ਸਪੀਕਰ ਸੰਧਵਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਨਿਰਦੇਸ਼: 'ਮਹਾਨ ਕੋਸ਼' ਬਾਰੇ ਮਾਹਿਰ ਕਮੇਟੀ ਦੀ ਰਿਪੋਰਟ ਦੋ ਹਫ਼ਤਿਆਂ ਵਿੱਚ ਸੌਂਪੇ     ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲਿਆ, ਐਸ.ਬੀ.ਐਸ. ਨਗਰ ਤੋਂ ਪਾਕਿ—ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ     ਮਾਨ ਸਰਕਾਰ ਦਾ ਵੱਡਾ ਫੈਸਲਾ, ਤਹਿਸੀਲ ਦਫ਼ਤਰਾਂ ਵਿੱਚ ਅਫ਼ਸਰਸ਼ਾਹੀ ਉੱਤੇ ਸਖ਼ਤੀ, ਹੁਣ ਨਹੀਂ ਚੱਲੇਗਾ ਮਨਮਰਜ਼ੀ ਦਾ ਰਵੱਈਆ    ਪੰਜਾਬ ਦੀ ਨਵੀਂ ਮਾਈਨਿੰਗ ਨੀਤੀ: ਭ੍ਰਿਸ਼ਟਾਚਾਰ 'ਤੇ ਲਗਾਮ, ਰੇਤ-ਬਜਰੀ ਦੇ ਅਧਿਕਾਰ ਹੁਣ ਸਿੱਧੇ ਆਮ ਲੋਕਾਂ ਦੇ ਹੱਥ    ਖੇਤੀਬਾੜੀ ਅਧਿਕਾਰੀਆਂ ਨੂੰ ਚਿੱਟੇ ਸੋਨੇ ਹੇਠ ਰਕਬਾ ਵਧਾਉਣ ਦੇ ਹੁਕਮ; ਮਾਲਵੇ ਦੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਬਾਰੇ ਦਿੱਤੀ ਜਾਵੇਗੀ ਸਿਖਲਾਈ    ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ    ਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ    ਪੰਜਾਬ ਦੇ ਪਾਣੀਆਂ ਦਾ ਮੁੱਦਾ: ਚੀਮਾ ਵੱਲੋਂ ਭਾਜਪਾ ਅਤੇ ਕਾਂਗਰਸ ਪਾਰਟੀਆਂ ਨੂੰ ਆਪਣੀਆਂ ਗਲਤੀਆਂ ਸਵੀਕਾਰ ਕੇ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ ਦੀ ਚੁਣੌਤੀ    ਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. 'ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ    ਬੀ.ਬੀ.ਐਮ.ਬੀ. ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ -ਹਰਜੋਤ ਬੈਂਸ   
ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਸਾਈਕਲ ਰੈਲੀ ਪਟਿਆਲਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਹੋਈ ਰਵਾਨਾ
December 5, 2023
Worldwide-News-Express-multiface

Worldwide News Express / Punjab

15 ਲਾਭਪਾਤਰੀਆਂ ਨੂੰ ਦਿੱਤੀ ਮਾਲੀ ਸਹਾਇਤਾ

ਸਾਈਕਲ ਰੈਲੀ ਦਾ ਮਕਸਦ ਲੋਕਾਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਤੋਂ ਜਾਣੂ ਕਰਵਾਉਣਾ

ਪਟਿਆਲਾ, 5 ਦਸੰਬਰ-(ਅਮਰੀਕਇੰਦਰ ਸਿੰਘ) ਸੂਬੇ ਦੇ ਲੋਕਾਂ ਨੂੰ ਝੰਡਾ ਦਿਵਸ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਸਾਈਕਲ ਰੈਲੀ ਅੱਜ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਪਟਿਆਲਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਮਾਂਡਰ ਬਲਜਿੰਦਰ ਵਿਰਕ ਨੇ ਦੱਸਿਆ ਕਿ ਦੇਸ਼ ਦੇ ਸਨਮਾਨ ਅਤੇ ਪ੍ਰਭੂਸੱਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਦੀ ਯਾਦ ਵਿੱਚ ਹਰ ਸਾਲ 7 ਦਸੰਬਰ ਨੂੰ ਦੇਸ਼ ਭਰ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਵਲੋਂ ਝੰਡਾ ਦਿਵਸ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਾਈਕਲ ਰੈਲੀ ਕੱਢੀ ਜਾ ਰਹੀ ਹੈ ਅਤੇ ਇਹ ਰੈਲੀ 07 ਦਸੰਬਰ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਪਹੁੰਚ ਕੇ ਸਮਾਪਤ ਹੋਵੇਗੀ। ਉਨ੍ਹਾਂ ਦਾਨੀ ਸੱਜਣਾ ਨੂੰ ਅਪੀਲ ਕੀਤੀ ਕਿ ਝੰਡਾ ਦਿਵਸ ਫੰਡ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਕਿਉਂਕਿ ਇਹ ਫੰਡ ਦੇਸ਼ ਲਈ ਜਾਨਾਂ ਵਾਰਨ ਵਾਲੇ ਮਹਾਨ ਯੋਧਿਆਂ ਦੇ ਪਰਿਵਾਰਾਂ ਦੀ ਭਲਾਈ ਲਈ ਖ਼ਰਚ ਕੀਤਾ ਜਾਂਦਾ ਹੈ। ਇਸ ਮੌਕੇ 11 ਲਾਭਪਾਤਰੀਆਂ ਨੂੰ ਫਲੈਗ ਡੇਅ ਫੰਡ ਵਿਚੋਂ ਮਾਲੀ ਸਹਾਇਤਾ ਦੇ ਚੈਕ ਵੀ ਤਕਸੀਮ ਕੀਤੇ ਗਏ। ਇਸ ਉਪਰੰਤ ਇਹ ਸਾਈਕਲ ਰੈਲੀ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਡਿਪਟੀ ਡਾਇਰੈਕਟਰ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਕਰਨਲ ਐਸ.ਐਸ. ਸੰਘਾ, ਕਮਾਂਡਰ ਰਾਜਵੰਤ ਸਿੰਘ, ਕਰਨਲ ਐਨ.ਐਸ ਸਿੱਧੂ, ਮੇਜਰ ਰਮਨ ਮਲਹੋਤਰਾ ਤੇ ਪਰਮਜੀਤ ਸਿੰਘ ਵੀ ਮੌਜੂਦ ਸਨ।

Worldwide News Express multifaceted digital media company


Recommended News
Most Read
Just Now