ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਪੰਜਾਬ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ    ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਹਥਿਆਰ ਤਸਕਰ ਦੇ ਸੰਪਰਕ 'ਚ ਸਨ: ਡੀ.ਜੀ.ਪੀ. ਗੌਰਵ ਯਾਦਵ    ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ ਇਹ ਮਾਡਿਊਲ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ*    ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ    ਸੂਬੇ ਨੇ ਲੰਬੀਆਂ ਕਤਾਰਾਂ ਤੇ ਏਜੰਟਾਂ ਦੀ ਥਾਂ ਆਨਲਾਈਨ ਸੇਵਾਵਾਂ, ਦਸਤਾਵੇਜ਼ਾਂ ਦੀ ਸਮਾਂਬੱਧ ਘੋਖ ਅਤੇ ਡਿਜੀਟਲ ਪਾਰਦਰਸ਼ਤਾ ਦੇ ਯੁੱਗ ਤੱਕ ਪੈਰ ਪਸਾਰੇ: ਹਰਦੀਪ ਸਿੰਘ ਮੁੰਡੀਆਂ    ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ    ਮੁੱਖ ਸਕੱਤਰ ਨਾਲ ਗੱਲਬਾਤ ਦੌਰਾਨ ਮੰਗਾਂ ਤੇ ਸਹਿਮਤੀ ਤੋਂ ਬਾਅਦ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ     ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ 'ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ    ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਕੰਮਕਾਜ ਠੱਪ ਰਿਹਾ ਪੰਜਾਬ ਦੇ 12-13 ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ   
ਇੰਗਲੈਂਡ 'ਤੇ ਭਾਰਤੀ ਹਾਕੀ ਟੀਮ ਦੀ ਜਿੱਤ 'ਤੇ ਮੁੱਖ ਮੰਤਰੀ ਨੇ ਟੀਮ ਨੂੰ ਸ਼ਾਨਦਾਰ ਦੱਸਿਆ
August 4, 2024
-

ਆਉਣ ਵਾਲੇ ਮੈਚਾਂ ਲਈ ਟੀਮ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ

Chandigarh

ਚੰਡੀਗੜ੍ਹ, 4 ਅਗਸਤ-

ਇੰਗਲੈਂਡ 'ਤੇ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਭਾਰਤੀ ਟੀਮ ਸ਼ਾਨਦਾਰ ਹੈ ਕਿਉਂਕਿ ਟੀਮ ਨੇ 10 ਖਿਡਾਰੀਆਂ ਨਾਲ ਖੇਡਣ ਦੇ ਬਾਵਜੂਦ ਇੰਗਲੈਂਡ ਦੀ ਟੀਮ ਨੂੰ ਪੈਨਲਟੀ ਸ਼ੂਟ ਆਊਟ ਵਿੱਚ ਹਰਾ ਦਿੱਤਾ।

ਟੀਮ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਉਣ ਵਾਲੇ ਮੈਚਾਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਮੈਚ ਦੌਰਾਨ ਖਾਸ ਕਰਕੇ ਸ਼ੂਟ ਆਊਟ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ, ਜਿਸ ਨਾਲ ਟੀਮ ਪੈਰਿਸ ਓਲੰਪਿਕ ਦੇ ਸੈਮੀਫਾਈਨਲ ਵਿੱਚ ਪਹੁੰਚੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹਰ ਦੇਸ਼ ਵਾਸੀ ਲਈ ਮਾਣ ਦਾ ਪਲ ਹੈ ਕਿਉਂਕਿ ਖਿਡਾਰੀਆਂ ਨੇ ਟੀਮ ਨੂੰ ਇਸ ਇਤਿਹਾਸਕ ਜਿੱਤ ਤੱਕ ਪਹੁੰਚਾਇਆ ਹੈ। 

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਹਾਕੀ ਟੀਮ ਪੈਰਿਸ ਓਲੰਪਿਕ ਵਿੱਚ ਦੇਸ਼ ਲਈ ਸੋਨ ਤਮਗਾ ਜਿੱਤ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੇਗੀ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸਮੁੱਚਾ ਦੇਸ਼ ਇਸ ਇਤਿਹਾਸਕ ਪਲ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ, ਜਦੋਂ ਕੌਮੀ ਖੇਡ ਦੀ ਪੁਰਾਤਨ ਸ਼ਾਨ ਬਹਾਲ ਹੋਵੇਗੀ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਭਾਰਤੀ ਹਾਕੀ ਟੀਮ ਦੇ ਨਾਇਕਾਂ ਦੇ ਤਗਮੇ ਲੈ ਕੇ ਘਰ ਪਰਤਣ 'ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕਰਨ ਲਈ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ।

Powered by Froala Editor


Recommended News
Most Read
Just Now