*ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*   
*ਡਾ. ਬਲਜੀਤ ਕੌਰ ਵੱਲੋਂ ਗੁਰਦਾਸਪੁਰ ਦੇ ਘੱਟ ਗਿਣਤੀ ਬਹੁਲ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਮਾਵੇਸ਼ੀ ਵਿਕਾਸ ਲਈ ਵਚਨਬੱਧ*
August 17, 2026
-8-33-

Narula / Chandigarh

ਚੰਡੀਗੜ੍ਹ, 17 ਅਗਸਤ: 

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਘੱਟ ਗਿਣਤੀ ਬਹੁਲ ਖੇਤਰਾਂ ਵਿੱਚ ਅਹਿਮ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ 8.33 ਕਰੋੜ ਰੁਪਏ ਮਨਜ਼ੂਰ ਕਰਕੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸੂਬਾ ਸਰਕਾਰ ਵੱਲੋਂ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਵਿਦਿਅਕ, ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਦ੍ਰਿੜ ਵਚਨਬੱਧਤਾ ਦਾ ਪ੍ਰਤੀਕ ਹਨ, ਜਿਸ ਨਾਲ ਸਮਾਵੇਸ਼ੀ  ਵਿਕਾਸ ਨੂੰ ਹੋਰ ਗਤੀ ਮਿਲੇਗੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਰਾਸ਼ੀ ਗੁਰਦਾਸਪੁਰ, ਕਲਾਨੌਰ, ਡੇਰਾ ਬਾਬਾ ਨਾਨਕ ਅਤੇ ਧਾਰੀਵਾਲ ਬਲਾਕਾਂ ਵਿੱਚ 258 ਆਂਗਣਵਾੜੀ ਕੇਂਦਰਾਂ, 4 ਕਮਿਊਨਿਟੀ ਕੰਪਲੈਕਸਾਂ ਅਤੇ 6 ਐਡੀਸ਼ਨਲ ਕਲਾਸ ਰੂਮਾਂ ਦੇ ਨਿਰਮਾਣ ਕਾਰਜ ਮੁਕੰਮਲ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਭਾਈਚਾਰਕ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ, ਲੋਕਾਂ ਨੂੰ ਬਿਹਤਰ ਜਨਤਕ ਸੇਵਾਵਾਂ ਮਿਲਣਗੀਆਂ ਅਤੇ ਬੱਚਿਆਂ, ਮਹਿਲਾਵਾਂ ਅਤੇ ਸਥਾਨਕ ਵਸਨੀਕਾਂ ਲਈ ਸੁਵਿਧਾਵਾਂ ਵਿੱਚ ਵਾਧਾ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਨਜ਼ੂਰਸ਼ੁਦਾ ਪ੍ਰੋਜੈਕਟਾਂ ਵਿੱਚ ਗੁਰਦਾਸਪੁਰ ਬਲਾਕ ਵਿੱਚ 78 ਆਂਗਣਵਾੜੀ ਕੇਂਦਰਾਂ ਅਤੇ 01 ਕਮਿਉਨਿਟੀ ਕੰਪਲੈਕਸ, ਡੇਰਾ ਬਾਬਾ ਨਾਨਕ ਬਲਾਕ ਵਿੱਚ 57 ਆਂਗਣਵਾੜੀ ਕੇਂਦਰਾਂ, 01 ਕਮਿਉਨਿਟੀ ਕੰਪਲੈਕਸ ਅਤੇ 5 ਐਡੀਸ਼ਨਲ ਕਲਾਸ ਰੂਮ, ਕਲਾਨੌਰ ਬਲਾਕ ਵਿੱਚ 51 ਆਂਗਣਵਾੜੀ ਕੇਂਦਰਾਂ, 01 ਕਮਿਉਨਿਟੀ ਕੰਪਲੈਕਸ ਅਤੇ 01 ਐਡੀਸ਼ਨਲ ਕਲਾਸ ਰੂਮ, ਜਦਕਿ ਧਾਰੀਵਾਲ ਬਲਾਕ ਵਿੱਚ 72 ਆਂਗਣਵਾੜੀ ਕੇਂਦਰਾਂ ਅਤੇ 01 ਕਮਿਉਨਿਟੀ ਕੰਪਲੈਕਸ ਦੇ ਨਿਰਮਾਣ ਕਾਰਜ ਮੁਕੰਮਲ ਕੀਤੇ ਜਾਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਸਥਾਈ ਭਾਈਚਾਰਕ ਸੰਪਤੀਆਂ ਸਿਰਜਣ ਦੇ ਨਾਲ-ਨਾਲ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਗੇ ਅਤੇ ਵਿਕਾਸ ਦੇ ਲਾਭ ਜ਼ਿਲ੍ਹੇ ਦੇ ਹਰ ਕੋਨੇ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣਗੇ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਇਹ ਪ੍ਰੋਜੈਕਟ ਜ਼ਮੀਨੀ ਪੱਧਰ 'ਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਬਾਲ ਸੰਭਾਲ, ਸਿੱਖਿਆ ਅਤੇ ਭਾਈਚਾਰਕ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਗੇ, ਜਿਸ ਦਾ ਲਾਭ ਸਮਾਜ ਦੇ ਹਰ ਵਰਗ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਧੁਨਿਕ ਜਨਤਕ ਬੁਨਿਆਦੀ ਢਾਂਚੇ ਦੇ ਵਿਕਾਸ ਰਾਹੀਂ ਸਮਾਜ ਦੇ ਹਰ ਵਰਗ ਤੱਕ ਵਿਕਾਸ ਦੇ ਲਾਭ ਪਹੁੰਚਾਉਣ ਅਤੇ "ਰੰਗਲਾ ਪੰਜਾਬ" ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


_______

Powered by Froala Editor

8 33


Recommended News
Most Read
Just Now