ਭਾਜਪਾ ਯੁਵਾ ਮੋਰਚਾ ਵਲੋਂ ਪੰਜਾਬ ਚੋਣਾਂ ਦੇ ਮੱਦੇਨਜ਼ਰ ਵੱਲੋਂ ਨਵੀਂ ਸੂਬਾ ਪੱਧਰੀ ਟੀਮ ਦਾ ਐਲਾਨ, ਨਵੀਂ ਸੂਬਾ ਟੀਮ ਦਾ ਐਲਾਨ,    ਯੋਗ ਆਊਟਸੋਰਸ ਕਾਮਿਆਂ ਨੂੰ ਠੇਕੇ 'ਤੇ ਲਿਆਉਣ ਵਿੱਚ ਕੋਈ ਪ੍ਰਬੰਧਕੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ: ਹਰਪਾਲ ਸਿੰਘ ਚੀਮਾ    ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ    ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿ    ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ 'ਚ ਲਿਜਾਣ ਦੀ ਪੇਸ਼ਕਸ਼    ਪਟਿਆਲ਼ਾ ਨਗਰ ਨਿਗਮ ਦੀਆਂ ਚੋਣਾਂ ਲਈ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ     ਪੰਜਾਬ ਵਿਧਾਨ ਸਭਾ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੇਂਦਰ ਨੂੰ ਅਪੀਲ- ਮੱਤਾ ਪਾਸਾ    ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ. ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਲੋਕਾਂ ਨੂੰ ਅਜਿਹੇ ਨੁਮਾਇੰਦੇ ਚੁਣਨੇ ਚਾਹੀਦੇ ਹਨ ਜੋ ਉਨ੍ਹਾਂ ਦੇ ਦੁੱਖ-ਤਕਲੀਫ਼ਾਂ ਅਤੇ ਸਮੱਸਿਆਵਾਂ ਨੂੰ ਸਮਝਦੇ ਹੋਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਦੇਣ ਲਈ ਵਚਨਬੱਧ   
ਇਨਵੈਸਟ ਪੰਜਾਬ' ਵੱਲੋਂ ਸ਼ਾਰਜਾਹ ਅਤੇ ਪੰਜਾਬ ਦੇ ਉਦਯੋਗਾਂ ਨੂੰ ਇੱਕ-ਦੂਜੇ ਦੇ ਬਾਜ਼ਾਰਾਂ ਵਿੱਚ ਵਿਸਤਾਰ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ ਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਰਿਸ਼ਤੇ ਦੁਵੱਲੇ ਵਪਾਰ ਅਤੇ ਗਲੋਬਲ ਮਾਰਕੀਟ ਏਕੀਕਰਨ ਨੂੰ ਦੇਣਗੇ ਉਤਸ਼ਾਹ: ਅਮਨ ਅਰੋੜਾ
September 10, 2026
-

Narula / Chandigarh

ਚੰਡੀਗੜ੍ਹ/ਸ਼ਾਰਜਾਹ, 10 ਸਤੰਬਰ:

ਪੰਜਾਬ ਦੀ ਯੂ.ਏ.ਈ. ਨਿਵੇਸ਼ ਪਹੁੰਚ ਨੂੰ ਅਗਲੇ ਪੜਾਅ 'ਤੇ ਲਿਜਾਂਦਿਆਂ ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਅਤੇ ਯੂ.ਏ.ਈ. ਦਰਮਿਆਨ ਵਪਾਰਕ, ਨਿਵੇਸ਼ ਅਤੇ ਉਦਯੋਗਿਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ਾਰਜਾਹ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਅਤੇ ਇੰਡੀਅਨ ਬਿਜ਼ਨਸ ਐਂਡ ਪ੍ਰੋਫੈਸ਼ਨਲ ਕੌਂਸਲ (IBPC) ਨਾਲ ਰਣਨੀਤਕ ਗੱਲਬਾਤ ਕੀਤੀ।

ਇਹ ਗੱਲਬਾਤ ਬਿਜ਼ਨਸ-ਟੂ-ਬਿਜ਼ਨਸ (ਬੀ2ਬੀ) ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਸੰਗਠਿਤ ਢਾਂਚਾ ਸਥਾਪਿਤ ਕਰਨ 'ਤੇ ਕੇਂਦਰਿਤ ਸੀ ਤਾਂ ਜੋ ਪੰਜਾਬ ਅਤੇ ਸ਼ਾਰਜਾਹ ਦੇ ਉੱਦਮੀਆਂ ਨੂੰ ਭਾਈਵਾਲ ਲੱਭਣ, ਜੁਆਇੰਟ ਵੈਂਚਰ (ਸਾਂਝੇ ਉੱਦਮ) ਲਗਾਉਣ, ਬਰਾਮਦ ਵਧਾਉਣ ਅਤੇ ਲੰਬੇ ਸਮੇਂ ਦੇ ਆਪਸੀ ਲਾਭਕਾਰੀ ਵਪਾਰਕ ਸਬੰਧ ਸਥਾਪਤ ਕਰਨ ਵਿੱਚ ਮਦਦ ਮਿਲ ਸਕੇ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਇੰਡੀਅਨ ਬਿਜ਼ਨਸ ਐਂਡ ਪ੍ਰੋਫੈਸ਼ਨਲ ਕੌਂਸਲ ਅਤੇ 'ਇਨਵੈਸਟ ਪੰਜਾਬ' ਉਦਯੋਗ-ਤੋਂ-ਉਦਯੋਗ ਤਾਲਮੇਲ ਨੂੰ ਤੇਜ਼ ਕਰਨ ਲਈ ਸਹਿਮਤ ਹੋਏ। ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ 'ਇਨਵੈਸਟ ਪੰਜਾਬ' ਸ਼ਾਰਜਾਹ ਦੇ ਨਿਰਮਾਤਾਵਾਂ, ਨਿਰਯਾਤਕਾਂ ਅਤੇ ਸੇਵਾ ਪ੍ਰਦਾਤਾਵਾਂ ਨੂੰ ਪੰਜਾਬ ਦੇ ਢੁਕਵੇਂ ਉਦਯੋਗਾਂ ਨਾਲ ਜੋੜਨ ਵਿੱਚ ਸਹੂਲਤ ਦੇਵੇਗਾ, ਨਾਲ ਹੀ ਯੂ.ਏ.ਈ. ਵਿੱਚ ਵਪਾਰਕ ਸੰਭਾਵਨਾਵਾਂ ਦੀ ਤਲਾਸ਼ ਕਰਨ ਵਾਲੀਆਂ ਪੰਜਾਬ ਦੀਆਂ ਕੰਪਨੀਆਂ ਦੀ ਵੀ ਮਦਦ ਕਰੇਗਾ।

ਉਦਯੋਗ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਉਦਯੋਗਿਕ ਆਧਾਰ, ਬਿਹਤਰ ਉੱਦਮੀ ਈਕੋਸਿਸਟਮ ਅਤੇ ਉੱਤਰੀ ਭਾਰਤ ਵਿੱਚ ਇਸਦੀ ਰਣਨੀਤਕ ਸਥਿਤੀ ਨੂੰ ਪ੍ਰਦਰਸ਼ਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨਿਯਮਾਂ ਨੂੰ ਸਰਲ ਬਣਾ ਕੇ, 'ਈਜ਼ ਆਫ਼ ਡੂਇੰਗ ਬਿਜ਼ਨਸ' ਨੂੰ ਵਧਾ ਕੇ ਅਤੇ ਨਿਵੇਸ਼ਕਾਂ ਨੂੰ ਸ਼ੁਰੂ ਤੋਂ ਅੰਤ ਤੱਕ ਪੇਸ਼ੇਵਰ ਸਹੂਲਤਾਂ ਪ੍ਰਦਾਨ ਕਰਕੇ ਪੰਜਾਬ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨਾਂ ਵਿੱਚੋਂ ਇੱਕ ਬਣਾਉਣ ਲਈ ਨਿਰਣਾਇਕ ਸੁਧਾਰ ਕੀਤੇ ਹਨ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਪਰੰਪਰਾਗਤ ਨਿਵੇਸ਼ ਪ੍ਰਚਾਰ ਤੋਂ ਅੱਗੇ ਵਧ ਕੇ ਦੁਵੱਲੇ ਵਪਾਰਕ ਭਾਈਵਾਲੀ ਨੂੰ ਉਤਸ਼ਾਹਿਤ ਕਰਨਾ ਚਾਹੁੰਦਾ ਹੈ, ਜਿਸ ਨਾਲ ਦੋਵਾਂ ਖੇਤਰਾਂ ਦੀਆਂ ਕੰਪਨੀਆਂ ਮੈਨੂਫੈਕਚਰਿੰਗ, ਬਰਾਮਦ, ਸੇਵਾਵਾਂ, ਤਕਨਾਲੋਜੀ ਅਤੇ ਹੋਰ ਉੱਭਰ ਰਹੇ ਖੇਤਰਾਂ ਵਿੱਚ ਮਿਲ ਕੇ ਕੰਮ ਕਰ ਸਕਣ। ਉਨ੍ਹਾਂ ਨੇ ਸ਼ਾਰਜਾਹ ਦੇ ਵਪਾਰਕ ਭਾਈਚਾਰੇ ਨੂੰ ਪੰਜਾਬ ਦਾ ਦੌਰਾ ਕਰਨ, 'ਇਨਵੈਸਟ ਪੰਜਾਬ' ਨਾਲ ਜੁੜਨ ਅਤੇ ਸੂਬੇ ਦੇ ਵਿਭਿੰਨ ਤੇ ਤੇਜ਼ੀ ਨਾਲ ਵਧ ਰਹੇ ਉਦਯੋਗਿਕ ਈਕੋਸਿਸਟਮ ਵਿੱਚ ਸੰਭਾਵਨਾਵਾਂ ਦੀ ਤਲਾਸ਼ ਕਰਨ ਦਾ ਸੱਦਾ ਦਿੱਤਾ।

ਗੱਲਬਾਤ ਦੌਰਾਨ ਭਾਰਤ-ਯੂ.ਏ.ਈ. ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (ਸੀ.ਈ.ਪੀ.ਏ) ਅਤੇ ਗਲੋਬਲ ਮਾਰਕੀਟਾਂ ਨਾਲ ਯੂ.ਏ.ਈ. ਦੇ ਵਧ ਰਹੇ ਵਪਾਰਕ ਸਮਝੌਤਿਆਂ ਤੋਂ ਪੈਦਾ ਹੋਣ ਵਾਲੇ ਰਣਨੀਤਕ ਮੌਕਿਆਂ ਨੂੰ ਵਿਸ਼ੇਸ਼ ਤੌਰ 'ਤੇ ਮਾਨਤਾ ਦਿੱਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਵਪਾਰਕ ਸਬੰਧ ਨਾ ਸਿਰਫ਼ ਦੁਵੱਲੇ ਵਪਾਰ ਨੂੰ ਤੇਜ਼ ਕਰਨਗੇ ਬਲਕਿ ਪੰਜਾਬ ਦੇ ਨਿਰਮਾਤਾਵਾਂ ਅਤੇ ਨਿਰਯਾਤਕਾਂ ਨੂੰ ਮੱਧ ਪੂਰਬ ਅਤੇ ਹੋਰ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਪਹੁੰਚਣ ਲਈ ਯੂ.ਏ.ਈ. ਨੂੰ ਇੱਕ ਗੇਟਵੇਅ ਵਜੋਂ ਵਰਤਣ ਦੇ ਯੋਗ ਵੀ ਬਣਾਵੇਗਾ।

ਇਸ ਮੁਲਾਕਾਤ ਦੌਰਾਨ ਸ਼ਾਰਜਾਹ ਦੇ ਵਿਸ਼ਾਲ ਉਦਯੋਗਿਕ ਈਕੋਸਿਸਟਮ 'ਤੇ ਵੀ ਚਰਚਾ ਹੋਈ, ਜਿਸ ਵਿੱਚ 3,000 ਤੋਂ ਵੱਧ ਮੈਨੂਫੈਕਚਰਿੰਗ ਯੂਨਿਟ, ਸੱਤ ਫ੍ਰੀ ਜ਼ੋਨ ਅਤੇ 18 ਉਦਯੋਗਿਕ ਜ਼ੋਨ ਸ਼ਾਮਲ ਹਨ, ਜੋ ਪੰਜਾਬ ਨਾਲ ਰਣਨੀਤਕ ਵਪਾਰਕ ਭਾਈਵਾਲੀ ਬਣਾਉਣ ਲਈ ਇੱਕ ਮਜ਼ਬੂਤ ਆਧਾਰ ਪ੍ਰਦਾਨ ਕਰਦੇ ਹਨ।

'ਇਨਵੈਸਟ ਪੰਜਾਬ' ਦੇ ਸੀ.ਈ.ਓ. ਸ਼੍ਰੀ ਅਮਿਤ ਢਾਕਾ ਨੇ ਇੱਕ ਪ੍ਰੈਜ਼ੈਂਟੇਸ਼ਨ ਰਾਹੀਂ ਸੂਬੇ ਵਿੱਚ ਨਿਵੇਸ਼ ਦੇ ਅਵਸਰਾਂ, ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਅਤੇ 'ਈਜ਼ ਆਫ਼ ਡੂਇੰਗ ਬਿਜ਼ਨਸ' ਦੇ ਵੱਡੇ ਸੁਧਾਰਾਂ ਨੂੰ ਪੇਸ਼ ਕੀਤਾ। ਉਨ੍ਹਾਂ ਨੇ 'ਇਨਵੈਸਟ ਪੰਜਾਬ' ਦੇ ਵਿਸ਼ੇਸ਼ ਮਾਡਲ 'ਤੇ ਵੀ ਚਾਨਣਾ ਪਾਇਆ, ਜੋ ਨਿਵੇਸ਼ਕਾਂ ਨੂੰ ਰੈਗੂਲੇਟਰੀ ਮਨਜ਼ੂਰੀਆਂ, ਨਿਵੇਸ਼ ਸਹੂਲਤਾਂ ਅਤੇ ਬਾਅਦ ਦੀ ਦੇਖਭਾਲ ਲਈ 'ਫਾਸਟ-ਟ੍ਰੈਕ ਪੰਜਾਬ' ਪੋਰਟਲ ਰਾਹੀਂ ਸਿੰਗਲ ਪੁਆਇੰਟ ਦੀ ਸੁਵਿਧਾ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਵਪਾਰਕ ਮੇਲ-ਜੋਲ, ਵਪਾਰਕ ਭਾਈਵਾਲੀ, ਜੁਆਇੰਟ ਵੈਂਚਰ ਅਤੇ ਬਾਜ਼ਾਰ ਤੱਕ ਬਿਹਤਰ ਪਹੁੰਚ ਲਈ ਇੱਕ ਪਲੇਟਫਾਰਮ ਮਿਲਣ ਦੀ ਉਮੀਦ ਹੈ, ਜਿਸ ਨਾਲ ਪੰਜਾਬ ਦੇ ਯੂ.ਏ.ਈ. ਨਾਲ ਆਰਥਿਕ ਸਬੰਧ ਹੋਰ ਮਜ਼ਬੂਤ ਹੋਣਗੇ ਅਤੇ ਇੱਥੋਂ ਦੇ ਉੱਦਮੀਆਂ ਨੂੰ ਗਲੋਬਲ ਵੈਲਿਊ ਚੇਨ ਵਿੱਚ ਵਧੇਰੇ ਸਰਗਰਮ ਭੂਮਿਕਾ ਨਿਭਾਉਣ ਦਾ ਮੌਕਾ ਮਿਲੇਗਾ।

Powered by Froala Editor


Recommended News
Most Read
Just Now