ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਬਲਵੰਤ ਰਾਜੋਆਣਾ ਨੂੰ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਦੀ ਮਨਜ਼ੂਰੀ
September 2, 2026
Narula / Chandigarh
ਚੰਡੀਗੜ੍ਹ, 2 ਸਤੰਬਰ ( ਨਰੂਲਾ): - ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅੱਖ ਦਾ ਆਪ੍ਰੇਸ਼ਨ PGI ਚੰਡੀਗੜ੍ਹ ਵਿੱਚ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਜਨਵਰੀ 2026 ਵਿੱਚ PGI ਵਿਖੇ ਹੋਈ ਜਾਂਚ ਦੌਰਾਨ ਰਾਜੋਆਣਾ ਦੀ ਅੱਖ ਵਿੱਚ ਮੋਤੀਆਬਿੰਦ ਦੀ ਪੁਸ਼ਟੀ ਹੋਈ ਸੀ। ਇਸ ਤੋਂ ਬਾਅਦ ਹੀ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਅਤੇ ਆਪ੍ਰੇਸ਼ਨ ਲਈ ਅਦਾਲਤ ਦਾ ਰੁਖ਼ ਕੀਤਾ ਸੀ।
ਰਾਜੋਆਣਾ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਨ੍ਹਾਂ ਦੀ ਅੱਖ ਦਾ ਆਪ੍ਰੇਸ਼ਨ ਕਿਸੇ ਨਿੱਜੀ ਹਸਪਤਾਲ ਵਿੱਚ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ PGI ਤੋਂ ਹੀ ਲੋੜੀਂਦਾ ਆਪ੍ਰੇਸ਼ਨ ਕਰਵਾਉਣ ਦੇ ਆਦੇਸ ਦਿੱਤੇ ਹਨ
Powered by Froala Editor
Recommended News
Most Read
Worldwide News Express/Punjab
Just Now