ਸਮੱਗਰ ਸਿੱਖਿਆ ਅਧੀਨ ਆਉਂਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ -ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਵੀ ਦਿੱਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ, ਸੂਬੇ ਨੂੰ 2025 ਵਿੱਚ ਮਿਲੇ ਪਹਿਲੇ ਸਥਾਨ ਦਾ ਦਿੱਤਾ ਹਵਾਲਾ: ਬਰਿੰਦਰ ਕੁਮਾਰ ਗੋਇਲ    ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰੇ 'ਤੇ ਲੋਪੋਕੇ ਸਰਹੱਦ ਤੋਂ ਨਸ਼ੇ ਦੀਆਂ ਖੇਪਾਂ ਹਾਸਲ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ    ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ; ਸਥਾਨਕ ਵਸਨੀਕਾਂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਦੇ ਸਾਂਝੇ ਯਤਨਾਂ ਨਾਲ ਅੱਗ ’ਤੇ ਕਾਬੂ ਪਾਇਆ : ਡਾ. ਹਿਮਾਂਸ਼ੂ ਅਗਰਵਾਲ    ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ    ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਪੰਜਾਬ ਦੇ ਮੁਲਾਜ਼ਮਾਂ ਨੂੰ DA ਦੇਣ ਦੀ ਰੂਪ ਰੇਖਾ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ-ਮੁੱਖ ਸਕੱਤਰ ਵਿਰੁੱਧ ਮਾਣਹਾਨੀ ਕੇਸ ਤੇ ਰੋਕ    ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ ਵਿੱਤੀ ਤੰਗੀਆਂ ਕਾਰਨ ਕਿਸੇ ਵੀ ਵਿਦਿਆਰਥੀ ਦਾ ਸਿਵਲ ਸੇਵਾਵਾਂ ਦਾ ਸੁਪਨਾ ਅਧੂਰਾ ਨਹੀਂ ਰਹਿਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਨੌਕਰੀ ਤੋਂ ਅਸਤੀਫ਼ਾ ਦਿੱਤਾ    ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ, ਪੰਥਕ ਏਕਤਾ ’ਤੇ ਦਿੱਤਾ ਜ਼ੋਰ    ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇਪੰਜਾਬ ਭਰ ਦੀਆਂ 37.43 ਲੱਖ ਤੋਂ ਵੱਧ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਕੀਤੀ ਟਰਾਂਸਫਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਸਮੱਗਰ ਸਿੱਖਿਆ ਅਧੀਨ ਆਉਂਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ -ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਵੀ ਦਿੱਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
November 7, 2026
-1-007-

Jassi / Chandigarh

ਚੰਡੀਗੜ੍ਹ, 7 ਨਵੰਬਰ

ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਕੇ ਅਤੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਕੇ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ।

ਇਸ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਦੀਵਾਲੀ ਦੇ ਸ਼ੁਭ ਮੌਕੇ 'ਤੇ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਵੱਡੇ ਲਾਭ ਦਾ ਐਲਾਨ ਕੀਤਾ ਹੈ। ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਲਈ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਇਹ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਗਿਆ ਹੈ।"

ਮੁੱਖ ਮੰਤਰੀ ਨੇ ਕਿਹਾ, "ਸੂਬਾ ਸਰਕਾਰ ਨੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕਰ ਦਿੱਤਾ ਹੈ। ਇਹ ਫੈਸਲਾ ਇਨ੍ਹਾਂ ਮੁਲਾਜ਼ਮਾਂ ਨੂੰ ਵਧੇਰੇ ਸੁਰੱਖਿਆ ਪ੍ਰਦਾਨ ਕਰੇਗਾ।"

ਉਨ੍ਹਾਂ ਦੱਸਿਆ, "ਸੂਬਾ ਸਰਕਾਰ ਨੇ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਦੇਣ ਦਾ ਵੀ ਫੈਸਲਾ ਕੀਤਾ ਹੈ। ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਅਸੀਂ ਉਨ੍ਹਾਂ ਨੂੰ ਸੁਰੱਖਿਅਤ ਭਵਿੱਖ ਪ੍ਰਦਾਨ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਉਨ੍ਹਾਂ ਨੂੰ ਉਹ ਲਾਭ ਮਿਲਣ, ਜਿਨ੍ਹਾਂ ਦੇ ਉਹ ਹੱਕਦਾਰ ਹਨ।"

ਦੀਵਾਲੀ ਦੇ ਪਵਿੱਤਰ ਤਿਉਹਾਰ 'ਤੇ ਸਭ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਰੌਸ਼ਨੀਆਂ ਦਾ ਇਹ ਤਿਉਹਾਰ ਪੰਜਾਬ ਭਰ ਦੇ ਹਰ ਘਰ ਵਿੱਚ ਖ਼ੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ।"

Powered by Froala Editor

1 007


Recommended News
Most Read
Just Now