ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਵਿੱਚ ਵੱਡੀ ਸਫ਼ਲਤਾ ਦਰਜ ਕੀਤੀ    ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.    10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸ੍ਰ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ    ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਵਿਖੇ ਦਾਦੀ ਦੀਆਂ ਅੰਤਿਮ ਰਸਮਾਂ ‘ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਸਕਾਰ ਅੱਜ    ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ    ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ; ਸਿੱਖਿਆ ਵਿਭਾਗ ਨੂੰ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ    ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ    ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਨਾਲ ਪਰਲਜ਼ ਸਿਟੀ, ਮੋਹਾਲੀ (ਸੈਕਟਰ 100 ਅਤੇ 104) ਦੇ PACL ਪਲਾਟ ਧਾਰਕਾਂ ਨੂੰ ਲੰਬੇ ਇੰਤਜ਼ਾਰ ਤੋਂ ਬਾਅਦ ਵੱਡੀ ਰਾਹਤ    ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ; ਸਿੱਖਿਆ ਵਿਭਾਗ ਨੂੰ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
November 20, 2026
-

ਜੱਸੀ / ਚੰਡੀਗੜ

ਚੰਡੀਗੜ੍ਹ, 20 ਨਵੰਬਰ 2026 ( ਜੱਸੀ ):-

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਿੱਖਿਆ ਵਿਭਾਗ ਨੂੰ ਪ੍ਰਾਇਮਰੀ ਸਪੈਸ਼ਲ ਐਜੂਕੇਟਰਾਂ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਲਈ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਇਹ ਭਰੋਸਾ ਵੀ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਅਤੇ ਮੁਲਾਜ਼ਮਾਂ ਤੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਬੇਰੋਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਦੇ ਨੁਮਾਇੰਦਿਆਂ, ਜਿਨ੍ਹਾਂ ਨੇ ਸਪੈਸ਼ਲ ਐਜੂਕੇਟਰਾਂ ਦੀ ਜਲਦ ਭਰਤੀ ਦੀ ਮੰਗ ਸਬੰਧੀ ਮੰਗ ਪੱਤਰ ਸੌਂਪਿਆ, ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਲੋੜੀਂਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਰੋਜ਼ਗਾਰ ਦੇ ਮੌਕੇ ਮਿਲ ਸਕਣ।

ਇਸੇ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਛੇ ਹੋਰ ਮੁਲਾਜ਼ਮ ਜਥੇਬੰਦੀਆਂ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ 'ਤੇ ਚਰਚਾ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿੱਚ 180 ਈ.ਟੀ.ਟੀ. ਅਧਿਆਪਕ ਯੂਨੀਅਨ, ਪੰਜਾਬ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ; ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ; ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ; ਈ.ਟੀ.ਟੀ. 2364 ਅਧਿਆਪਕ ਯੂਨੀਅਨ, ਪੰਜਾਬ; ਅਤੇ ਬੇਰੋਜ਼ਗਾਰ ਸਾਂਝਾ ਮੋਰਚਾ ਪੰਜਾਬ ਸ਼ਾਮਲ ਸਨ।

ਵਫ਼ਦਾਂ ਨੇ ਸੇਵਾਵਾਂ ਅਤੇ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਉਜਾਗਰ ਕਰਦੇ ਹੋਏ ਮੰਗ ਪੱਤਰ ਸੌਂਪੇ। ਇਨ੍ਹਾਂ ਮੰਗਾਂ ਵਿੱਚ ਸੇਵਾਮੁਕਤ ਹੋਮ ਗਾਰਡ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਮਾਣ-ਭੱਤੇ ਦੇ ਲਾਭ; ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਲਈ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨਾ, ਤਨਖਾਹ ਵਿੱਚ ਵਾਧਾ ਅਤੇ ਜੋਖਮ ਭੱਤਾ (ਰਿਸਕ ਅਲਾਊਂਸ); ਅਤੇ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮਾਂ ਲਈ ਵਿਸ਼ੇਸ਼ ਬਦਲੀਆਂ ਦੇ ਮੌਕੇ, ਨੋਟਿਸ ਪੀਰੀਅਡ ਤੋਂ ਛੋਟ ਅਤੇ ਤਨਖਾਹ ਵਿੱਚ ਵਾਧਾ ਸ਼ਾਮਲ ਸਨ।

ਸਾਰੇ ਵਫ਼ਦਾਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਦਿਆਂ ਵਿੱਤ ਮੰਤਰੀ ਨੇ ਉਨ੍ਹਾਂ ਨੂੰ ਸਬੰਧਤ ਮੁੱਦਿਆਂ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਬਿਹਤਰ ਮੌਕੇ ਪੈਦਾ ਕਰਨ ਲਈ ਦ੍ਰਿੜ੍ਹ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਮੀਟਿੰਗਾਂ ਦੌਰਾਨ ਬੇਰੋਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਵੱਲੋਂ ਲਖਵੀਰ ਸਿੰਘ ਅਤੇ ਸਰਬਜੀਤ ਸਿੰਘ; 180 ਈ.ਟੀ.ਟੀ. ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਕਮਲ ਠਾਕੁਰ ਅਤੇ ਸੋਹਣ ਲਾਲ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵੱਲੋਂ ਲਖਵੀਰ ਸਿੰਘ; ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ, ਪੰਜਾਬ ਵੱਲੋਂ ਗੁਰਦੀਪ ਸਿੰਘ ਅਤੇ ਹਰਮੇਸ਼ਪਾਲ ਸਿੰਘ; ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਜਸਮੇਲ ਸਿੰਘ ਅਤੇ ਗੁਰਜੰਟ ਸਿੰਘ; ਈ.ਟੀ.ਟੀ. 2364 ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਸਮਰਜੀਤ ਸਿੰਘ; ਜਦਕਿ ਬੇਰੋਜ਼ਗਾਰ ਸਾਂਝਾ ਮੋਰਚਾ ਪੰਜਾਬ ਵੱਲੋਂ ਰਮਨ ਮਲੋਟ, ਸੁਖਵਿੰਦਰ ਢਿੱਲਵਾਂ, ਅਮਨਦੀਪ ਸੇਖਾ, ਸੰਦੀਪ ਮੋਫਰ, ਲਲਿਤ ਪਟਿਆਲਾ ਅਤੇ ਗੁਰਪਿਆਰ ਸਿੰਘ ਨੇ ਨੁਮਾਇੰਦਗੀ ਕੀਤੀ।

Powered by Froala Editor


Recommended News
Most Read
Just Now