ਬਿਕਰਮ ਸਿੰਘ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੇ ਏ ਡੀ ਜੀ ਪੀ ਜੇਲ੍ਹਾਂ ਵੱਲੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਦੀ ਪ੍ਰਵਾਨਗੀ ਦੇਣ ਦੇ ਹੁਕਮ ਰੱਦ ਕਰਨ -ਤੇ ਮੁੱਖ " />
ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ    ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ    'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ    ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ - ਲਾਲ ਚੰਦ ਕਟਾਰੂਚੱਕ    MP ਅਮ੍ਰਿਤਪਾਲ ਆ ਰਿਹਾ ਪੰਜਾਬ    "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ    ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼    ਵੱਡੀ ਖ਼ਬਰ -ਲੁਧਿਆਣਾ ਵਿਧਾਨਸਭਾ ਜਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਪਾਰਟੀ ਉਮੀਦਵਾਰ    ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ-ਡਾ. ਬਲਬੀਰ ਸਿੰਘ    ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ   
ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੱਲ੍ਹ ਤੋਂ ਭੁੱਖ ਹੜਤਾਲ ਕਰਨ ਕਾਰਨ ਉਹਨਾਂ ਦੀ ਸਿਹਤ ਵਿਗੜੀ ਦਾ ਭਗਵੰਤ ਮਾਨ ਤੇ ਕੇਜਰੀਵਾਲ ਜ਼ਿੰਮੇਵਾਰ ਹੋਣਗੇ- ਅਕਾਲੀ ਦਲ
December 4, 2023
Worldwide-News-Express-multiface

Worldwide News Express / Punjab

ਬਿਕਰਮ ਸਿੰਘ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੇ ਏ ਡੀ ਜੀ ਪੀ ਜੇਲ੍ਹਾਂ ਵੱਲੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਦੀ ਪ੍ਰਵਾਨਗੀ ਦੇਣ ਦੇ ਹੁਕਮ ਰੱਦ ਕਰਨ -ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ

ਭਾਈ ਰਾਜੋਆਣਾ ਨੂੰ ਕੀਤੀ ਅਪੀਲ ਕਿ ਉਹਨਾਂ ਖਿਲਾਫ ਸਾਜ਼ਿਸ਼ ਘੜੀ ਜਾ ਰਹੀ ਹੈ ਤੇ ਉਹ ਕੱਲ੍ਹ ਤੋਂ ਭੁੱਖ ਹੜਤਾਲ ਕਰਨ ਦਾ ਆਪਣਾ ਫੈਸਲਾ ਵਾਪਸ ਲੈਣ

ਆਗੂਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਰਾਜੋਆਣਾ ਦੀ ਰਿਹਾਈ ਵਾਸਤੇ ਪਾਈ ਰਹਿਮ ਦੀ ਪਟੀਸ਼ਨ -ਤੇ ਫੈਸਲਾ ਨਾ ਲੈਣ -ਤੇ ਕੇਂਦਰ ਸਰਕਾਰ ਦੀ ਕੀਤੀ ਨਿਖੇਧੀ, ਕਿਹਾ ਕਿ ਸਿੱਖ ਕੌਮ ਦਾ ਸਬਰ ਨਾ ਪਰਖੋ

ਪਟਿਆਲਾ, 4 ਦਸੰਬਰ- (ਅਮਰੀਕਇੰਦਰ ਸਿੰਘ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੱਲ੍ਹ ਤੋਂ ਭੁੱਖ ਹੜਤਾਲ ਕੀਤੀ ਜਾਂਦੀ ਹੈ ਤੇ ਉਹਨਾਂ ਦੀ ਸਿਹਤ ਵਿਗੜਦੀ ਹੈ ਤਾਂ ਇਸ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜ਼ਿੰਮੇਵਾਰ ਹੋਣਗੇ ਤੇ ਪਾਰਟੀ ਨੇ ਆਪ ਦੇ ਬੰਦੀ ਸਿੰਘਾਂ ਦੀ ਦੁਸ਼ਮਣ ਬਣਨ ਦੀ ਵੀ ਨਿਖੇਧੀ ਕੀਤੀ। ਸੀਨੀਅਰ ਆਗੂਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਤੇ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਇਹ ਗੱਲ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਦੋਂ ਕਹੀ ਜਦੋਂ ਉਹਨਾਂ ਨੂੰ ਏ ਡੀ ਜੀ ਪੀ ਜੇਲ੍ਹਾਂ ਤੋਂ ਪ੍ਰਵਾਨਗੀ ਮਿਲਣ ਦੇ ਬਾਵਜੂਦ ਭਾਈ ਰਾਜੋਆਣਾ ਨੂੰ ਮਿਲਣ ਤੋਂ ਰੋਕਿਆ ਗਿਆ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਅਕਾਲੀ ਦਲ ਦੇ ਵਫਦ ਵੱਲੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਲਈ ਸੂਬਾ ਜੇਲ੍ਹ ਵਿਭਾਗ ਵੱਲੋਂ ਲਿਆ ਫੈਸਲਾ ਪਲਟ ਦਿੱਤਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਇਸ ਅਤਿ ਸੰਵੇਦਨਸ਼ੀਲ ਮੁੱਦੇ -ਤੇ ਰਾਜਨੀਤੀ ਕਰਨਾ ਚਾਹੁੰਦੇ ਹਨ ਤੇ ਭਾਵਨਾਵਾਂ ਭੜਕਾਉਣੀਆਂ ਚਾਹੁੰਦੇ ਹਨ। ਇਹ ਬਹੁਤ ਹੀ ਨਿੰਦਣਯੋਗ ਗੱਲ ਹੈ। ਉਹਨਾਂ ਕਿਹਾ ਕਿ ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਕੱਲ੍ਹ ਤੋਂ ਭੁੱਖ ਹੜਤਾਲ ਕਰਦੇ ਹਨ ਤਾਂ ਇਸ ਲਈ ਸ੍ਰੀ ਭਗਵੰਤ ਮਾਨ ਸਿੱਧੇ ਤੌਰ -ਤੇ ਜ਼ਿੰਮੇਵਾਰ ਹੋਣਗੇ। ਸਰਦਾਰ ਮਜੀਠੀਆ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਅਕਾਲੀ ਦਲ ਦੇ ਵਫਦ ਨੇ ਪ੍ਰਵਾਨਗੀ ਲਈ ਸੀ। ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੂਸਾਰ ਭਾਈ ਰਾਜੋਆਣਾ ਨਾਲ ਮੁਲਾਕਾਤ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਵੀ ਉਸੇ ਆਧਾਰ -ਤੇ ਪ੍ਰਵਾਨਗੀ ਮੰਗੀ ਸੀ ਜਿਸ ਆਧਾਰ -ਤੇ ਸ਼੍ਰੋਮਣੀ ਕਮੇਟੀ ਨੇ ਲਈ ਤੇ ਏ ਡੀ ਜੀ ਪੀ ਜੇਲ੍ਹਾਂ ਨੇ ਪ੍ਰਵਾਨਗੀ ਦੇ ਵੀ ਦਿੱਤੀ ਪਰ ਅੱਜ ਸਾਡੇ ਦੌਰੇ ਨੂੰ ਰੋਕਣ ਵਾਸਤੇ ਜਾਣ ਬੁੱਝ ਕੇ ਕੇਂਦਰੀ ਜੇਲ੍ਹ ਦੇ ਬਾਹਰ ਬੈਰੀਕੇਡ ਲਗਾਏ ਏ। ਉਹਨਾਂ ਨੇ ਇਹ ਵੀ ਦੱਸਿਆ ਕਿ ਜਦੋਂ ਉਹਨਾਂ ਪੁੱਛਿਆ ਕਿ ਸਾਡੇ ਕੋਲ ਪ੍ਰਵਾਨਗੀ ਦਾ ਪੱਤਰ ਹੋਣ ਦੇ ਬਾਵਜੂਦ ਮੁਲਾਕਾਤ ਕਿਉਂ ਨਹੀਂ ਹੋ ਸਕਦੀ ਤਾਂ ਜੇਲ੍ਹ ਅਧਿਕਾਰੀ ਤੱਸਲੀਬਖਸ਼ ਜਵਾਬ ਨਹੀਂ ਦੇ ਸਕੇ। ਸਰਦਾਰ ਮਜੀਠੀਆ ਤੇ ਸਰਦਾਰ ਵਲਟੋਹਾ ਨੇ ਭਾਈ ਰਾਜੋਆਣਾ ਨੂੰ ਅਪੀਲ ਕੀਤੀ ਕਿ ਉਹਨਾਂ ਖਿਲਾਫ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਉਹ ਕੱਲ੍ਹ ਭੁੱਖ ਹੜਤਾਲ ਕਰਨ ਦਾ ਆਪਣਾ ਫੈਸਲਾ ਵਾਪਸ ਲੈਣ। ਇਹਨਾਂ ਆਗੂਆਂ ਨੇ ਭਾਈ ਰਾਜੋਆਣਾ ਨੂੰ ਇਹ ਵੀ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਉਹਨਾਂ -ਤੇ ਮਾਣ ਹੈ ਤੇ ਉਹ ਇਕਜੁੱਟ ਹੋ ਕੇ ਉਹਨਾਂ ਲਈ ਨਿਆਂ ਲੈਣ ਵਾਸਤੇ ਸੰਘਰਸ਼ ਕਰਨਗੇ। ਇਹਨਾਂ ਆਗੂਆਂ ਨੇ ਭਾਈ ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਰਹਿਮ ਦੀ ਪਟੀਸ਼ਨ -ਤੇ ਕੇਂਦਰ ਸਰਕਾਰ ਵੱਲੋਂ ਫੈਸਲਾ ਨਾ ਲੈਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਉਹ ਸਿੱਖ ਕੌਮ ਦਾ ਸਬਰ ਨਾ ਪਰਖੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ -ਤੇ ਭਾਈ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਕੀਤੇ ਵਾਅਦੇ ਤੋਂ ਭੱਜ ਗਈ ਹੈ। ਸਰਦਾਰ ਮਜੀਠੀਆ ਨੇ ਵੱਖ-ਵੱਖ ਕੈਦੀਆਂ ਦੇ ਮਾਮਲੇ ਵਿਚ ਆਪ ਸਰਕਾਰ ਵੱਲੋਂ ਦੋਗਲੇ ਮਿਆਰ ਅਪਣਾਉਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਭਾਈ ਰਾਜੋਆਣਾ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਜਾ ਰਹੀ ਜਦੋਂ ਕਿ ਗੈਂਗਸਟਰ ਲਾਰੰਸ ਬਿਸ਼ਨੋਈ ਨੂੰ ਵੀ ਆਈ ਪੀ ਸਹੂਲਤਾਂ ਦਿੱਤੀਆਂ ਹਨ, ਸਮਾਰਟ ਫੋਨ ਦਿੱਤੇ ਤੇ ਵਿਸ਼ੇਸ਼ ਪਕਵਾਨ ਪਰੋਸੇ ਜਾਂਦੇ ਹਨ। ਉਹਨਾਂ ਕਿਹਾ ਕਿ ਦੇਸ਼ ਜਾਨਣਾ ਚਾਹੁੰਦਾ ਹੈ ਕਿ ਕਿਵੇਂ ਆਪ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀਆਂ ਦਿੱਲੀ ਦੀ ਜੇਲ੍ਹ ਵਿਚ ਮਾਲਸ਼ਾਂ ਹੁੰਦੀਆਂ ਰਹੀਆਂ ਤੇ ਵਿਸ਼ੇਸ਼ ਪਕਵਾਨ ਪਰੋਸੇ ਜਾਂਦੇ ਰਹੇ ਤੇ ਕਿਵੇਂ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਐਨਫੋਰਸਮੈਂਟ ਵਿਭਾਗ ਨੇ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਹਸਪਤਾਲ ਦਾਖਲ ਕਰਵਾ ਦਿੱਤਾ। ਉਹਨਾਂ ਕਿਹਾ ਕਿ ਆਪ ਦੇ ਐਮ ਪੀ ਸੰਜੇ ਸਿੰਘ ਨੂੰ ਵੀ ਅਦਾਲਤੀ ਪੇਸ਼ੀ ਦੌਰਾਨ ਅੰਮ੍ਰਿਤਸਰ ਲਿਆਉਣ ਵੇਲੇ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ। ਸਰਦਸਾਰ ਮਜੀਠੀਆ ਨੇ ਦੱਸਿਆ ਕਿ ਕਿਵੇਂ ਪੰਜਾਬ ਤੇ ਦਿੱਲੀ ਦੋਵਾਂ ਦੀਆਂ ਆਪ ਸਰਕਾਰ ਸਿੱਖਾਂ ਨਾਲ ਵਿਤਕਰੇ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਤਾਂ ਸਿੱਖ ਨੌਜਵਾਨਾਂ ਖਿਲਾਫ ਐਨ ਐਸ ਏ ਲਗਾ ਕੇ ਉਹਨਾਂ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਡੱਕਿਆ ਹੈ ਤੇ ਅਰਵਿੰਦ ਕੇਜਰੀਵਾਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮਾਂ -ਤੇ ਹਸਤਾਖ਼ਰ ਨਹੀਂ ਕਰ ਰਿਹਾ ਜਦੋਂ ਕਿ ਦਿੱਲੀ ਸਜ਼ਾ ਮੁਆਫੀ ਬੋਰਡ ਦੀ ਅਨੇਕਾਂ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਆਪ ਸਰਕਾਰ ਨੇ ਉਸਨੂੰ ਪ੍ਰੋ. ਭੁੱਲਰ ਦੀ ਰਿਹਾਈ ਤੋਂ ਰੋਕ ਰੱਖਿਆ ਹੈ। ਅਕਾਲੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਿੰਦਣਯੋਗ ਗੱਲ ਹੈ ਕਿ ਬੰਦੀ ਸਿੰਘ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਹਨ ਜਦੋਂ ਕਿ ਬਿਲਕਿਸ ਬਾਨੋ ਨਾਲ ਜਬਰ ਜਨਾਹ ਕਰਨ ਵਾਲੇ ਰਿਹਾਅ ਕਰ ਦਿੱਤੇ ਹਨ ਤੇ ਜਬਰ ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਸਰਦਾਰ ਮਜੀਠੀਆ ਨੇ ਇਹਵੀ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਭਾਈ ਰਾਜੋਆਣਾ ਨੂੰ ਫਾਂਸੀ ਲਾਉਣ ਤੋਂ ਨਾਂਹ ਕਰ ਦਿੱਤੀ ਸੀ ਤੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਕੇ ਉਹਨਾਂ ਲਈ ਰਹਿਮ ਦੀ ਅਪੀਲ ਕੀਤੀ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਦਾ ਕੇਸ ਸੁਪਰੀਮ ਕੋਰਟ ਵਿਚ ਲੜ ਰਹੀ ਹੈ।  -

Worldwide News Express multifaceted digital media company


Recommended News
Most Read
Just Now