ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿ    ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ 'ਚ ਲਿਜਾਣ ਦੀ ਪੇਸ਼ਕਸ਼    ਪਟਿਆਲ਼ਾ ਨਗਰ ਨਿਗਮ ਦੀਆਂ ਚੋਣਾਂ ਲਈ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ     ਪੰਜਾਬ ਵਿਧਾਨ ਸਭਾ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੇਂਦਰ ਨੂੰ ਅਪੀਲ- ਮੱਤਾ ਪਾਸਾ    ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ. ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਲੋਕਾਂ ਨੂੰ ਅਜਿਹੇ ਨੁਮਾਇੰਦੇ ਚੁਣਨੇ ਚਾਹੀਦੇ ਹਨ ਜੋ ਉਨ੍ਹਾਂ ਦੇ ਦੁੱਖ-ਤਕਲੀਫ਼ਾਂ ਅਤੇ ਸਮੱਸਿਆਵਾਂ ਨੂੰ ਸਮਝਦੇ ਹੋਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਦੇਣ ਲਈ ਵਚਨਬੱਧ    ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ    ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ. ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ    ਕਰੋੜਾਂ ਦੇ ਮੋਬਾਇਲ ਚੋਰੀ ਦੇ ਮਾਮਲੇ ਵਿੱਚ ਫਲਿਪਕਾਰਟ ਦੇ ਤਿੰਨ ਮੁਲਾਜ਼ਮਾਂ ਸਮੇਤ 7 ਦੋਸ਼ੀਆਂ ਦੀ ਪਛਾਣ ਦੋ ਮਲਾਜਮ ਗ੍ਰਿਫ਼ਤਾਰ   
ਪੰਜਾਬ ਮੰਤਰੀ ਮੰਡਲ ਵੱਲੋਂ ਅਹਿਮ ਫ਼ੈਸਲੇ
September 5, 2026
-

Narula / Chandigarh

ਚੰਡੀਗੜ੍ਹ, 5 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ। ਕੈਬਨਿਟ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਨਾਲ ਸਬੰਧਤ ਨਿਯਮਾਂ ਵਿੱਚ ਸੋਧ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਨਵੀਆਂ ਅਸਾਮੀਆਂ ਸਿਰਜਣਾ ਨੂੰ ਪ੍ਰਵਾਨਗੀ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਵੀ ਕੈਬਨਿਟ ਅੱਗੇ ਰੱਖੀ ਗਈ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ।

          ਪੰਜਾਬ ਲੋਕ ਸੇਵਾ ਕਮਿਸ਼ਨ ਦੇ ਗਰੁੱਪ-ਏ ਰੈਗੂਲੇਸ਼ਨਾਂ ਵਿੱਚ ਕੁਝ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਨਾਲ ਹੀ ਕਮਿਸ਼ਨ ਵਿੱਚ ਨਵੀਆਂ ਅਸਾਮੀਆਂ ਦੀ ਰਚਨਾ ਕਰਨ ਦਾ ਫੈਸਲਾ ਵੀ ਲਿਆ ਗਿਆ।

ਸਿਹਤ ਵਿਭਾਗ ਨਾਲ ਸਬੰਧਤ ਵੀ ਕੈਬਨਿਟ ਨੇ ਕਈ ਅਹਿਮ ਫੈਸਲੇ ਲਏ। ਸਬ-ਡਿਵੀਜ਼ਨਲ ਹਸਪਤਾਲ ਚਮਕੌਰ ਸਾਹਿਬ ਲਈ 33 ਨਵੀਆਂ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਅਸਾਮੀਆਂ ਦੀ ਰਚਨਾ ਦਾ ਮਕਸਦ ਹਸਪਤਾਲ ਵਿੱਚ ਮਰੀਜ਼ਾਂ ਨੂੰ ਲੋੜੀਂਦੀਆਂ ਡਾਕਟਰੀ ਸੇਵਾਵਾਂ ਉਪਲਬਧ ਕਰਵਾਉਣਾ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨਾ ਹੈ।

ਇਸੇ ਤਰ੍ਹਾਂ ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲਾ ਵਿੱਚ ਸਿਹਤ ਵਿਭਾਗ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੁੱਲ 19 ਨਵੀਆਂ ਅਸਾਮੀਆਂ ਸਿਰਜਣ ਦੀ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਵਿੱਚ ਸਿਵਲ ਸਰਜਨ, ਸਹਾਇਕ ਸਿਵਲ ਸਰਜਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸਮੇਤ ਹੋਰ ਅਹੁਦੇ ਸ਼ਾਮਲ ਹਨ।

ਸਿਹਤ ਵਿਭਾਗ ਨਾਲ ਸਬੰਧਤ ਵੀ ਕੈਬਨਿਟ ਨੇ ਕਈ ਅਹਿਮ ਫੈਸਲੇ ਲਏ। ਸਬ-ਡਿਵੀਜ਼ਨਲ ਹਸਪਤਾਲ ਚਮਕੌਰ ਸਾਹਿਬ ਲਈ 33 ਨਵੀਆਂ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਅਸਾਮੀਆਂ ਦੀ ਰਚਨਾ ਦਾ ਮਕਸਦ ਹਸਪਤਾਲ ਵਿੱਚ ਮਰੀਜ਼ਾਂ ਨੂੰ ਲੋੜੀਂਦੀਆਂ ਡਾਕਟਰੀ ਸੇਵਾਵਾਂ ਉਪਲਬਧ ਕਰਵਾਉਣਾ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨਾ ਹੈ।ਝੋਨੇ ਦੇ ਆਉਣ ਵਾਲੇ ਖਰੀਫ਼ ਮੰਡੀਕਰਨ ਸੀਜ਼ਨ 2026-27 ਨੂੰ ਸੁਚਾਰੂ ਬਣਾਉਣ ਲਈ ਕੈਬਨਿਟ ਨੇ ਪੰਜਾਬ ਕਸਟਮ ਮਿਲਿੰਗ ਪਾਲਿਸੀ ਫਾਰ ਖਰੀਫ਼ ਮਾਰਕੀਟਿੰਗ ਸੀਜ਼ਨ 2026-27 ਦੇ ਖਰੜੇ ਨੂੰ ਮਨਜ਼ੂਰੀ ਦਿੱਤੀ। ਇਸ ਦੇ ਨਾਲ ਹੀ ਮੰਡੀਆਂ ਵਿੱਚ ਪਹੁੰਚਣ ਵਾਲੇ ਅਨਾਜ ਦੀ ਢੋਆ-ਢੁਆਈ ਲਈ ਪੰਜਾਬ ਫੂਡਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ ਅਤੇ ਮਜ਼ਦੂਰਾਂ ਨਾਲ ਸਬੰਧਤ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਫੂਡਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਨੀਤੀਆਂ ਨਾਲ ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚੋਂ ਫ਼ਸਲ ਦੀ ਚੁਕਾਈ ਅਤੇ ਢੋਆ-ਢੁਆਈ ਦੇ ਪ੍ਰਬੰਧ ਹੋਰ ਸੁਚਾਰੂ ਹੋਣਗੇ।

ਇਸੇ ਤਰ੍ਹਾਂ ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲਾ ਵਿੱਚ ਸਿਹਤ ਵਿਭਾਗ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੁੱਲ 19 ਨਵੀਆਂ ਅਸਾਮੀਆਂ ਸਿਰਜਣ ਦੀ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਵਿੱਚ ਸਿਵਲ ਸਰਜਨ, ਸਹਾਇਕ ਸਿਵਲ ਸਰਜਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸਮੇਤ ਹੋਰ ਅਹੁਦੇ ਸ਼ਾਮਲ ਹਨ।

 ਇਨ੍ਹਾਂ ਵਿੱਚ ਸਕੱਤਰ ਨਾਲ ਸਬੰਧਤ ਅਹੁਦਿਆਂ ਵਿੱਚ ਪਰਸਨਲ ਅਸਿਸਟੈਂਟ ਦੀ ਅਸਾਮੀ ਵੀ ਸ਼ਾਮਲ ਹੈ। ਸਰਕਾਰ ਮੁਤਾਬਕ ਇਨ੍ਹਾਂ ਸੋਧਾਂ ਅਤੇ ਨਵੀਆਂ ਅਸਾਮੀਆਂ ਨਾਲ ਕਮਿਸ਼ਨ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ।



Powered by Froala Editor


Recommended News
Most Read
Just Now