ਯੋਗ ਆਊਟਸੋਰਸ ਕਾਮਿਆਂ ਨੂੰ ਠੇਕੇ 'ਤੇ ਲਿਆਉਣ ਵਿੱਚ ਕੋਈ ਪ੍ਰਬੰਧਕੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ: ਹਰਪਾਲ ਸਿੰਘ ਚੀਮਾ    ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ    ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿ    ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ 'ਚ ਲਿਜਾਣ ਦੀ ਪੇਸ਼ਕਸ਼    ਪਟਿਆਲ਼ਾ ਨਗਰ ਨਿਗਮ ਦੀਆਂ ਚੋਣਾਂ ਲਈ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ     ਪੰਜਾਬ ਵਿਧਾਨ ਸਭਾ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੇਂਦਰ ਨੂੰ ਅਪੀਲ- ਮੱਤਾ ਪਾਸਾ    ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ. ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਲੋਕਾਂ ਨੂੰ ਅਜਿਹੇ ਨੁਮਾਇੰਦੇ ਚੁਣਨੇ ਚਾਹੀਦੇ ਹਨ ਜੋ ਉਨ੍ਹਾਂ ਦੇ ਦੁੱਖ-ਤਕਲੀਫ਼ਾਂ ਅਤੇ ਸਮੱਸਿਆਵਾਂ ਨੂੰ ਸਮਝਦੇ ਹੋਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਦੇਣ ਲਈ ਵਚਨਬੱਧ    ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ   
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿ
October 28, 2026
-

ਜਸੀ / ਚੰਡੀਗੜ

ਚੰਡੀਗੜ੍ਹ, 28 ਅਕਤੂਬਰ:

ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਪੱਧਰੀ  ਵਿਆਪਕ ਸਮੀਖਿਆ ਕੀਤੀ ਗਈI ਇਸ ਸਮੀਖਿਆ ਵਫਦ  ਵਿੱਚ ਸ਼੍ਰੀ ਪਵਨ ਕੁਮਾਰ ਸ਼ਰਮਾ, ਸੀਨੀਅਰ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਡਿਪਟੀ ਚੋਣ ਕਮਿਸ਼ਨਰ, ਸ਼੍ਰੀਮਤੀ ਸੀਮਾ ਖੰਨਾ, ਡਾਇਰੈਕਟਰ ਜਨਰਲ (ਆਈ.ਟੀ.) ਅਤੇ ਸ਼੍ਰੀ ਅਸ਼ੀਸ਼ ਗੋਇਲ, ਡਾਇਰੈਕਟਰ ਜਨਰਲ (ਮੀਡੀਆ) ਸ਼ਾਮਲ ਸਨ।

ਵਫ਼ਦ ਨੇ ਸਾਰੇ 23 ਜ਼ਿਲ੍ਹਾ ਚੋਣ ਅਫਸਰਾਂ , ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨਾਲ ਵਿਚਾਰ -ਚਰਚਾ ਕੀਤੀ, ਇਸ ਦੌਰਾਨ ਅਧਿਕਾਰੀਆਂ ਨੇ ਆਪੋ -ਆਪਣੇ ਜ਼ਿਲ੍ਹਿਆਂ ਵਿੱਚ ਕੀਤੀ ਤਿਆਰੀ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ।

ਅਧਿਕਾਰੀਆਂ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ, ਸਾਰੀਆਂ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਤਾ, ਸਾਰੀਆਂ ਪ੍ਰੀ-ਪੋਲ ਗਤੀਵਿਧੀਆਂ ਨੂੰ ਸਮੇਂ ਸਿਰ ਨੇਪਰੇ ਚਾੜਨ ਅਤੇ ਮਜ਼ਬੂਤ ਲਾਗੂ ਕਰਨ ਦੇ ਉਪਾਵਾਂ 'ਤੇ ਜ਼ੋਰ ਦਿੱਤਾ।

 ਮੁੱਖ ਚੋਣ ਅਫ਼ਸਰ,ਪੰਜਾਬ ਨੇ ਸੀਨੀਅਰ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਚੋਣਾਂ ਨਾਲ ਸਬੰਧਤ ਸਾਰੇ ਕੰਮ ਤਨਦੇਹੀ, ਸਮਾਂਬੱਧ ਢੰਗ ਨਾਲ ਅਤੇ ਮਾਨਯੋਗ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖ਼ਤੀ ਨਾਲ ਕੀਤੇ ਜਾਣਗੇ ਤਾਂ ਜੋ ਰਾਜ ਵਿੱਚ ਆਜ਼ਾਦ, ਨਿਰਪੱਖ, ਪਾਰਦਰਸ਼ੀ ਚੋਣਾਂ  ਯਕੀਨੀ ਬਣਾਈਆਂ ਜਾ ਸਕਣ ।

Powered by Froala Editor


Recommended News
Most Read
Just Now