ਵਿਸ਼ੇਸ਼ ਗਹਿਰੀ ਸੁਧਾਈ 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ – ਅਨਿੰਦਿਤਾ ਮਿੱਤਰਾ, ਸੀ.ਈ.ਓ. ਪੰਜਾਬ    ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ-ਲਿਸਟ ਵਿੱਚ ਦੋ ਐੱਮਪੀ ਵੀ ਸ਼ਾਮਲ    ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਦੇ ਮੈਂਬਰਾਂ ਦੀ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ    ਪੁਲਿਸ ਹਿਰਾਸਤ ਵਿਚੋਂ ਲਾਪਤਾ ਹੋਣ ਦੇ ਮਾਮਲੇ ਵਿੱਚ ਸੀ ਬੀ ਆਈ ਅਦਾਲਤ ਵੱਲੋਂ ਵੱਲੋਂ ਐਸ ਐਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ    ਮੁੱਖਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼    ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰਕੇ ਪੰਜਾਬ ਨੂੰ ਖੰਭਾ-ਮੁਕਤ ਕਰਨਾ ਮੇਰਾ ਸੁਪਨਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਬੀਹਾ ਅਤੇ ਖਰੜ ਵਾਲਿਆਂ ਉਪਰ ਇੱਕ ਮਹੀਨੇ ਲਈ ਕੀਰਤਨ ਕਰਨ ਤੇ ਰੋਕ    ਸੀਈਓ ਅਨਿੰਦਿਤਾ ਮਿਤਰਾ ਵੱਲੋਂ ਸਿਆਸੀ ਪਾਰਟੀਆਂ ਨੂੰ ਫਸਟ ਲੈਵਲ ਚੈਕਿੰਗ ਦੌਰਾਨ ਆਪਣੇ ਨੁਮਾਇੰਦੇ ਅਧਿਕਾਰਤ ਕਰਨ ਦੀ ਅਪੀਲ    * ਭਾਰੀ ਮੰਗ ਵਾਲੇ ਫੁੱਟਵੀਅਰ ਅਤੇ ਆਟੋਮੋਟਿਵ ਖੇਤਰਾਂ ਵਿੱਚ ਵਿਸ਼ਵ ਪੱਧਰੀ ਅਤੇ ਉਦਯੋਗ ਆਧਾਰਤ ਸਿਖਲਾਈ ਪ੍ਰਦਾਨ ਕਰਨ ਲਈ ਐਫ.ਡੀ.ਡੀ.ਆਈ, ਐਨ.ਆਈ.ਆਈ.ਐਫ.ਟੀ ਅਤੇ ਐਸ.ਆਈ.ਏ.ਡੀ.ਐਸ. ਨਾਲ ਕੀਤੀ ਭਾਈਵਾਲੀ: ਅਮਨ ਅਰੋੜਾ    *ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ - ਇਹ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਸੰਚਾਲਕਾਂ ਦੇ ਨਿਰਦੇਸ਼ਾਂ 'ਤੇ, ਡਰੋਨ ਰਾਹੀਂ ਭੇਜੀਆਂ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ   
ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਦੇ ਮੈਂਬਰਾਂ ਦੀ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ
November 12, 2026
-30-15-7-

Narula / Chandigarh

ਚੰਡੀਗੜ੍ਹ, 12 ਨਵੰਬਰ 2026:

ਰਾਜ ਚੋਣ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/176 ਅਤੇ 177 ਮਿਤੀ 23.10.2026, ਅਤੇ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/178 ਮਿਤੀ 02.11.2026 ਦੀ ਪਾਲਣਾ ਕਰਦਿਆਂ, ਅਨੁਲੱਗ-ਏ ਵਿੱਚ ਦਿੱਤੇ ਵੇਰਵਿਆਂ ਅਨੁਸਾਰ ਨਗਰ ਨਿਗਮ, ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਦੇ ਮੈਂਬਰਾਂ ਦੀ ਮੁੜ-ਚੋਣ ਕਰਵਾਉਣ ਲਈ ਹੇਠ ਲਿਖੇ ਅਨੁਸਾਰ ਚੋਣ ਸ਼ਡਿਊਲ ਨੋਟੀਫਾਈ ਕੀਤਾ ਗਿਆ ਹੈ:

*ਚੋਣਾਂ ਦਾ ਸ਼ਡਿਊਲ ਹੇਠ ਲਿਖੇ ਅਨੁਸਾਰ ਹੋਵੇਗਾ: *

ਨਾਮਜ਼ਦਗੀਆਂ ਦਾਖਲ ਕਰਨ ਦਾ ਪਹਿਲਾ ਦਿਨ: ਸ਼ੁੱਕਰਵਾਰ, 13 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)

ਛੁੱਟੀਆਂ (ਕੋਈ ਨਾਮਜ਼ਦਗੀ ਪ੍ਰਾਪਤ ਨਹੀਂ ਕੀਤੀ ਜਾਵੇਗੀ):

ਸ਼ਨੀਵਾਰ, 14 ਨਵੰਬਰ 2026 (ਬੈਂਕ ਛੁੱਟੀ)

ਐਤਵਾਰ, 15 ਨਵੰਬਰ 2026

ਸੋਮਵਾਰ, 16 ਨਵੰਬਰ 2026 (ਗਜ਼ਟਿਡ ਛੁੱਟੀ)

ਨਾਮਜ਼ਦਗੀਆਂ ਦਾਖਲ ਕਰਨ ਦਾ ਦੂਜਾ ਦਿਨ: ਮੰਗਲਵਾਰ, 17 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)

ਨਾਮਜ਼ਦਗੀਆਂ ਦਾਖਲ ਕਰਨ ਦਾ ਤੀਜਾ ਦਿਨ: ਬੁੱਧਵਾਰ, 18 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)

ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ: ਵੀਰਵਾਰ, 19 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)

ਨਾਮਜ਼ਦਗੀ ਪੱਤਰਾਂ ਦੀ ਪੜਤਾਲ: ਸ਼ੁੱਕਰਵਾਰ, 20 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)

ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਤੀ: ਸ਼ਨੀਵਾਰ, 21 ਨਵੰਬਰ 2026 (ਦੁਪਹਿਰ 3:00 ਵਜੇ ਤੱਕ)

ਵੋਟਾਂ ਪੈਣ ਦੀ ਮਿਤੀ: ਸ਼ਨੀਵਾਰ, 28 ਨਵੰਬਰ 2026 (ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ)

ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਬਾਅਦ ਵਿੱਚ ਜਾਰੀ ਕੀਤੀਆਂ ਜਾਣਗੀਆਂ।

ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਨਿਰਧਾਰਤ ਹਲਫ਼ੀਆ ਬਿਆਨ ਦੇਣਾ ਲਾਜ਼ਮੀ ਹੋਵੇਗਾ ਅਤੇ ਜੇਕਰ ਉਮੀਦਵਾਰ ਕਿਸੇ ਸਿਆਸੀ ਪਾਰਟੀ ਵੱਲੋਂ ਖੜ੍ਹਾ ਕੀਤਾ ਗਿਆ ਹੈ, ਤਾਂ ਸਬੰਧਤ ਸਿਆਸੀ ਪਾਰਟੀ ਦਾ ਅਧਿਕਾਰ ਪੱਤਰ ਵੀ ਨੱਥੀ ਕਰਨਾ ਹੋਵੇਗਾ। ਉਮੀਦਵਾਰਾਂ ਦੇ ਕੇ.ਵਾਈ.ਸੀ. ਵੇਰਵੇ ਜ਼ਿਲ੍ਹਿਆਂ ਦੀਆਂ ਵੈੱਬਸਾਈਟਾਂ 'ਤੇ ਅਪਲੋਡ ਕੀਤੇ ਜਾਣਗੇ। ਇਹ ਚੋਣਾਂ ਈ.ਵੀ.ਐਮਜ਼. ਰਾਹੀਂ ਕਰਵਾਈਆਂ ਜਾਣਗੀਆਂ।

ਇਨ੍ਹਾਂ ਚੋਣਾਂ ਲਈ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਵਿੱਚ 123 ਪੋਲਿੰਗ ਬੂਥ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਵਿੱਚ 20 ਪੋਲਿੰਗ ਬੂਥ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿੱਚ 7 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ।

ਇਸ ਚੋਣ ਵਿੱਚ ਕੁੱਲ 1,76,429 ਰਜਿਸਟਰਡ ਵੋਟਰ (91,415 ਪੁਰਸ਼, 84,999 ਮਹਿਲਾ ਅਤੇ 15 ਹੋਰ ਵੋਟਰ) ਹਿੱਸਾ ਲੈਣਗੇ।

ਕਮਿਸ਼ਨ ਵੱਲੋਂ ਨਗਰ ਨਿਗਮ ਦੇ ਅਹੁਦੇ ਲਈ ਚੋਣ ਲੜਨ ਵਾਲੇ ਉਮੀਦਵਾਰ ਵਾਸਤੇ ਖਰਚੇ ਦੀ ਹੱਦ 4,00,000 ਰੁਪਏ ਅਤੇ ਨਗਰ ਕੌਂਸਲਾਂ (ਕਲਾਸ-II) ਲਈ 2,30,000 ਰੁਪਏ ਨੋਟੀਫਾਈ ਕੀਤੀ ਗਈ ਹੈ।

ਮਾਣਯੋਗ ਹਾਈ ਕੋਰਟ ਵੱਲੋਂ ਮੁੜ-ਚੋਣ ਕਰਵਾਉਣ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਲਈ ਇੱਕ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਹੀ ਸਬੰਧਤ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਸਮੁੱਚੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਉੱਥੇ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

Powered by Froala Editor

30 15 7


Recommended News
Most Read
Just Now