ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*    *‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਸ਼ਮੂਲੀਅਤ ਰਾਹੀਂ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨਗੇ ਪੰਜਾਬ ਦੇ ਸਕੂਲ*    *ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ*    ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ     *ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*   
ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ*
August 22, 2026
-2026-53-26-

Narula / Chandigarh

ਚੰਡੀਗੜ੍ਹ, 22 ਅਗਸਤ:

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਨੇ ਇਸ ਸਾਲ ਜਨਵਰੀ ਮਹੀਨੇ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ ਗਈ ਸਮਝੌਤਾ ਫੀਸ (ਕੰਪਾਊਂਡਿੰਗ ਫੀਸ) ਅਤੇ ਇਸੇ ਮਿਆਦ ਦੌਰਾਨ ਕੀਤੇ ਗਏ ਨਿਰੀਖਣਾਂ ਦੇ ਮਾਮਲੇ ਵਿੱਚ ਨਿਰੰਤਰ ਵਧੀਆ ਕਾਰਗੁਜ਼ਾਰੀ ਵਿਖਾਈ ਹੈ।

ਕੰਪਾਊਂਡਿੰਗ ਫੀਸਾਂ ਦੇ ਮਾਮਲੇ ਵਿੱਚ ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਮਹੀਨੇ ਤੋਂ ਜੁਲਾਈ 2026 ਤੱਕ 53.26 ਲੱਖ ਰੁਪਏ ਇਕੱਠੇ ਕੀਤੇ। ਵਿੰਗ ਵੱਲੋਂ ਇਸੇ ਮਿਆਦ ਦੌਰਾਨ 14412 ਨਿਰੀਖਣ ਅਤੇ 1062 ਚਲਾਨ ਕੀਤੇ ਗਏ।

ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਲਈ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਸਰਗਰਮੀ ਅਤੇ ਸਮਰਪਣ ਨਾਲ ਕੰਮ ਕਰਨ ਦੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ਵਿੰਗ ਕੋਲ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਭਾਗ ਦੀ ਮਾਲਕੀ ਵਾਲੀਆਂ ਮਿਆਰੀ ਲੈਬਾਰਟਰੀਆਂ ਹਨ, ਜਦਕਿ ਸਰਹਿੰਦ ਅਤੇ ਖੰਨਾ ਵਿੱਚ ਵੀ ਇਸੇ ਤਰਜ਼ ’ਤੇ ਨਵੀਆਂ ਲੈਬਾਰਟਰੀਆਂ ਜਲਦ  ਬਣਾਈਆਂ ਜਾਣਗੀਆਂ।

ਲੀਗਲ ਮੈਟਰੋਲੋਜੀ ਵਿੰਗ ਦਾ ਮੁੱਖ ਉਦੇਸ਼ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਇਹ ਯਕੀਨੀ ਬਣਾਉਣਾ ਹੈ ਕਿ  ਵੇਚੇ ਜਾਂ ਖ਼ਰੀਦੇ ਗਏ ਸਾਮਾਨ ਦੀ ਮਾਤਰਾ ਅਤੇ ਗੁਣਵੱਤਾ  ਦਰਅਸਲ ਸਹੀ ਹੋਵੇ । 




-----------------

Powered by Froala Editor

2026 53 26


Recommended News
Most Read
Just Now