*ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*   
*ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ*
August 5, 2026
-1-00-000-

Narula / Chandigarh

ਚੰਡੀਗੜ੍ਹ, 5 ਅਗਸਤ :

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਆਰ. ਆਈ. ਏ. ਸ਼ਾਖਾ, ਡੀ.ਸੀ ਦਫ਼ਤਰ ਐਸ ਏ ਐਸ ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇੱਕ ਲੱਖ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ,ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚਿਤ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸ਼ਿਕਾਇਤਕਰਤਾ ਤੋਂ ਸਕਾਈ ਰੌਕ ਵੈਲਫੇਅਰ ਸੁਸਾਇਟੀ, ਸੈਕਟਰ 111/112, ਮੋਹਾਲੀ ਵਿਖੇ ਨਿਲਾਮੀ ਪਲਾਟ ਦਿਵਾਉਣ  ਬਦਲੇ 8,00,000 ਰੁਪਏ ਬਤੌਰ ਰਿਸ਼ਵਤ ਮੰਗੇ ਸਨ ।

 ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਐਸ. ਏ. ਐਸ. ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਐਸ. ਏ. ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Powered by Froala Editor

1 00 000


Recommended News
Most Read
Just Now