਸ਼ਨ ਦੇ ਸਹੀ ਡੇਟਾ ਦੀ ਜ਼ਰੂਰਤ 'ਤੇ ਜੋਰ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਮਲਕੀਅਤ ਜਾਂ ਪਤੇ ਦੇ ਰਿਕਾਰਡ ਨੂੰ ਅਪਡੇਟ ਕਰਨ ਵਿੱਚ ਅਸਫਲ ਰਹਿਣ 'ਤੇ ਹੁਣ ਸਖ਼ਤ ਜੁਰਮਾਨਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ, “ਮੋਟਰ ਵਹੀਕਲ ਐਕਟ ਦੇ ਤਹਿਤ ਵਾਹਨ ਮਾਲਕਾਂ ਲਈ 30 ਦਿਨਾਂ ਦੇ ਅੰਦਰ ਪਤੇ ਵਿੱਚ ਤਬਦੀਲੀ ਬਾਰੇ ਰਜਿਸਟਰਿੰਗ ਅਥਾਰਟੀ ਨੂੰ ਅਪਡੇਟ ਕਰਨਾ ਲਾਜ਼ਮੀ ਹੈ। ਮਲਕੀਅਤ ਦੇ ਤਬਾਦਲੇ ਲਈ, ਜੇਕਰ ਤਬਾਦਲਾ ਪੰਜਾਬ ਦੇ ਅੰਦਰ ਹੁੰਦਾ ਹੈ ਤਾਂ 14 ਦਿਨਾਂ ਦੇ ਅੰਦਰ ਅਥਾਰਟੀਆਂ ਨੂੰ ਸੂਚਿਤ ਕਰਨਾ ਲਾਜ਼ਮੀ ਹੈ, ਅਤੇ ਜੇਕਰ ਇਹ ਰਾਜ ਤੋਂ ਬਾਹਰ ਹੈ ਤਾਂ 45 ਦਿਨਾਂ ਦੇ ਅੰਦਰ ਸੂਚਿਤ ਕਰਨਾ ਲਾਜ਼ਮੀ ਹੈ। ਅਜਿਹਾ ਨਾ ਕਰਨ 'ਤੇ ਪਹਿਲੀ ਵਾਰ ਅਪਰਾਧ ਲਈ 500 ਰੁਪਏ ਅਤੇ ਬਾਅਦ ਵਿੱਚ ਹਰੇਕ ਅਪਰਾਧ ਲਈ 1,500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।”

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਧਿਕਾਰਤ ਤੌਰ 'ਤੇ ਖਤਰਨਾਕ ਡਰਾਈਵਿੰਗ ਨੂੰ ਗੈਰ-ਕੰਪਾਊਂਡੇਬਲ (ਗੈਰ-ਸਮਝੌਤਾਯੋਗ) ਅਪਰਾਧ ਕਰਾਰ ਦਿੱਤਾ ਹੈ, ਅਤੇ ਇਸ ਦਾ ਨਿਪਟਾਰਾ ਮੌਕੇ 'ਤੇ ਸਿਰਫ਼ ਜੁਰਮਾਨਾ ਭਰ ਕੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅੱਗੇ ਕਿਹਾ, “ਮੋਟਰ ਵਹੀਕਲ ਐਕਟ ਦੀ ਧਾਰਾ 184 ਦੇ ਤਹਿਤ ਆਉਂਦੇ ਅਪਰਾਧਾਂ ਜਿਵੇਂ ਕਿ ਲਾਲ ਬੱਤੀ ਜੰਪ ਕਰਨਾ, ਸਟਾਪ ਚਿੰਨ੍ਹਾਂ ਦੀ ਉਲੰਘਣਾ ਕਰਨਾ, ਆਵਾਜਾਈ ਦੇ ਅਧਿਕਾਰਤ ਪ੍ਰਵਾਹ ਦੇ ਉਲਟ (ਗਲਤ ਦਿਸ਼ਾ ਵਿੱਚ) ਗੱਡੀ ਚਲਾਉਣਾ, ਅਤੇ ਸ਼ਰਾਬ ਜਾਂ ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾਉਣ ਵਾਲਿਆਂ ਨੂੰ ਹੁਣ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।”

ਟਰਾਂਸਪੋਰਟ ਮੰਤਰੀ ਚੀਮਾ ਨੇ ਨਾਬਾਲਗਾਂ ਵੱਲੋਂ ਗੱਡੀ ਚਲਾਉਣ ਸਬੰਧੀ ਵੀ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਨਾਬਾਲਗ ਅਪਰਾਧਾਂ ਵਿੱਚ ਕੋਈ ਛੋਟ/ਸਮਝੌਤਾ ਨਹੀਂ ਹੋਵੇਗਾ। ਉਨ੍ਹਾਂ ਕਿਹਾ, "ਨਾਬਾਲਗ ਵੱਲੋਂ ਡਰਾਈਵਿੰਗ ਅਪਰਾਧ ਕੀਤੇ ਜਾਣ ਦੀ ਸੂਰਤ ਵਿੱਚ ਮਾਪੇ, ਸਰਪ੍ਰਸਤ ਜਾਂ ਵਾਹਨ ਮਾਲਕਾਂ ਨੂੰ ਸਖ਼ਤੀ ਨਾਲ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇਸ ਦੇ ਨਤੀਜਿਆਂ ਵਿੱਚ ਭਾਰੀ ਜੁਰਮਾਨੇ, ਵਾਹਨ ਦੀ ਰਜਿਸਟ੍ਰੇਸ਼ਨ ਨੂੰ ਤੁਰੰਤ ਰੱਦ ਕਰਨਾ, ਅਤੇ ਨਾਬਾਲਗ ਨੂੰ 25 ਸਾਲ ਦੀ ਉਮਰ ਤੱਕ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ ਲਈ ਅਯੋਗ ਕਰਾਰ ਦੇਣਾ ਸ਼ਾਮਲ ਹੈ।"

ਸੜਕੀ ਅਨੁਸ਼ਾਸਨ ਨੂੰ ਬਿਹਤਰ ਬਣਾਉਣ ਅਤੇ ਜਨਤਕ ਸੁਰੱਖਿਆ ਨੂੰ ਵਧਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਨਵੀਆਂ ਨੋਟੀਫਾਈਡ ਵਿਵਸਥਾਵਾਂ ਦਾ ਉਦੇਸ਼ ਪੰਜਾਬ ਭਰ ਵਿੱਚ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੈ। ਵਿੱਤ ਮੰਤਰੀ ਨੇ ਕਿਹਾ, “ਸਾਰੇ ਨਾਗਰਿਕਾਂ ਨੂੰ ਅਪੀਲ ਹੈ ਕਿ ਉਹ ਸੜਕਾਂ 'ਤੇ ਚੱਲਣ  ਮੌਕੇ ਟ੍ਰੈਫਿਕ ਨਿਯਮਾਂ ਅਤੇ ਕਾਨੂੰਨੀ ਨੁਕਤਿਆਂ ਦੀ ਸਖ਼ਤੀ ਨਾਲ ਪਾਲਣਾ ਕਰਨ।"

Powered by Froala Editor


Recommended News
Most Read
Just Now