*7-ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਮੀਟਿੰਗਾਂ ਕਰੇਗੀ ਅਤੇ ਸੋਧਾਂ ਬਾਰੇ ਸਹਿਮਤੀ ਬਣਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਸਾਬਕਾ ਈਡੀ ਅਧਿਕਾਰੀ ਨਿਰੰਜਨ ਸਿੰਘ ਦੋ ਦਿਨ ਬਾਅਦ ਹੀ ਵਾਰਸ ਪੰਜਾਬ ਤੋਂ ਵੱਖ ਹੋਏ    ਮੰਤਰੀਆਂ ਨੂੰ ਅਲਾਟ ਸਰਕਾਰੀ ਰਿਹਾਇਸ਼ ਬਾਹਰਲੇ ਵਿਅਕਤੀਆਂ ਨੂੰ ਕਿਸ ਦੇ ਇਸ਼ਾਰੇ ਤੇ ਦਿੱਤੀ ਗਈ- ਇਆਲੀ    ਪੰਜਾਬ ਪੁਲਿਸ ਵੱਲੋਂ ਅਮਰਜੀਤ ਸਿੰਘ ਚਾਵਲਾ ਦੇ ਲੁਧਿਆਣਾ ਅਤੇ ਰੂਪ ਨਗਰ ਸਥਿਤ ਘਰਾਂ ਤੇ ਰੇਡ    ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ    ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਤੇ ਵਿਚਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਸੱਦੀ    *ਯੁੱਧ ਨਸ਼ਿਆਂ ਵਿਰੁੱਧ’ ਦੇ 574ਵੇਂ ਦਿਨ 133 ਨਸ਼ਾ ਤਸਕਰ 2.3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ    ਗਮਾਡਾ ਦਫ਼ਤਰ ਵਿੱਚ ED ਦੀ ਰੇਡ ਖਤਮ ਰਵਾਨਾ ਹੋਈਆਂ ਟੀਮਾਂ    ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਵਿੱਚ ਅਹੁਦੇ ਤੋਂ ਅਸਤੀਫਾ ਦੇਣ ਦਾ CJP ਵੱਲੋਂ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ    ED ਦੇ ਛਾਪਿਆਂ ਵਿਰੁੱਧ ‘ਮੋਹਾਲੀ ਵਿੱਚ ਗਮਾਡਾ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਪ੍ਰਦਰਸ਼ਨ ; ਪੁਲਿਸ ਨਾਲ ਝੜਪ   
ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
September 27, 2026
-3-763-201-

Jassi / Chandigarh

ਚੰਡੀਗੜ੍ਹ, 27 ਸਤੰਬਰ:

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਵਜੋਂ ਵਿਕਸਤ ਕਰਨ ਲਈ ਵੱਡੀ ਪਹਿਲ ਕੀਤੀ ਗਈ ਹੈ। ਇਸ ਉਪਰਾਲੇ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਿਕਾਸ ਦੇ ਲਾਭ ਹਰ ਵਰਗ ਤੱਕ ਪਹੁੰਚਾਉਣਾ ਹੈ।

ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਇਸ ਪਹਿਲ ਤਹਿਤ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ 201 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (SC) ਆਬਾਦੀ ਵਾਲੇ ਪਿੰਡਾਂ ਵਿੱਚ ਮੁੱਢਲੇ ਢਾਂਚੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਸਾਰੇ 3,763 ਪਿੰਡਾਂ ਦੇ ਸੰਪੂਰਨ ਵਿਕਾਸ ਲਈ ਲੋੜ ਅਨੁਸਾਰ ਹੋਰ ਫੰਡ ਵੀ ਪੜਾਅਵਾਰ ਜਾਰੀ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਅਜਿਹਾ ਸੂਬਾ ਸਿਰਜਣਾ ਹੈ, ਜਿੱਥੇ ਵਿਕਾਸ ਦੀ ਰੌਸ਼ਨੀ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜਿਕ ਨਿਆਂ, ਬਰਾਬਰੀ ਅਤੇ ਸਰਬਪੱਖੀ ਵਿਕਾਸ ਦੇ ਸੰਕਲਪ ਨੂੰ ਅਮਲੀ ਰੂਪ ਦਿੰਦਿਆਂ ਪੇਂਡੂ ਖੇਤਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਾਰੀ ਕੀਤੀ ਗਈ ਰਾਸ਼ੀ ਨਾਲ ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਪ੍ਰਣਾਲੀ, ਸੋਲਰ ਸਟਰੀਟ ਲਾਈਟਾਂ, ਆਂਗਣਵਾੜੀ ਕੇਂਦਰਾਂ ਦੀ ਮਜ਼ਬੂਤੀ ਅਤੇ ਟਾਇਲਟ ਸਹੂਲਤਾਂ ਦੇ ਨਿਰਮਾਣ ਵਰਗੇ ਮਹੱਤਵਪੂਰਨ ਵਿਕਾਸ ਕਾਰਜ ਕਰਵਾਏ ਜਾਣਗੇ। ਇਨ੍ਹਾਂ ਉਪਰਾਲਿਆਂ ਨਾਲ ਪਿੰਡਾਂ ਵਿੱਚ ਸਫ਼ਾਈ, ਵਾਤਾਵਰਣ ਸੁਧਾਰ, ਸੁਰੱਖਿਅਤ ਮਾਹੌਲ ਅਤੇ ਬਿਹਤਰ ਜਨਤਕ ਸਹੂਲਤਾਂ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਇਹ ਪਹਿਲ ਸਿਰਫ਼ ਵਿਕਾਸ ਕਾਰਜਾਂ ਤੱਕ ਸੀਮਤ ਨਹੀਂ ਹੈ, ਸਗੋਂ ਪਿੰਡਾਂ ਵਿੱਚ ਰਹਿਣ ਵਾਲੇ ਬੱਚਿਆਂ, ਮਹਿਲਾਵਾਂ, ਬਜ਼ੁਰਗਾਂ ਅਤੇ ਹਰ ਪਰਿਵਾਰ ਲਈ ਬਿਹਤਰ ਜੀਵਨ ਪੱਧਰ, ਸਨਮਾਨ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਹ ਉਪਰਾਲਾ ਪੇਂਡੂ ਭਾਈਚਾਰਿਆਂ ਨੂੰ ਮਜ਼ਬੂਤ ਕਰਕੇ ਪਿੰਡਾਂ ਨੂੰ ਸਾਫ਼-ਸੁਥਰਾ, ਆਧੁਨਿਕ ਅਤੇ ਵਿਕਾਸ ਪੱਖੋਂ ਆਤਮ-ਨਿਰਭਰ ਬਣਾਉਣ ਵਿੱਚ ਸਹਾਇਕ ਹੋਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ 201 ਕਰੋੜ ਰੁਪਏ ਦੀ ਜਾਰੀ ਰਾਸ਼ੀ ਇਸ ਵੱਡੀ ਵਿਕਾਸ ਯੋਜਨਾ ਦਾ ਪਹਿਲਾ ਪੜਾਅ ਹੈ। ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਪੜਾਅਵਾਰ ਢੰਗ ਨਾਲ ਹੋਰ ਵਿੱਤੀ ਸਹਾਇਤਾ ਜਾਰੀ ਕਰਕੇ ਸਾਰੇ ਚੁਣੇ ਗਏ ਪਿੰਡਾਂ ਨੂੰ ਆਦਰਸ਼ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਨਿਆਂ, ਲੋਕ-ਪੱਖੀ ਸ਼ਾਸਨ ਅਤੇ ਸਮਾਵੇਸ਼ੀ ਵਿਕਾਸ ਦੇ ਆਪਣੇ ਸੰਕਲਪ ਨੂੰ ਪੂਰੀ ਦ੍ਰਿੜ੍ਹਤਾ ਨਾਲ ਅੱਗੇ ਵਧਾ ਰਹੀ ਹੈ, ਤਾਂ ਜੋ ਪੰਜਾਬ ਦਾ ਹਰ ਪਿੰਡ ਤਰੱਕੀ ਅਤੇ ਖੁਸ਼ਹਾਲੀ ਦੀ ਯਾਤਰਾ ਵਿੱਚ ਬਰਾਬਰ ਦਾ ਭਾਗੀਦਾਰ ਬਣ ਸਕੇ।


____

Powered by Froala Editor

3 763 201


Recommended News
Most Read
Just Now