September 3, 2026
Narula / Chandigarh
ਚੰਡੀਗੜ੍ਹ, 3 ਸਤੰਬਰ (ਨਰੂਲਾ):
ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੇ DA ਅਤੇ ਬਕਾਏ ਨੂੰ ਲੈ ਕੇ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਦਾ ਪੱਖ ਰੱਖਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲਿਆਂ ਵਿੱਚ ਪੰਜਾਬ ਦੇ ਮੁਲਾਜ਼ਮ ਸ਼ਾਮਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਤਨਖਾਹ ਅਤੇ DA ਨੂੰ ਮਿਲਾ ਕੇ ਪੰਜਾਬ ਦੇ ਮੁਲਾਜ਼ਮਾਂ ਦੀ ਤਨਖਾਹ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਰਗੇ ਸੂਬਿਆਂ ਨਾਲੋਂ ਵੱਧ ਹੈ। ਗੁਜਰਾਤ ਦੇ ਕਰਮਚਾਰੀਆਂ ਦੇ ਮੁਕਾਬਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਕਰੀਬ 28 ਫੀਸਦੀ ਵੱਧ ਤਨਖਾਹ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਕੁੱਲ ਮਾਲੀਏ ਦਾ ਲਗਭਗ 51 ਫੀਸਦੀ ਹਿੱਸਾ ਕਰਮਚਾਰੀਆਂ ਅਤੇ ਪੈਨਸ਼ਨਰਾਂ ’ਤੇ ਖਰਚ ਕਰਦਾ ਹੈ,
ਚੀਮਾ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੇ ਕਰਮਚਾਰੀਆਂ ਨਾਲ ਤੁਲਨਾ ਕਰਨ ’ਤੇ ਵੀ ਪੰਜਾਬ ਦੇ ਕਈ ਵਰਗਾਂ ਦੀ ਤਨਖਾਹ ਵੱਧ ਹੈ। ਉਨ੍ਹਾਂ ਵਿੱਚ ਕਲਰਕ, ਡਰਾਈਵਰ, ਸਟੈਨੋਗ੍ਰਾਫਰ, ਅਧਿਆਪਕ ਅਤੇ ਪੁਲਿਸ ਮੁਲਾਜ਼ਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਬਣਨ ਸਮੇਂ ਕਰਮਚਾਰੀਆਂ ਨੂੰ 28 ਫੀਸਦੀ DA ਮਿਲ ਰਿਹਾ ਸੀ। ਇਸ ਨੂੰ ਅਕਤੂਬਰ ਵਿੱਚ ਵਧਾ ਕੇ 34 ਫੀਸਦੀ, ਦਸੰਬਰ 2023 ਵਿੱਚ 38 ਫੀਸਦੀ ਅਤੇ ਨਵੰਬਰ 2024 ਵਿੱਚ 42 ਫੀਸਦੀ ਕੀਤਾ ਗਿਆ। ਚੀਮਾ ਨੇ ਵਿਰੋਧੀ ਧਿਰਾਂ ’ਤੇ DA ਨੂੰ ਲੈ ਕੇ ਗਲਤ ਤੱਥ ਪੇਸ਼ ਕਰਨ ਦੇ ਦੋਸ਼ ਲਗਾਏ ਉਨ੍ਹਾਂ ਕਿਹਾ ਕਿ ਇਹ ਉਹ ਸਮਾਂ ਸੀ ਜਦੋਂ ਪੰਜਾਬ ਵਿੱਚ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਰਹੀਆਂ।
ਉੱਥੇ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਕਰਮਚਾਰੀਆਂ ਦੀ ਤਨਖਾਹ, ਪੈਨਸ਼ਨ ਅਤੇ DA ਪੰਜਾਬ ਸਿਵਲ ਸਰਵਿਸ ਰਿਵਾਈਜ਼ਡ ਪੇ ਰੂਲਜ਼, 2021 ਅਤੇ ਸੰਵਿਧਾਨ ਦੇ ਆਰਟੀਕਲ 309 ਤਹਿਤ ਤੈਅ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਵਿੱਚ ਫਿਕਸ DA, ਕੇਂਦਰੀ ਇੰਡੈਕਸ, ਆਟੋਮੈਟਿਕ ਫਾਰਮੂਲੇ ਜਾਂ ਕੇਂਦਰ ਸਰਕਾਰ ਦੇ ਨਿਯਮਾਂ ਨੂੰ ਲਾਜ਼ਮੀ ਤੌਰ ’ਤੇ ਲਾਗੂ ਕਰਨ ਦੀ ਕੋਈ ਵਿਵਸਥਾ ਨਹੀਂ ਹੈ। ਉਨ੍ਹਾਂ ਮੁਤਾਬਕ DA ਕਿੰਨਾ ਅਤੇ ਕਦੋਂ ਦੇਣਾ ਹੈ, ਇਹ ਪੰਜਾਬ ਸਰਕਾਰ ਆਪਣੇ ਨਿਯਮਾਂ ਅਨੁਸਾਰ ਤੈਅ ਕਰਦੀ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਰਕਾਰੀ ਕਰਮਚਾਰੀ ਕਿਸੇ ਵੀ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀ ਅਤੇ ਚੁਣੇ ਹੋਏ ਨੁਮਾਇੰਦੇ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਅਮਨ ਅਰੋੜਾ ਨੇ ਕਿਹਾ ਕਿ ਕਰਮਚਾਰੀਆਂ ਨੂੰ ਗੁੰਮਰਾਹ ਕੀਤੇ ਜਾਣ ਦਾ ਉਨ੍ਹਾਂ ਨੂੰ ਦੁੱਖ ਹੈ। ਉਨ੍ਹਾਂ ਮੁਤਾਬਕ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ’ਤੇ ਗੱਲਬਾਤ ਲਈ ਤਿਆਰ ਹੈ ਅਤੇ ਮਸਲਿਆਂ ਦਾ ਹੱਲ ਬੈਠ ਕੇ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਨੂੰ ਇਸ ਸਮੇਂ 42 ਫੀਸਦੀ DA ਦੇ ਰਹੀ ਹੈ। ਉਨ੍ਹਾਂ ਵਿਰੋਧੀ ਧਿਰਾਂ ’ਤੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਗਾਇਆ
Powered by Froala Editor