October 9, 2026
Narula / Chandigarh
ਚੰਡੀਗੜ੍ਹ, 9 ਅਕਤੂਬਰ ( ਨਰੂਲਾ):-
ਗੌਰਵ ਯਾਦਵ, ਆਈ.ਪੀ.ਐਸ. ਨੇ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਪੁਲਿਸ ਬਲ ਦੇ ਮੁਖੀ), ਪੰਜਾਬ ਦਾ ਅਹੁਦਾ ਬਾਕਾਇਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸ੍ਰੀ ਗੌਰਵ ਯਾਦਵ ਪੰਜਾਬ ਦੇ ਕਾਰਜਕਾਰੀ ਡੀ ਜੀ ਪੀ ਵਜੋਂ ਕੰਮ ਕਰ ਰਹੇ ਸਨ ਅੱਜ ਉਨ੍ਹਾਂ ਦੀ ਪੱਕੀ ਨਿਯੁਕਤੀ ਦੇ ਆਰਡਰ ਹੋਏ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਚਨਬੱਧ ਹੈ। ਨਸ਼ਿਆਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਲੜਾਈ ਨੂੰ ਤੇਜ਼ ਕਰਨਾ, ਬੁਨਿਆਦੀ ਪੁਲਿਸਿੰਗ ਨੂੰ ਮਜ਼ਬੂਤ ਕਰਨਾ ਅਤੇ ਪੁਲਿਸ ਬਲ ਨੂੰ ਆਧੁਨਿਕ ਤੇ ਅਪਗ੍ਰੇਡ ਕਰਨਾ ਮੁੱਖ ਤਰਜੀਹਾਂ ਹਨ। ਪੰਜਾਬ ਪੁਲਿਸ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਉਮੀਦ ਕਰਦੀ ਹੈ।
ਡੀ.ਜੀ.ਪੀ. ਨੇ ਕਿਹਾ ਕਿ ਦੇਸ਼-ਵਿਰੋਧੀ ਤਾਕਤਾਂ ਨੂੰ ਉਨ੍ਹਾਂ ਦੇ ਮਾੜੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਪੰਜਾਬ ਵਿੱਚ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ। ਭਾਵੇਂ ਉਹ ਭਾਰਤ ਵਿੱਚ ਕਿਤੇ ਵੀ ਲੁਕੇ ਹੋਣ ਜਾਂ ਵਿਦੇਸ਼ ਵਿੱਚ, ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵੇਗੀ।
Powered by Froala Editor