ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਵਿੱਚ ਵੱਡੀ ਸਫ਼ਲਤਾ ਦਰਜ ਕੀਤੀ    ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.    10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸ੍ਰ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ    ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਵਿਖੇ ਦਾਦੀ ਦੀਆਂ ਅੰਤਿਮ ਰਸਮਾਂ ‘ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਸਕਾਰ ਅੱਜ    ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ    ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ; ਸਿੱਖਿਆ ਵਿਭਾਗ ਨੂੰ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ    ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ    ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਨਾਲ ਪਰਲਜ਼ ਸਿਟੀ, ਮੋਹਾਲੀ (ਸੈਕਟਰ 100 ਅਤੇ 104) ਦੇ PACL ਪਲਾਟ ਧਾਰਕਾਂ ਨੂੰ ਲੰਬੇ ਇੰਤਜ਼ਾਰ ਤੋਂ ਬਾਅਦ ਵੱਡੀ ਰਾਹਤ    ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ
November 20, 2026
-22-

Jassi / Chandigarh

ਚੰਡੀਗੜ੍ਹ, 21 ਨਵੰਬਰ, 2026 ( ਜੱਸੀ ):-

ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਰਾਜ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ, 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਮੁੱਖ ਚੋਣ ਅਫ਼ਸਰ, ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਦੱਸਿਆ ਕਿ ਇਹ ਕੈਂਪ 'ਵਿਸ਼ੇਸ਼ ਸੰਖੇਪ ਸੁਧਾਈ (SSR) 2027' ਦੌਰਾਨ ਵੋਟਰਾਂ ਨੂੰ ਵੱਖ-ਵੱਖ ਚੋਣ ਸੇਵਾਵਾਂ ਮੁੱਹਈਆ ਕਰਵਾਉਣ ਲਈ ਆਯੋਜਿਤ ਕੀਤੇ ਜਾ ਰਹੇ ਹਨ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਕੈਂਪ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ ਤਾਂ ਜੋ ਉਹ 'ਖਰੜਾ ਵੋਟਰ ਸੂਚੀ' ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰ ਸਕਣ, ਅਤੇ ਨਵੀਂ ਰਜਿਸਟ੍ਰੇਸ਼ਨ, ਵੇਰਵਿਆਂ ਵਿੱਚ ਸੁਧਾਰ ਜਾਂ ਹੋਰ ਸਬੰਧਤ ਸੇਵਾਵਾਂ ਲਈ ਅਰਜ਼ੀਆਂ ਜਮ੍ਹਾਂ ਕਰਵਾ ਸਕਣ।

ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਐਸ.ਐਸ.ਆਰ. 2027 ਤਹਿਤ ਨਵੀਂ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 1 ਜਨਵਰੀ, 2027 ਹੈ। ਕੋਈ ਵੀ ਨਾਗਰਿਕ ਜੋ ਇਸ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਲੈਂਦਾ ਹੈ, ਉਹ 'ਫਾਰਮ ਨੰਬਰ 6' ਭਰ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ ਲਈ ਅਰਜ਼ੀ ਦੇਣ ਦੇ ਯੋਗ ਹੈ।

ਐਸ.ਐਸ.ਆਰ ਦੇ ਬਾਰੇ ਜਾਣਕਾਰੀ ਦਿੰਦਿਆਂ, ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਦਾਖਲ ਕਰਨ ਦੀ ਪ੍ਰਕਿਰਿਆ 11 ਦਸੰਬਰ, 2026 ਤੱਕ ਜਾਰੀ ਰਹੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ, 2026 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ 'ਅੰਤਿਮ ਵੋਟਰ ਸੂਚੀ' 4 ਜਨਵਰੀ, 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਖਾਸ ਤੌਰ 'ਤੇ ਉਨ੍ਹਾਂ ਨੌਜਵਾਨ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਵੋਟਰ ਵਜੋਂ ਰਜਿਸਟਰ ਹੋਣ ਲਈ ਕਿਹਾ ਜੋ 1 ਜਨਵਰੀ, 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੇ ਹੋ ਰਹੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਇੱਕ ਸਮਾਵੇਸ਼ੀ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ ਲਈ ਹਰੇਕ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਵਿਅਕਤੀ ਇਸ ਪ੍ਰਕਿਰਿਆ ਤੋਂ ਪਿੱਛੇ ਨਹੀਂ ਰਹਿਣਾ ਚਾਹੀਦਾ।

Powered by Froala Editor

22


Recommended News
Most Read
Just Now