ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ, 2 ਦਸੰਬਰ- " />
ਬਟਾਲਾ ਨੇੜੇ ਰਵਨੀਤ ਬਿੱਟੂ ਦੇ ਕਾਫਲੇ ਉੱਪਰ ਹਮਲਾ    ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਵਿਅਕਤੀ: ਡੀਜੀਪੀ ਗੌਰਵ ਯਾਦਵ    PRTC, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ 22 ਸਤੰਬਰ ਤੋਂ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ     ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ 8 ਫ਼ੀਸਦੀ D A ਦੇਣ ਦਾ ਐਲਾਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ਵਿੱਚ ਫ਼ੈਸਲਾ    ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ    ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ ਪੇਂਡੂ ਭਾਈਚਾਰਿਆਂ ਨੂੰ ਕੀਤਾ ਜਾਵੇਗਾ ਲਾਮਬੰਦ    ਮਾਨਸਿਕ ਸਿਹਤ ਦੇ ਇਲਾਜ ਵਿੱਚ ਦੇਰੀ ਹੋ ਸਕਦੀ ਹੈ ਘਾਤਕ,ਇਲਾਜ ਨੂੰ ਤਰਜੀਹ ਦੇਣਾ ਜ਼ਰੂਰੀ : ਡਾ. ਬਲਬੀਰ ਸਿੰਘ    ਅਧਿਆਪਕ ਭਰਤੀ ਘਪਲਾ SSS Board ਦੇ ਸੁਪਰਡੈਂਟ ਨੂੰ 4 ਸਾਲ ਦੀ ਸਜ਼ਾ - ਚੇਅਰਮੈਨ ਬਰੀ     ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ    ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ    
ਪੰਥ ਪ੍ਰਸਿੱਧ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ -ਚ ਗੁਰਮਤਿ ਸਮਾਗਮ ਆਯੋਜਤ
December 2, 2023
Worldwide-News-Express-multiface

Worldwide News Express / Punjab

ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 2 ਦਸੰਬਰ- ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਤੇ ਭਾਈ ਮਨਜੀਤ ਸਿੰਘ ਵੱਲੋਂ ਆਪਣੇ ਪਿਤਾ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਅੰਮ੍ਰਿਤਸਰ ਸਥਿਤ ਭਾਈ ਵੀਰ ਸਿੰਘ ਹਾਲ ਵਿਖੇ ਹੋਏ ਇਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਈ ਪਿਆਰਾ ਸਿੰਘ ਗੁਰੂ ਘਰ ਦੇ ਉਨ੍ਹਾਂ ਰਾਗੀਆਂ ਵਿਚੋਂ ਸਨ, ਜਿਨ੍ਹਾਂ ਨੇ ਨਿਰੋਲ ਅਤੇ ਰਵਾਇਤੀ ਕੀਰਤਨ ਕਰਦੇ ਹੋਏ ਸੰਗਤਾਂ ਦਾ ਸਨੇਹ ਪ੍ਰਾਪਤ ਕੀਤਾ। ਉਨ੍ਹਾਂ ਨੇ ਗੁਰਬਾਣੀ ਨੂੰ ਪ੍ਰੰਪਰਾਗਤ ਰਾਗਾਂ ਵਿਚ ਗਾਉਂਦਿਆਂ ਧਰਮ ਦੇ ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਭਾਈ ਪਿਆਰਾ ਸਿੰਘ ਦੇ ਸਪੁੱਤਰ ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਵੀ ਉਨ੍ਹਾਂ ਵੱਲੋਂ ਪਾਏ ਪੂਰਨਿਆਂ -ਤੇ ਚੱਲਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸੇਵਾਵਾਂ ਨਿਭਾਅ ਰਹੇ ਹਨ। ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦੇਵ ਸਿੰਘ ਭੌਰ, ਡਾ. ਇੰਦਰਜੀਤ ਸਿੰਘ ਗੋਗੋਆਣੀ, ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ, ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਵੀ ਸੰਬੋਧਨ ਕਰਦਿਆਂ ਭਾਈ ਪਿਆਰਾ ਸਿੰਘ ਵੱਲੋਂ ਗੁਰਬਾਣੀ ਕੀਰਤਨ ਦੇ ਖੇਤਰ ਵਿਚ ਪਾਏ ਯੋਗਦਾਨ ਨੂੰ ਯਾਦ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਟੇਜ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਵੱਲੋਂ ਨਿਭਾਈ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਖਦੇਵ ਸਿੰਘ ਭੌਰ, ਬੀਬੀ ਕਿਰਨਜੋਤ ਕੌਰ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਡਾ. ਇੰਦਰਜੀਤ ਸਿੰਘ ਗੋਗੋਆਣੀ, ਸ. ਰਜਿੰਦਰਮੋਹਨ ਸਿੰਘ ਛੀਨਾ, ਡਾ. ਚੇਤੰਨ ਸਿੰਘ, ਫੈਡਰੇਸ਼ਨ ਆਗੂ ਸ. ਜਸਬੀਰ ਸਿੰਘ ਘੁੰਮਣ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸਾਬਕਾ ਮੈਨੇਜਰ ਸ. ਰਾਜ ਸਿੰਘ, ਸ. ਰਮਿੰਦਰਬੀਰ ਸਿੰਘ, ਪ੍ਰੋ. ਬਲਜਿੰਦਰਪਾਲ ਸਿੰਘ, ਸ. ਬਲਬੀਰ ਸਿੰਘ ਚੰਗਿਆੜਾ, ਸ. ਭਗਵੰਤਪਾਲ ਸਿੰਘ ਸੱਚਰ, ਸ. ਤਰਲੋਚਨ ਸਿੰਘ, ਪ੍ਰਿੰਸੀਪਲ ਅਮਰਜੀਤ ਸਿੰਘ, ਸ. ਸਤਪਾਲ ਸਿੰਘ ਦਾਨਸ਼, ਭਾਈ ਸਰਬਜੀਤ ਸਿੰਘ ਯੂਕੇ, ਸ. ਰਣਦੀਪ ਸਿੰਘ ਤੇ ਸ. ਅੰਮ੍ਰਿਤ ਸਿੰਘ ਆਦਿ ਮੌਜੂਦ ਸਨ।  -

Worldwide News Express multifaceted digital media company


Recommended News
Most Read
Just Now