ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*    *80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਦਾ ਨਵੀਨੀਕਰਨ ਅਤੇ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ*    *ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ *ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ*   
ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*
August 1, 2026
-20-

Batra / Chandigarh


ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਅੰਜਾਮ ਦੇਣ ਵਾਲੇ ਗਠਜੋੜ ਦੇ ਇੱਕ ਕਾਰਕੁੰਨ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਠਜੋੜ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਓਮ ਸ਼ਰਮਾ ਵਾਸੀ ਅੰਮ੍ਰਿਤਸਰ ਰੋਡ, ਝਬਾਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਉਸਦੀ ਹੌਂਡਾ ਸਿਟੀ ਕਾਰ(ਪੀਬੀ 46ਏ ਜੇ 6021) ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰਲੇ ਤਸਕਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਸਰਹੱਦੀ ਖੇਤਰ ਵਿੱਚ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਅੱਗੇ ਸਪਲਾਈ ਕਰਨ ਦਾ ਕੰਮ ਸੌਂਪਿਆ ਗਿਆ ਸੀ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਵਿਦੇਸ਼ੀ ਹੈਂਡਲਰ ਦੇ ਸਾਥੀ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਹਨ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਸਰਹੱਦੀ ਖੇਤਰ ਵਿੱਚ ਆਪਣੇ ਪਾਕਿਸਤਾਨੀ ਸਾਥੀਆਂ ਵੱਲੋਂ ਡਰੋਨ ਰਾਹੀਂ ਭੇਜੀਆਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਆਪਣੇ ਇੱਕ ਹੋਰ ਸਾਥੀ ਓਮ ਸ਼ਰਮਾ ਤੱਕ ਪਹੁੰਚਾਉਂਦੇ ਹਨ, ਜੋ ਉਨ੍ਹਾਂ ਖੇਪਾਂ ਨੂੰ ਸੂਬੇ ਵਿੱਚ ਅੱਗੇ ਹੋਰਨਾਂ ਤੱਕ ਡਿਲੀਵਰ ਕਰਦਾ ਹੈ। 

ਜਾਣਕਾਰੀ ਤੋਂ ਇਹ ਵੀ ਪਤਾ ਲੱਗਾ ਹੈ ਕਿ ਸ਼ੱਕੀ ਓਮ ਨੂੰ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਹੋਈ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਕਿਸੇ ਹੋਰ ਧਿਰ ਨੂੰ ਡਿਲੀਵਰ ਕਰਨ ਲਈ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਸਥਿਤ ਸੋਹੀਆਂ ਕਲਾਂ ਦੇ ਖੇਤਰ ਵਿੱਚ ਆ ਰਿਹਾ ਹੈ।  ਉਨ੍ਹਾਂ ਕਿਹਾ  ਕਿ ਇਤਲਾਹ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਛਾਪੇਮਾਰੀ ਕੀਤੀ ਅਤੇ ਸੋਹੀਆਂ ਕਲਾਂ ਵਿਖੇ ਦਾਣਾ ਮੰਡੀ ਨੇੜਿਓਂ ਓਮ ਸ਼ਰਮਾ ਨੂੰ ਹਿਰਾਸਤ ਵਿੱਚ ਲੈ ਕੇ ਉਸਦੇ ਕਬਜ਼ੇ ਵਿੱਚੋਂ 20 ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਪਹਿਲਾਂ ਤੋਂ ਬੇਨਕਾਬ ਕੀਤੇ ਜਾ ਚੁੱਕੇ ਹੋਰ ਨਸ਼ਾ ਤਸਕਰੀ ਮਾਡਿਊਲਾਂ ਨਾਲ ਇਸ ਗਿਰੋਹ ਦੇ ਸੰਭਾਵੀ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ 

Powered by Froala Editor

20


Recommended News
Most Read
Just Now