ਭਾਜਪਾ ਯੁਵਾ ਮੋਰਚਾ ਵਲੋਂ ਪੰਜਾਬ ਚੋਣਾਂ ਦੇ ਮੱਦੇਨਜ਼ਰ ਵੱਲੋਂ ਨਵੀਂ ਸੂਬਾ ਪੱਧਰੀ ਟੀਮ ਦਾ ਐਲਾਨ, ਨਵੀਂ ਸੂਬਾ ਟੀਮ ਦਾ ਐਲਾਨ,    ਯੋਗ ਆਊਟਸੋਰਸ ਕਾਮਿਆਂ ਨੂੰ ਠੇਕੇ 'ਤੇ ਲਿਆਉਣ ਵਿੱਚ ਕੋਈ ਪ੍ਰਬੰਧਕੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ: ਹਰਪਾਲ ਸਿੰਘ ਚੀਮਾ    ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ    ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿ    ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ 'ਚ ਲਿਜਾਣ ਦੀ ਪੇਸ਼ਕਸ਼    ਪਟਿਆਲ਼ਾ ਨਗਰ ਨਿਗਮ ਦੀਆਂ ਚੋਣਾਂ ਲਈ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ     ਪੰਜਾਬ ਵਿਧਾਨ ਸਭਾ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੇਂਦਰ ਨੂੰ ਅਪੀਲ- ਮੱਤਾ ਪਾਸਾ    ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ. ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਲੋਕਾਂ ਨੂੰ ਅਜਿਹੇ ਨੁਮਾਇੰਦੇ ਚੁਣਨੇ ਚਾਹੀਦੇ ਹਨ ਜੋ ਉਨ੍ਹਾਂ ਦੇ ਦੁੱਖ-ਤਕਲੀਫ਼ਾਂ ਅਤੇ ਸਮੱਸਿਆਵਾਂ ਨੂੰ ਸਮਝਦੇ ਹੋਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਦੇਣ ਲਈ ਵਚਨਬੱਧ   
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਪੰਜਾਬ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ
September 10, 2026
-

Narula / Chandigarh

ਚੰਡੀਗੜ੍ਹ, 10 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਅਤੇ ਹਾਸ਼ੀਏ 'ਤੇ ਰਹਿ ਰਹੇ ਲੋਕਾਂ ਨੂੰ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ 'ਸਮਾਇਲ ਸਕੀਮ' ਅਧੀਨ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਅਤੇ ਜਲੰਧਰ ਵਿੱਚ ਬੇਘਰ ਅਤੇ ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੇ ਬਚਾਅ, ਪੁਨਰਵਾਸ ਅਤੇ ਸਮਾਜਿਕ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਮਾਰਚ 2026 ਤੋਂ ਚੱਲ ਰਹੇ ਸਰਵੇ ਦੌਰਾਨ ਹੁਣ ਤੱਕ 422 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 32 ਵਿਅਕਤੀਆਂ ਦਾ ਸਫ਼ਲ ਪੁਨਰਵਾਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 8 ਵਿਅਕਤੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮੁੜ ਜੋੜਿਆ ਗਿਆ, 2 ਬਜ਼ੁਰਗਾਂ ਨੂੰ ਪੈਨਸ਼ਨ ਦਾ ਲਾਭ ਦਿਵਾਇਆ ਗਿਆ, 4 ਵਿਅਕਤੀਆਂ ਦੇ ਆਧਾਰ ਕਾਰਡ ਬਣਵਾਏ ਗਏ, 1 ਵਿਅਕਤੀ ਨੂੰ ਆਸ਼ੀਰਵਾਦ ਸਕੀਮ ਦਾ ਲਾਭ ਦਿਵਾਇਆ ਗਿਆ, 4 ਵਿਅਕਤੀਆਂ ਨੂੰ ਬਿਰਧ ਆਸ਼ਰਮ ਵਿੱਚ ਭੇਜਿਆ ਗਿਆ ਅਤੇ 13 ਵਿਅਕਤੀਆਂ ਨੂੰ ਰੋਜ਼ਗਾਰ ਜਾਂ ਕਿੱਤੇ ਨਾਲ ਜੋੜਿਆ ਗਿਆ। ਇਸ ਤੋਂ ਇਲਾਵਾ 54 ਵਿਅਕਤੀਆਂ ਦੀ ਕੌਂਸਲਿੰਗ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਵੀ 168 ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਕਾਰਵਾਈ ਜਾਰੀ ਹੈ, ਜਦਕਿ ਸਤੰਬਰ ਦੇ ਦੂਜੇ ਹਫ਼ਤੇ ਦੌਰਾਨ ਲੁਧਿਆਣਾ ਅਤੇ ਜਲੰਧਰ ਵਿੱਚ ਵੀ ਸਰਵੇ ਸ਼ੁਰੂ ਕੀਤਾ ਜਾ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਇਲ ਸਕੀਮ ਦਾ ਉਦੇਸ਼ ਸਿਰਫ਼ ਭਿਖਿਆ ਤੋਂ ਮੁਕਤੀ ਦਿਵਾਉਣਾ ਨਹੀਂ, ਸਗੋਂ ਹਰ ਲੋੜਵੰਦ ਨੂੰ ਸਨਮਾਨ, ਸੁਰੱਖਿਆ ਅਤੇ ਸਵੈ-ਨਿਰਭਰਤਾ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਮਾਜਿਕ ਸੁਰੱਖਿਆ ਯੋਜਨਾਵਾਂ, ਸਿਹਤ ਸੇਵਾਵਾਂ, ਕੌਂਸਲਿੰਗ, ਹੁਨਰ ਵਿਕਾਸ, ਸਿੱਖਿਆ, ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਨਾਲ ਜੋੜ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਸਬੰਧਤ ਵਿਭਾਗਾਂ ਅਤੇ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਅਤੇ ਸਰਵੇ ਕੀਤਾ ਜਾਂਦਾ ਹੈ। ਲੋੜ ਅਨੁਸਾਰ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾ ਕੇ ਕੌਂਸਲਿੰਗ, ਸਿਹਤ ਜਾਂਚ ਅਤੇ ਹੋਰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਜਿਨ੍ਹਾਂ ਵਿਅਕਤੀਆਂ ਦੇ ਪਰਿਵਾਰਾਂ ਦੀ ਪਛਾਣ ਹੋ ਜਾਂਦੀ ਹੈ, ਉਨ੍ਹਾਂ ਨੂੰ ਨਿਯਮਾਂ ਅਨੁਸਾਰ ਪਰਿਵਾਰ ਨਾਲ ਮੁੜ ਜੋੜਿਆ ਜਾਂਦਾ ਹੈ, ਜਦਕਿ ਬੇਸਹਾਰਾ ਵਿਅਕਤੀਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਪੁਨਰਵਾਸ ਸੇਵਾਵਾਂ ਨਾਲ ਜੋੜਿਆ ਜਾਂਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਥਾਨਕ ਪ੍ਰਸ਼ਾਸਨ, ਨਗਰ ਨਿਗਮਾਂ, ਸਥਾਨਕ ਸਰਕਾਰ ਸੰਸਥਾਵਾਂ, ਪੁਲਿਸ ਵਿਭਾਗ, ਸਿਹਤ ਵਿਭਾਗ, ਹੁਨਰ ਵਿਕਾਸ ਨਾਲ ਸਬੰਧਤ ਸੰਸਥਾਵਾਂ ਅਤੇ ਹੋਰ ਹਿੱਸੇਦਾਰ ਵਿਭਾਗਾਂ ਨਾਲ ਆਪਸੀ ਤਾਲਮੇਲ ਰਾਹੀਂ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਸਹਾਇਤਾ ਤੋਂ ਵਾਂਝਾ ਨਾ ਰਹੇ।

ਕੈਬਨਿਟ ਮੰਤਰੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ 'ਤੇ ਭਿਖਿਆ ਮੰਗਣ ਵਾਲੇ ਵਿਅਕਤੀਆਂ ਨੂੰ ਨਕਦ ਰਕਮ ਦੇਣ ਦੀ ਬਜਾਏ ਉਨ੍ਹਾਂ ਨੂੰ ਸਰਕਾਰ ਵੱਲੋਂ ਉਪਲਬਧ ਪੁਨਰਵਾਸ ਅਤੇ ਸਮਾਜਿਕ ਸਹਾਇਤਾ ਸੇਵਾਵਾਂ ਤੱਕ ਪਹੁੰਚਾਉਣ ਵਿੱਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਭਿਖਿਆ-ਮੁਕਤ, ਆਤਮ-ਨਿਰਭਰ ਅਤੇ ਸਨਮਾਨਜਨਕ "ਰੰਗਲਾ ਪੰਜਾਬ" ਦੀ ਸਿਰਜਣਾ ਸੰਭਵ ਹੈ।


_____

Powered by Froala Editor


Recommended News
Most Read
Just Now