ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ ਸੰਗਤ ਲਈ 'ਸ਼ਹੀਦੀ ਸਭਾ' ਨੂੰ ਸੁਚਾਰੂ ਅਤੇ ਨਿਰਵਿਘਨ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ ਪਿੰਡ ਰਸੂਲਪੁਰ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ 'ਚ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਤੇ ਟਿੱਪਰ ਕਾਬੂ, ਪਰਚਾ ਦਰਜ    ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ    ਭਗਵੰਤ ਮਾਨ ਸਰਕਾਰ ਨੇ ਯਕਮੁਸ਼ਤ ਨਿਬੇੜਾ ਸਕੀਮ ਲਿਆਂਦੀ, ਬਕਾਇਆ ਬਿਜਲੀ ਬਿੱਲਾਂ ਉੱਤੇ ਵਿਆਜ ਤੇ ਜੁਰਮਾਨਾ 100 ਫੀਸਦੀ ਮੁਆਫ਼ ਖਪਤਕਾਰ 31 ਮਾਰਚ 2026 ਤੱਕ ਦੇ ਬਕਾਇਆ ਬਿੱਲਾਂ ਉੱਤੇ 45 ਦਿਨਾਂ ਤੱਕ ਲੈ ਸਕਣਗੇ ਲਾਭ    ਵਿਸ਼ੇਸ਼ ਗਹਿਰੀ ਸੁਧਾਈ 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ – ਅਨਿੰਦਿਤਾ ਮਿੱਤਰਾ, ਸੀ.ਈ.ਓ. ਪੰਜਾਬ    ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ-ਲਿਸਟ ਵਿੱਚ ਦੋ ਐੱਮਪੀ ਵੀ ਸ਼ਾਮਲ    ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਦੇ ਮੈਂਬਰਾਂ ਦੀ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ    ਪੁਲਿਸ ਹਿਰਾਸਤ ਵਿਚੋਂ ਲਾਪਤਾ ਹੋਣ ਦੇ ਮਾਮਲੇ ਵਿੱਚ ਸੀ ਬੀ ਆਈ ਅਦਾਲਤ ਵੱਲੋਂ ਵੱਲੋਂ ਐਸ ਐਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ    ਮੁੱਖਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼    ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰਕੇ ਪੰਜਾਬ ਨੂੰ ਖੰਭਾ-ਮੁਕਤ ਕਰਨਾ ਮੇਰਾ ਸੁਪਨਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਬੀਹਾ ਅਤੇ ਖਰੜ ਵਾਲਿਆਂ ਉਪਰ ਇੱਕ ਮਹੀਨੇ ਲਈ ਕੀਰਤਨ ਕਰਨ ਤੇ ਰੋਕ
November 11, 2026
-

Makkar / Amritsar

ਅੰਮ੍ਰਿਤਸਰ 11 ਨਵੰਬਰ  ( ਮੱਕੜ ):-        ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ਨੂੰ ਆਦੇਸ਼ ਦਿੱਤਾ ਹੈ ਕਿ ਉਹ ਮਿਤੀ 13 ਨਵੰਬਰ 2026 ਤੋਂ ਲੈ ਕੇ 12 ਦਸੰਬਰ 2026 ਤੱਕ ਇੱਕ ਮਹੀਨੇ  ਲਈ ਸੰਗਤ  ਵਿਚ ਕੀਰਤਨ ਨਹੀਂ ਕਰ ਸਕਣਗੇ  ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ  ਰੋਕ  ਇਕ ਪੱਤਰ ਜਾਰੀ ਕਰ ਕੇ ਲਗਾਈ ਗਈ ਹੈ। 

         ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਕੀਤੀ ਗਈ ਦਿਨਾਂ ਤੋਂ ਦੋਵਾਂ ਜਥਿਆਂ ਵਿਚਕਾਰ ਚੱਲ ਰਹੇ ਆਪਸੀ ਵਿਵਾਦ  ਸਬੰਧੀ ਸੰਗਤ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਗਾਤਾਰ ਭੇਜੀਆਂ ਜਾ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ। 

       ਯਾਦ ਰਹੇ ਕਿ ਬੀਤੇ ਦਿਨੀ ਫਗਵਾੜਾ ਵਿਖੇ ਇਕ ਕੀਰਤਨ ਸਮਾਗਮ ਦੌਰਾਨ ਇਹ ਘਟਨਾ ਵਾਪਰੀ ਸੀ ਜਿਸ ਵਿੱਚ ਕੁਲਵਿੰਦਰ ਸਿੰਘ ਖਰੜਵਾਲਿਆਂ ਵੱਲੋਂ ਬਬੀਹਾ ਬਾਰੇ ਸੰਗਤ ਵਿੱਚ ਰੋਸ ਪ੍ਰਗਟ ਕੀਤਾ ਗਿਆ ਸੀ ਜਿਸ ਤੋਂ ਬਾਅਦ ਸੋਸਲ ਮੀਡੀਆ ਵਿੱਚ ਇਸ ਦੀ ਚਰਚਾ ਚੱਲ ਰਹੀ ਹੈ।

Powered by Froala Editor


Recommended News
Most Read
Just Now