ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਕਿਹਾ, ਮਾਨ ਸਰਕਾਰ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ ਵਚਨਬੱਧ    ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ    *ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ*    ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼    ਤਿੰਨ ਸੂਬਿਆਂ ਦੀਆਂ 12 ਸੀਟਾਂ ਲਈ ਰਾਜ ਸਭਾ ਚੋਣਾਂ ਦਾ ਐਲਾਨ     ਈ. ਡੀ ਵੱਲੋਂ ਗਮਾਡਾ ਦਫ਼ਤਰ ਉਤੇ ਛਾਪੇਮਾਰੀ     ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼    ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ. ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਨੂੰ ਭਰੋਸਾ—ਹਰ ਜਾਇਜ਼ ਮੰਗ ਦਾ ਕਾਨੂੰਨ ਅਤੇ ਨੀਤੀ ਅਨੁਸਾਰ ਕੀਤਾ ਜਾਵੇਗਾ ਨਿਪਟਾਰਾ    5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ’: ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾ ਕੇ ਰੋਕਥਾਮ, ਰਿਪੋਟਿੰਗ ਅਤੇ ਇਲਾਜ ’ਤੇ ਜ਼ੋਰ   
*ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ*
September 23, 2026
-8-

Jassi / Chandigarh

*ਚੰਡੀਗੜ੍ਹ; 23 ਸਤੰਬਰ 2026: *

ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੇ ਤਿਉਹਾਰੀ ਤੋਹਫ਼ੇ ਵਜੋਂ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1 ਸਤੰਬਰ, 2026 ਤੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫੀਸਦੀ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨਾਲ ਮੁਲਾਜ਼ਮ ਨੁਮਾਇੰਦਿਆਂ ਨੂੰ ਦਿੱਤਾ ਭਰੋਸਾ ਪੂਰਾ ਹੋਇਆ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਅਤੇ ਵਿੱਤੀ ਖੁਸ਼ਹਾਲੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਹੋਰ ਮਜ਼ਬੂਤ ਹੋਈ ਹੈ।    

ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਇਹ ਫੈਸਲਾ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਅਤੇ ਵਿੱਤੀ ਖੁਸ਼ਹਾਲੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਵਧਿਆ ਹੋਇਆ ਡੀ.ਏ. ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਜਿਹੇ ਸਮੇਂ ਵਿੱਚ ਵਾਧੂ ਵਿੱਤੀ ਇਮਦਾਦ ਦੇਵੇਗਾ, ਜਦੋਂ ਘਰੇਲੂ ਖਰਚੇ ਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧ ਗਈਆਂ ਹਨ।"

ਇਹ ਫੈਸਲਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹਾਲ ਹੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਇਸ ਮੀਟਿੰਗ ਦੌਰਾਨ ਮਹਿੰਗਾਈ ਭੱਤੇ ਵਿੱਚ ਵਾਧੇ ਦੀ ਮੰਗ ਸਮੇਤ ਮੁਲਾਜ਼ਮਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ।

ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤ ਵਿੱਚ ਢੁਕਵੇਂ ਕਦਮ ਚੁੱਕੇਗੀ। ਇਸ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਸਰਕਾਰ ਨੇ ਹੁਣ ਰਸਮੀ ਤੌਰ 'ਤੇ ਡੀ.ਏ. ਵਿੱਚ 8 ਫੀਸਦੀ ਵਾਧਾ ਕਰਨ ਦੇ ਫੈਸਲੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।"

ਵਧਿਆ ਹੋਇਆ ਡੀ.ਏ. 1 ਸਤੰਬਰ 2026 ਤੋਂ ਲਾਗੂ ਹੋਵੇਗਾ ਅਤੇ ਮੁਲਾਜ਼ਮਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਦੀ ਤਨਖਾਹ ਵਿੱਚ ਵਧੀ ਹੋਈ ਰਾਸ਼ੀ ਮਿਲੇਗੀ। ਇਸੇ ਤਰ੍ਹਾਂ ਪੈਨਸ਼ਨਰਾਂ ਨੂੰ ਵੀ ਸਬੰਧਤ ਨਿਯਮਾਂ ਅਨੁਸਾਰ ਵਧੇ ਹੋਏ ਡੀ.ਏ. ਦਾ ਲਾਭ ਮਿਲੇਗਾ।

ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਇਹ ਫੈਸਲਾ ਮੁਲਾਜ਼ਮਾਂ ਨਾਲ ਨਿਰੰਤਰ ਗੱਲਬਾਤ ਜਾਰੀ ਰੱਖਣ ਅਤੇ ਸ਼ਮੂਲੀਅਤ ਰਾਹੀਂ ਉਨ੍ਹਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਹੱਲ ਕਰਨ ਦੀ ਭਗਵੰਤ ਮਾਨ ਸਰਕਾਰ ਦੀ ਪਹੁੰਚ ਨੂੰ ਦਰਸਾਉਂਦਾ ਹੈ।"

ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਵਧੇ ਹੋਏ ਡੀ.ਏ. ਦਾ ਨੋਟੀਫਿਕੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁਲਾਜ਼ਮ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਦਿੱਤੇ ਗਏ ਭਰੋਸੇ ਨੂੰ ਵੀ ਪੂਰਾ ਕਰਦਾ ਹੈ। ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਡੀ.ਏ. ਵਿੱਚ 8 ਫੀਸਦੀ ਦਾ ਵਾਧਾ ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਦੇਵੇਗਾ ਅਤੇ ਇਹ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਹਿੱਤਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"

ਮੁੱਖ ਮੰਤਰੀ ਦਫ਼ਤਰ ਨੇ ਜ਼ੋਰ ਦੇ ਕੇ ਕਿਹਾ, "ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕੀਤਾ ਜਾਵੇ।"

---------

Powered by Froala Editor

8


Recommended News
Most Read
Just Now