ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਵਿੱਚ ਵੱਡੀ ਸਫ਼ਲਤਾ ਦਰਜ ਕੀਤੀ    ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.    10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸ੍ਰ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ    ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਵਿਖੇ ਦਾਦੀ ਦੀਆਂ ਅੰਤਿਮ ਰਸਮਾਂ ‘ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਸਕਾਰ ਅੱਜ    ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ    ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ; ਸਿੱਖਿਆ ਵਿਭਾਗ ਨੂੰ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ    ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ    ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਨਾਲ ਪਰਲਜ਼ ਸਿਟੀ, ਮੋਹਾਲੀ (ਸੈਕਟਰ 100 ਅਤੇ 104) ਦੇ PACL ਪਲਾਟ ਧਾਰਕਾਂ ਨੂੰ ਲੰਬੇ ਇੰਤਜ਼ਾਰ ਤੋਂ ਬਾਅਦ ਵੱਡੀ ਰਾਹਤ    ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਸ੍ਰ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ
November 20, 2026
-

Maan / Amritsar

ਅੰਮ੍ਰਿਤਸਰ, 20 ਨਵੰਬਰ ( ਮਾਨ ):-

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੀ ਅੱਜ ਹੋਈ ਇਕੱਤਰਤਾ ਦੌਰਾਨ ਸ੍ਰ. ਹਰਜਿੰਦਰ ਸਿੰਘ ਧਾਮੀ ਨੂੰ  ਛੇਵੀਂ ਵਾਰ ਮੁੜ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ । ਪ੍ਰਧਾਨ ਚੁਣੇ ਜਾਣ ਤੋਂ ਬਾਅਦ ਸ੍ਰ. ਧਾਮੀ ਪੂਰੀ ਕਾਰਜਕਾਰਨੀ ਅਤੇ ਨਵੀਂ ਚੁਣੀ ਗਈ ਟੀਮ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਬੈਠ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ । 

  ਸ੍ਰ. ਹਰਜਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਗੁਰੂ ਘਰ ਦੀ ਸੇਵਾ ਕਰਨਗੇ ਅਤੇ ਨਾਲ ਹੀ ਉਹਨਾਂ ਨੇ ਦੱਸਿਆ ਕਿ 

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ 2026 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1828 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1822 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਉਨ੍ਹਾਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ੇ ਦੇਣ ਲਈ ਭਾਰਤ ਅਤੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਵੀ ਕੀਤਾ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਵੀਜ਼ਾ ਲੱਗਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 21 ਨਵੰਬਰ ਅਤੇ 22 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਿਥੇ ਪ੍ਰੋਗਰਾਮ ਅਨੁਸਾਰ ਇਹ ਜਥਾ 22 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਮਗਰੋਂ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 1 ਦਸੰਬਰ ਨੂੰ ਵਾਪਸ ਭਾਰਤ ਪਰਤੇਗ।

Powered by Froala Editor


Recommended News
Most Read
Just Now