September 8, 2026
ਨਰੂਲਾ / ਚੰਡੀਗੜ
ਚੰਡੀਗੜ 8 ਸਤੰਬਰ (ਨਰੂਲਾ):-
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਸ਼ੁਰੂ ਕੀਤਾ ਸੰਘਰਸ਼ ਦਿਨ ਪ੍ਰਤੀਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ,ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ ਆਦਿ ਮੰਗਾਂ ਦੀ ਪੂਰਤੀ ਲਈ ਆਉਣ ਵਾਲੇ 2 ਮਹੀਨਿਆਂ ਦੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਹੈ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝਾ ਮੁਲਾਜ਼ਮ ਮੰਚ ਦੇ ਝੰਡੇ ਹੇਠ ਸਰਕਾਰ ਨੂੰ 7 ਸਤੰਬਰ ਤੱਕ ਇਹ ਮੁਲਾਜ਼ਮ ਵਿਰੋਧੀ ਪੱਤਰ ਵਾਪਸ ਲੈਣ ਦਾ ਨੋਟਿਸ ਦਿੱਤਾ ਗਿਆ ਸੀ, ਪ੍ਰੰਤੂ ਸਰਕਾਰ ਵੱਲੋਂ ਮੁਲਾਜ਼ਮ ਮੰਚ ਦੇ ਨੋਟਿਸ ਦੀ ਪ੍ਰਵਾਹ ਨਹੀਂ ਕੀਤੀ ਗਈ, ਜਿਸਦੇ ਰੋਸ ਵਜੋਂ ਅੱਜ 8 ਸਤੰਬਰ ਨੂੰ ਕਲਮਛੋੜ ਹੜਤਾਲ ਕੀਤੀ ਗਈ ਅਤੇ ਸਰਕਾਰ ਦੇ 12-13 ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਹੈ । ਜੇ ਹੁਣ ਵੀ ਸਰਕਾਰ ਦੇ ਕੰਨਾਂ ਤੱਕ ਅਵਾਜ਼ ਨਹੀ ਪਹੁੰਚਦੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Powered by Froala Editor
12 13