October 1, 2026
Makkar / Amritsar
ਅੰਮ੍ਰਿਤਸਰ, 1 ਅਕਤੂਬਰ ( ਮੱਕੜ) :-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਦੇ ਨਾਂ ਖੁੱਲ੍ਹਾ ਪੱਤਰ ਲਿਖ ਕੇ ਹਾਲੀਆ ਕਾਰਵਾਈਆਂ ’ਤੇ ਸਵਾਲ ਉਠਾਏ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਪੱਤਰ ਵਿੱਚ ਦੋਸ਼ ਲਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੀਤੀਆਂ ਜਾ ਰਹੀਆਂ ਕੁਝ ਕਾਰਵਾਈਆਂ ਇਕਪਾਸੜ ਹਨ ਅਤੇ ਸਬੰਧਤ ਧਿਰ ਤੋਂ ਸਪੱਸ਼ਟੀਕਰਨ ਲਏ ਬਿਨਾਂ ਹੀ ਇਕ ਧਿਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਵਿੱਚ ਵਾਪਰੀਆਂ ਘਟਨਾਵਾਂ ਸਬੰਧੀ ਜੇਕਰ ਸ਼੍ਰੋਮਣੀ ਕਮੇਟੀ ਮੈਂਬਰ ਮੁੱਖ ਮੰਤਰੀ ਨੂੰ ਮਿਲੇ ਹਨ ਤਾਂ ਇਹ ਉਨ੍ਹਾਂ ਦੀ ਚਿੰਤਾ ਦੇ ਮੱਦੇਨਜ਼ਰ ਕੀਤੀ ਗਈ ਮੁਲਾਕਾਤ ਹੈ।
ਉਨ੍ਹਾਂ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਾਂ ਤਾਂ ਇਨ੍ਹਾਂ ਨੂੰ ਇਤਿਹਾਸਕ ਤੱਥਾਂ ਦੀ ਰੌਸ਼ਨੀ ਵਿੱਚ ਗਲਤ ਸਾਬਤ ਕੀਤਾ ਜਾਵੇ ਜਾਂ ਮੁੱਖ ਮੰਤਰੀ ਖ਼ਿਲਾਫ਼ ਜਾਰੀ ਹੁਕਮ ਨੂੰ ਸਹੀ ਸਾਬਤ ਕੀਤਾ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਕ ਧਿਰ ਨੂੰ ਖੁਸ਼ ਕਰਨ ਵਾਲੇ ਫੈਸਲੇ ਸਿੱਖ ਸੰਗਤ ਪ੍ਰਵਾਨ ਨਹੀਂ ਕਰੇਗੀ।
Powered by Froala Editor