ਭਾਜਪਾ ਯੁਵਾ ਮੋਰਚਾ ਵਲੋਂ ਪੰਜਾਬ ਚੋਣਾਂ ਦੇ ਮੱਦੇਨਜ਼ਰ ਵੱਲੋਂ ਨਵੀਂ ਸੂਬਾ ਪੱਧਰੀ ਟੀਮ ਦਾ ਐਲਾਨ, ਨਵੀਂ ਸੂਬਾ ਟੀਮ ਦਾ ਐਲਾਨ,    ਯੋਗ ਆਊਟਸੋਰਸ ਕਾਮਿਆਂ ਨੂੰ ਠੇਕੇ 'ਤੇ ਲਿਆਉਣ ਵਿੱਚ ਕੋਈ ਪ੍ਰਬੰਧਕੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ: ਹਰਪਾਲ ਸਿੰਘ ਚੀਮਾ    ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ    ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿ    ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ 'ਚ ਲਿਜਾਣ ਦੀ ਪੇਸ਼ਕਸ਼    ਪਟਿਆਲ਼ਾ ਨਗਰ ਨਿਗਮ ਦੀਆਂ ਚੋਣਾਂ ਲਈ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ     ਪੰਜਾਬ ਵਿਧਾਨ ਸਭਾ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੇਂਦਰ ਨੂੰ ਅਪੀਲ- ਮੱਤਾ ਪਾਸਾ    ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ. ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਲੋਕਾਂ ਨੂੰ ਅਜਿਹੇ ਨੁਮਾਇੰਦੇ ਚੁਣਨੇ ਚਾਹੀਦੇ ਹਨ ਜੋ ਉਨ੍ਹਾਂ ਦੇ ਦੁੱਖ-ਤਕਲੀਫ਼ਾਂ ਅਤੇ ਸਮੱਸਿਆਵਾਂ ਨੂੰ ਸਮਝਦੇ ਹੋਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਦੇਣ ਲਈ ਵਚਨਬੱਧ   
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ
September 11, 2026
-2025-26-17-

Jassi / Chandigarh

ਚੰਡੀਗੜ੍ਹ, 11 ਸਤੰਬਰ:

ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਹੈ ਕਿ ਅਕਾਦਮਿਕ ਸੈਸ਼ਨ 2025-26 ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ 17 ਸਤੰਬਰ, 2026 ਤੱਕ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਇਹ ਵੱਖ-ਵੱਖ ਪੱਧਰਾਂ 'ਤੇ ਪੈਂਡਿੰਗ ਪਏ ਨਵੇਂ ਅਤੇ ਰਿਨਿਊਅਲ (ਨਵੀਨੀਕਰਨ) ਦੇ ਸਕਾਲਰਸ਼ਿਪ ਕੇਸਾਂ ਦੀ ਵੈਰੀਫਿਕੇਸ਼ਨ ਮੁਕੰਮਲ ਕਰਨ ਦਾ ਇੱਕ ਆਖਰੀ ਮੌਕਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਕਿ ਪੈਸੇ ਦੀ ਘਾਟ ਜਾਂ ਸਰਕਾਰੀ ਕਾਰਵਾਈ 'ਚ ਦੇਰੀ ਕਰਕੇ ਕੋਈ ਵੀ ਲੋੜਵੰਦ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰ ਦੀ ਐੱਸ.ਸੀ. ਵਿਦਿਆਰਥੀਆਂ ਨੂੰ ਪੜ੍ਹਾਈ ਜ਼ਰੀਏ ਅੱਗੇ ਵਧਾਉਣ ਅਤੇ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿੱਥੇ ਹਰ ਨੌਜਵਾਨ ਨੂੰ ਆਪਣੇ ਸੁਪਨੇ ਪੂਰੇ ਕਰਨ ਦਾ ਬਰਾਬਰ ਮੌਕਾ ਮਿਲੇ।

ਕੈਬਨਿਟ ਮੰਤਰੀ ਨੇ ਵਿਦਿਆਰਥੀਆਂ, ਵਿਦਿਅਕ ਅਦਾਰਿਆਂ, ਮਨਜ਼ੂਰੀ ਦੇਣ ਵਾਲੀਆਂ ਅਥਾਰਟੀਆਂ ਅਤੇ ਸਬੰਧਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਂ ਸਮਾਂ-ਸੀਮਾ ਨੂੰ ਪੂਰੀ ਗੰਭੀਰਤਾ ਨਾਲ ਲੈਣ ਅਤੇ ਦਿੱਤੇ ਸਮੇਂ ਦੇ ਅੰਦਰ-ਅੰਦਰ ਸਾਰੀਆਂ ਕਾਰਵਾਈਆਂ ਪੂਰੀਆਂ ਕਰਨ, ਤਾਂ ਜੋ ਕੋਈ ਵੀ ਹੱਕਦਾਰ ਵਿਦਿਆਰਥੀ ਵਜ਼ੀਫੇ ਤੋਂ ਵਾਂਝਾ ਨਾ ਰਹਿ ਜਾਵੇ।

ਨਵੇਂ ਸ਼ਡਿਊਲ ਦੀ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਦਾਰੇ ਸਾਰੀਆਂ ਗਲਤੀਆਂ ਸੁਧਾਰ ਕੇ ਪੂਰੇ ਕੇਸ 14 ਸਤੰਬਰ, 2026 ਤੱਕ ਮਨਜ਼ੂਰ ਕਰਨ ਵਾਲੀਆਂ ਅਥਾਰਟੀਆਂ ਨੂੰ ਭੇਜਣ। ਮਨਜ਼ੂਰ ਕਰਨ ਵਾਲੀਆਂ ਅਥਾਰਟੀਆਂ ਨੂੰ 16 ਸਤੰਬਰ, 2026 ਤੱਕ ਸਬੰਧਤ ਵਿਭਾਗਾਂ ਨੂੰ ਆਨਲਾਈਨ ਪ੍ਰਪੋਜ਼ਲ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਦੋਂ ਕਿ ਸਬੰਧਤ ਵਿਭਾਗ 17 ਸਤੰਬਰ, 2026 ਤੱਕ ਇਹ ਵੈਰੀਫਾਈਡ ਪ੍ਰਪੋਜ਼ਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਭੇਜਣਗੇ।

ਇਸ ਸਕੀਮ ਤਹਿਤ ਹੋਈ ਪ੍ਰਗਤੀ ਬਾਰੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2025-26 ਦੌਰਾਨ  ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ ਸੀ। ਉਨ੍ਹਾਂ ਦੱਸਿਆ ਕਿ ਪੋਰਟਲ 'ਤੇ 2,45,154 ਕੇਸਾਂ ਦੀ ਵੈਰੀਫਿਕੇਸ਼ਨ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਸੂਬਾ ਸਰਕਾਰ ਨੇ 2,41,970 ਵਿਦਿਆਰਥੀਆਂ ਨੂੰ ਆਪਣੇ 40 ਫੀਸਦੀ ਹਿੱਸੇ ਦੀ ਰਾਸ਼ੀ ਜਾਰੀ ਵੀ ਕਰ ਦਿੱਤੀ ਹੈ।

ਸਰਕਾਰ ਦੀ ਵਿਦਿਆਰਥੀ-ਪੱਖੀ ਸੋਚ ਨੂੰ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਐੱਸ.ਸੀ. ਵਿਦਿਆਰਥੀਆਂ ਦੇ ਸਿੱਖਿਅਕ, ਸਮਾਜਿਕ ਅਤੇ ਆਰਥਿਕ ਸੁਧਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਾਰੇ ਭਾਈਵਾਲਾਂ ਨੂੰ ਅਪੀਲ ਕੀਤੀ ਕਿ ਉਹ ਵੈਰੀਫਿਕੇਸ਼ਨ ਦਾ ਕੰਮ ਨਵੇਂ ਸ਼ਡਿਊਲ ਅਨੁਸਾਰ ਸਮੇਂ ਸਿਰ ਨਿਪਟਾਉਣ, ਤਾਂ ਜੋ ਹਰ ਲੋੜਵੰਦ ਵਿਦਿਆਰਥੀ ਨੂੰ ਵਜ਼ੀਫਾ ਮਿਲੇ ਅਤੇ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇੱਕ ਪ੍ਰਗਤੀਸ਼ੀਲ, ਪੜ੍ਹੇ-ਲਿਖੇ ਅਤੇ 'ਰੰਗਲੇ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾ ਸਕੇ।


------------

Powered by Froala Editor

2025 26 17


Recommended News
Most Read
Just Now