• ਜੇਲ੍ਹ ’ਚ ਬੰਦੀਆਂ ਨੂੰ 45 ਕਿਸਮਾਂ ਦੇ ਮੈਡੀਕਲ ਟੈਸਟਾਂ ਤੋਂ ਇਲਾਵਾ 100 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਦੀ ਮਿਲੇਗੀ ਮੁਫ਼ਤ ਸਹੂਲਤ    ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼    ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਸਰਵਪੱਖੀ ਵਿਕਾਸ ਅਤੇ ਸ਼ਕਤੀਕਰਨ ਲਈ ਪੰਜਾਬ ਸਰਕਾਰ ਵਚਨਬੱਧ*    *ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਮਿਸ਼ਨ ਹਰਿਆਲੀ 2026' ਦਾ ਆਗ਼ਾਜ਼*    *ਹਰ ਸਫ਼ਲ ਨਸ਼ਾ ਮੁਕਤੀ ਦੀ ਸ਼ੁਰੂਆਤ ਪਰਿਵਾਰ ਦੇ ਸਾਥ ਨਾਲ ਹੁੰਦੀ ਹੈ; ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਵਿੱਚ ਔਰਤਾਂ ਬਣ ਰਹੀਆਂ ਹਨ ਅਸਲ ਬਦਲਾਅ ਦਾ ਜ਼ਰੀਆ: ਡਾ. ਬਲਬੀਰ ਸਿੰਘ*    ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ    *ਭਗਵੰਤ ਮਾਨ ਸਰਕਾਰ ਵੱਲੋਂ ਬਿਨਾਂ ਇਲਾਜ ਦੇ ਖ਼ਰਚ ਦਾ ਬੋਝ ਪਾਏ ਮਿਆਰੀ ਕੈਂਸਰ ਇਲਾਜ ਬਣਾਇਆ ਜਾ ਰਿਹੈ ਯਕੀਨੀ : ਡਾ. ਬਲਬੀਰ ਸਿੰਘ*   
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼
July 27, 2026
-

Narula / Chandigarh



ਚੰਡੀਗੜ੍ਹ, 27 ਜੁਲਾਈ:

ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ।

ਲਗਾਤਾਰ ਬਦਲ ਰਹੇ ਤਕਨੀਕੀ ਦੌਰ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਮਿਸ਼ਨ ਦੀ ਵੈੱਬਸਾਈਟ ਦੇ ਸੁਧਾਰ ਦੇ ਨਾਲ-ਨਾਲ ਇਸ ਨੂੰ ਅਪਡੇਟ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਵੈੱਬਸਾਈਟ 'ਤੇ ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਤਾਜ਼ਾ ਜਾਣਕਾਰੀ ਉਪਲਬਧ ਕਰਵਾਈ ਜਾ ਸਕੇ।

ਕਮਿਸ਼ਨ ਵੱਲੋਂ ਆਪਣੀਆਂ ਪਹਿਲਕਦਮੀਆਂ ਬਾਰੇ ਤਿਆਰ ਕੀਤੀ ਗਈ ਜਾਗਰੂਕਤਾ ਫਿਲਮ ਦੇ ਮੁੱਦੇ 'ਤੇ ਚਰਚਾ ਕਰਦਿਆਂ ਚੇਅਰਮੈਨ ਨੇ ਨਿਰਦੇਸ਼ ਦਿੱਤੇ ਕਿ ਮੌਜੂਦਾ ਫ਼ਿਲਮ ਦੀ ਸਮੀਖਿਆ ਕੀਤੀ ਜਾਵੇ ਤਾਂ ਜੋ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਵੱਲੋਂ ਚਲਾਈਆਂ ਗਈਆਂ ਕਈ ਨਵੀਆਂ ਮੁਹਿੰਮਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾ ਸਕੇ

ਮਾਨਸੂਨ ਦੇ ਸੀਜ਼ਨ ਦੀ ਸ਼ੁਰੂਆਤ ਨੂੰ ਧਿਆਨ ਵਿੱਚ ਰੱਖਦਿਆਂ ਚੇਅਰਮੈਨ ਨੇ ਜ਼ੋਰ ਦਿੱਤਾ ਕਿ ਸੂਬੇ ਭਰ ਦੇ ਅਡਾਪਟ ਕੀਤੇ ਗਏ ਸਕੂਲਾਂ ਵਿੱਚ ਬਣਾਏ ਗਏ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ-ਸਮੇਂ 'ਤੇ ਉਚਿਤ ਰੱਖ-ਰਖਾਅ ਅਤੇ ਨਿਰੀਖਣ ਜ਼ਰੀਏ ਬਿਹਤਰ ਸਥਿਤੀ ਬਰਕਰਾਰ ਰੱਖੀ ਜਾਵੇ।



Powered by Froala Editor


Recommended News
Most Read
Just Now