October 16, 2026
ਮਕੜ੍ਹ / ਅੰਮ੍ਰਿਤਸਰ
ਅੰਮ੍ਰਿਤਸਰ 16 ਅਕਤੂਬਰ ( ਮੱਕੜ):-ਅਕਾਲ ਤਖਤ ਸਾਹਿਬ ਵਲੋਂ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ ।
ਅਕਾਲ ਤਖਤ ਸਾਹਿਬ ਵਲੋਂ ਸਿੱਖਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਕੋਈ ਸਬੰਧ ਨਾ ਰੱਖਣ ਇਹ ਫੈਸਲਾ ਅੱਜ 16 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਲਿਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਅਨੁਸਾਰ, ਗਿਆਸਪੁਰਾ ‘ਤੇ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਵਿਰੁੱਧ ਜਾਤੀ ਵਿਤਕਰੇ ਦੇ ਝੂਠੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾਵਾਂ ਵਿਰੁੱਧ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਦਾ ਦੋਸ਼ੀ ਪਾਇਆ ਹੈ।
ਹੁਕਮ ਵਿੱਚ ਕਿਹਾ ਗਿਆ ਹੈ ਕਿ 12 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕ ਅਤੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚੇ ਸਨ। ਉਸ ਸਮੇਂ ਗਿਆਸਪੁਰਾ ਨੂੰ ਪਿਛਲੇ ਹੁਕਮਾਂ ਅਨੁਸਾਰ ਸਕੱਤਰੇਤ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਜਿਸ ਤੇ ਉਨ੍ਹਾਂ ਸੇਵਾਦਾਰਾਂ ਉਪਰ ਜਾਤੀ ਵਿਤਕਰੇ ਦਾ ਦੋਸ਼ ਲਗਾਇਆ।
ਅੱਜ ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਤੇ ਪਹੁੰਚੇ ਵਿਧਾਇਕਾਂ ਦੇ ਵਫ਼ਦ ਨੇ ਇਹ ਵੀ ਮੰਨਿਆ ਕਿ ਗਿਆਸਪੁਰਾ ਨੇ ਜਾਣਬੁੱਝ ਕੇ ਜਾਤ ਦਾ ਮੁੱਦਾ ਉਠਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਵਿੱਚ ਕਿਹਾ ਗਿਆ ਸੀ ਕਿ ਗਿਆਸਪੁਰਾ ਨੇ ਨਿੱਜੀ ਰਾਜਨੀਤਿਕ ਲਾਭ ਲਈ ਸਿੱਖ ਸਿਧਾਂਤਾਂ ਦੇ ਉਲਟ ਕੰਮ ਕੀਤਾ। ਉਨ੍ਹਾਂ ਦੇ ਬਿਆਨਾਂ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ।
Powered by Froala Editor