ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ 'ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ    ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ    ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ    ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ    ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ    ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ    'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ    ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ - ਲਾਲ ਚੰਦ ਕਟਾਰੂਚੱਕ    MP ਅਮ੍ਰਿਤਪਾਲ ਆ ਰਿਹਾ ਪੰਜਾਬ    "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ   
ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ
August 9, 2024
-

ਦੇਸ਼ ਲਈ ਤਗ਼ਮੇ ਜਿੱਤਣ ਉਤੇ ਸ਼ੂਟਰ ਦਾ ਕੀਤਾ ਸਨਮਾਨ

ਚੰਡੀਗੜ੍ਹ

ਚੰਡੀਗੜ੍ਹ, 9 ਅਗਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ ਮਨੂੰ ਭਾਕਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੈਰਿਸ ਵਿੱਚ ਸ਼ੂਟਿੰਗ ਮੁਕਾਬਲਿਆਂ ਵਿੱਚ ਦੋ ਤਗ਼ਮੇ ਜਿੱਤ ਕੇ ਮਨੂੰ ਨੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਸ਼ਾਨੇਬਾਜ਼ ਨੌਜਵਾਨਾਂ ਲਈ ਆਦਰਸ਼ ਬਣ ਕੇ ਉੱਭਰੀ ਹੈ ਅਤੇ ਉਸ ਦੀਆਂ ਪ੍ਰਾਪਤੀਆਂ ਉੱਭਰਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਦੇਸ਼ ਲਈ ਨਾਮਣਾ ਖੱਟਣ ਲਈ ਪ੍ਰੇਰਿਤ ਕਰਨਗੀਆਂ।

ਮੁੱਖ ਮੰਤਰੀ ਨੇ ਇਸ ਨੌਜਵਾਨ ਖਿਡਾਰਨ ਨੂੰ ਆਪਣੀ ਸਰਕਾਰ ਦੀ ਨਵੀਂ ਖੇਡ ਨੀਤੀ ਬਾਰੇ ਜਾਣੂੰ ਕਰਵਾਇਆ, ਜਿਸ ਦਾ ਟੀਚਾ ਪੰਜਾਬ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਇਕ ਪਾਸੇ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਪਾਸੇ ਲਾਉਣਾ ਹੈ, ਦੂਜੇ ਪਾਸੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣਾ ਹੈ। ਭਗਵੰਤ ਸਿੰਘ ਮਾਨ ਨੇ ਭਾਰਤੀ ਖਿਡਾਰੀਆਂ ਖ਼ਾਸ ਤੌਰ ਉਤੇ ਪੰਜਾਬ ਤੇ ਹਰਿਆਣਾ ਦੇ ਖਿਡਾਰੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਦੇਸ਼ ਲਈ ਤਗ਼ਮੇ ਜਿੱਤੇ ਹਨ।

ਇਸ ਦੌਰਾਨ ਮਨੂੰ ਭਾਕਰ ਨੇ ਮਿਲਣ ਲਈ ਸਮਾਂ ਦੇਣ ਅਤੇ ਸਨਮਾਨਿਤ ਕਰਨ ਉਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਸ ਨੇ ਪੰਜਾਬ ਵਿੱਚ ਖੇਡਾਂ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਅਤੇ ਖੇਡ ਨੀਤੀ ਦੀ ਤਾਰੀਫ਼ ਕੀਤੀ। ਉਸ ਨੇ ਸਾਰੇ ਖਿਡਾਰੀਆਂ ਨੂੰ ਬਰਾਬਰ ਮੌਕੇ ਦੇਣ ਦੀ ਵਕਾਲਤ ਕੀਤੀ ਤਾਂ ਕਿ ਵੱਖ-ਵੱਖ ਮੁਕਾਬਲਿਆਂ ਵਿੱਚ ਦੇਸ਼ ਲਈ ਜ਼ਿਆਦਾ ਤੋਂ ਜ਼ਿਆਦਾ ਤਗ਼ਮੇ ਜਿੱਤੇ ਜਾ ਸਕਣ।

Powered by Froala Editor


Recommended News
Most Read
Just Now