*7-ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਮੀਟਿੰਗਾਂ ਕਰੇਗੀ ਅਤੇ ਸੋਧਾਂ ਬਾਰੇ ਸਹਿਮਤੀ ਬਣਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਸਾਬਕਾ ਈਡੀ ਅਧਿਕਾਰੀ ਨਿਰੰਜਨ ਸਿੰਘ ਦੋ ਦਿਨ ਬਾਅਦ ਹੀ ਵਾਰਸ ਪੰਜਾਬ ਤੋਂ ਵੱਖ ਹੋਏ    ਮੰਤਰੀਆਂ ਨੂੰ ਅਲਾਟ ਸਰਕਾਰੀ ਰਿਹਾਇਸ਼ ਬਾਹਰਲੇ ਵਿਅਕਤੀਆਂ ਨੂੰ ਕਿਸ ਦੇ ਇਸ਼ਾਰੇ ਤੇ ਦਿੱਤੀ ਗਈ- ਇਆਲੀ    ਪੰਜਾਬ ਪੁਲਿਸ ਵੱਲੋਂ ਅਮਰਜੀਤ ਸਿੰਘ ਚਾਵਲਾ ਦੇ ਲੁਧਿਆਣਾ ਅਤੇ ਰੂਪ ਨਗਰ ਸਥਿਤ ਘਰਾਂ ਤੇ ਰੇਡ    ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ    ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਤੇ ਵਿਚਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਸੱਦੀ    *ਯੁੱਧ ਨਸ਼ਿਆਂ ਵਿਰੁੱਧ’ ਦੇ 574ਵੇਂ ਦਿਨ 133 ਨਸ਼ਾ ਤਸਕਰ 2.3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ    ਗਮਾਡਾ ਦਫ਼ਤਰ ਵਿੱਚ ED ਦੀ ਰੇਡ ਖਤਮ ਰਵਾਨਾ ਹੋਈਆਂ ਟੀਮਾਂ    ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਵਿੱਚ ਅਹੁਦੇ ਤੋਂ ਅਸਤੀਫਾ ਦੇਣ ਦਾ CJP ਵੱਲੋਂ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ    ED ਦੇ ਛਾਪਿਆਂ ਵਿਰੁੱਧ ‘ਮੋਹਾਲੀ ਵਿੱਚ ਗਮਾਡਾ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਪ੍ਰਦਰਸ਼ਨ ; ਪੁਲਿਸ ਨਾਲ ਝੜਪ   
*ਯੁੱਧ ਨਸ਼ਿਆਂ ਵਿਰੁੱਧ’ ਦੇ 574ਵੇਂ ਦਿਨ 133 ਨਸ਼ਾ ਤਸਕਰ 2.3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
September 26, 2026
-574-133-2-3-

Narula / Chandigarh

ਚੰਡੀਗੜ੍ਹ, 26 ਸਤੰਬਰ:

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 249ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 581 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 

249ਵੇਂ ਦਿਨ, ਪੁਲਿਸ ਟੀਮਾਂ ਨੇ 255 ਵਿਅਕਤੀਆਂ ਨੂੰ 5 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73,916 ਹੋ ਗਈ ਹੈ।

ਇਸ ਤੋਂ ਇਲਾਵਾ 224 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। 

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। 

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 574ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 133 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 120 ਕਿਲੋ ਗਾਂਜਾ, 632 ਨਸ਼ੀਲੀਆਂ ਗੋਲੀਆਂ ਅਤੇ 1100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 574 ਦਿਨਾਂ ਵਿੱਚ 80,244 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Powered by Froala Editor

574 133 2 3


Recommended News
Most Read
Just Now