• ਪੰਜਾਬ ਭਰ ਦੀਆਂ ਖੰਡ ਮਿੱਲਾਂ 25 ਨਵੰਬਰ ਤੋਂ ਆਪਣਾ ਕੰਮਕਾਜ ਸ਼ੁਰੂ ਕਰਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ: ਡਾ. ਬਲਜੀਤ ਕੌਰ    ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ    ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗਠਜੋੜ- 8 ਦਸੰਬਰ ਨੂੰ ਮੋਗਾ ਵਿੱਚ ਰੈਲੀ    ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਵਿੱਚ ਵੱਡੀ ਸਫ਼ਲਤਾ ਦਰਜ ਕੀਤੀ    ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.    10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸ੍ਰ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ    ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਵਿਖੇ ਦਾਦੀ ਦੀਆਂ ਅੰਤਿਮ ਰਸਮਾਂ ‘ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਸਕਾਰ ਅੱਜ    ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ   
ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ: ਡਾ. ਬਲਜੀਤ ਕੌਰ
November 25, 2026
-

Jassi / Chandigarh

ਚੰਡੀਗੜ੍ਹ, 25 ਨਵੰਬਰ:

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਸੇਵਾ ਅਤੇ ਭਲਾਈ ਨਾਲ ਸਬੰਧਤ ਮੰਗਾਂ ਦਾ ਪਾਰਦਰਸ਼ੀ, ਸਮਾਂ-ਬੱਧ ਢੰਗ ਨਾਲ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ।

ਪੰਜਾਬ ਭਵਨ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹੱਕਾਂ ਅਤੇ ਹਿਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਸੂਬੇ ਵਿੱਚ ਇਸਤਰੀ ਅਤੇ ਬਾਲ ਵਿਕਾਸ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਫੋਰਸ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਸੇਵਾਵਾਂ ਦੀ ਡਿਲੀਵਰੀ ਅਤੇ ਸਿਹਤਮੰਦ, ਸਮਾਵੇਸ਼ੀ ਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।

ਕੈਬਨਿਟ ਮੰਤਰੀ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ, ਸੁਝਾਵਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਵਿਭਾਗ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ, ਜਦਕਿ ਨੀਤੀਗਤ ਫੈਸਲਿਆਂ ਨਾਲ ਸਬੰਧਤ ਮਾਮਲਿਆਂ ਨੂੰ ਸਮਰੱਥ ਅਥਾਰਟੀ ਦੇ ਧਿਆਨ ਵਿੱਚ ਲਿਆ ਕੇ ਜਲਦ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਨਾਲ ਸਬੰਧਤ ਯੋਜਨਾਵਾਂ ਦੀ ਰੀੜ੍ਹ ਦੀ ਹੱਡੀ ਹਨ ਅਤੇ ਮਾਵਾਂ ਤੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਦਾ ਪੂਰਾ ਸਨਮਾਨ ਕਰਦੀ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ, ਸਨਮਾਨਜਨਕ, ਸਹਿਯੋਗੀ ਅਤੇ ਪ੍ਰਗਤੀਸ਼ੀਲ ਕਾਰਜ ਮਾਹੌਲ ਪ੍ਰਦਾਨ ਕਰਨ ਲਈ ਦ੍ਰਿੜ੍ਹ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੀਆਂ ਜਾਇਜ਼ ਮੰਗਾਂ ਅਤੇ ਮਾਮਲਿਆਂ ਦੀ ਸਮੇਂ ਸਿਰ ਜਾਂਚ ਯਕੀਨੀ ਬਣਾਈ ਜਾਵੇ, ਯੂਨੀਅਨਾਂ ਨਾਲ ਨਿਰੰਤਰ ਤਾਲਮੇਲ ਬਣਾਈ ਰੱਖਿਆ ਜਾਵੇ ਅਤੇ ਉਨ੍ਹਾਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਮੀਟਿੰਗ ਉਸਾਰੂ ਅਤੇ ਸਕਾਰਾਤਮਕ ਮਾਹੌਲ ਵਿੱਚ ਸੰਪੰਨ ਹੋਈ, ਜੋ ਪਾਰਦਰਸ਼ੀ ਪ੍ਰਸ਼ਾਸਨ, ਨਿਰੰਤਰ ਸੰਵਾਦ ਅਤੇ ਸਮਾਜਿਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਵਿਚਾਰ-ਵਟਾਂਦਰੇ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਲੋਕ-ਪੱਖੀ, ਜਵਾਬਦੇਹ ਅਤੇ ਪ੍ਰਗਤੀਸ਼ੀਲ ਸ਼ਾਸਨ ਰਾਹੀਂ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ।

ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।


______

Powered by Froala Editor


Recommended News
Most Read
Just Now