ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਪੰਜਾਬ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ    ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਹਥਿਆਰ ਤਸਕਰ ਦੇ ਸੰਪਰਕ 'ਚ ਸਨ: ਡੀ.ਜੀ.ਪੀ. ਗੌਰਵ ਯਾਦਵ    ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ ਇਹ ਮਾਡਿਊਲ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ*    ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ    ਸੂਬੇ ਨੇ ਲੰਬੀਆਂ ਕਤਾਰਾਂ ਤੇ ਏਜੰਟਾਂ ਦੀ ਥਾਂ ਆਨਲਾਈਨ ਸੇਵਾਵਾਂ, ਦਸਤਾਵੇਜ਼ਾਂ ਦੀ ਸਮਾਂਬੱਧ ਘੋਖ ਅਤੇ ਡਿਜੀਟਲ ਪਾਰਦਰਸ਼ਤਾ ਦੇ ਯੁੱਗ ਤੱਕ ਪੈਰ ਪਸਾਰੇ: ਹਰਦੀਪ ਸਿੰਘ ਮੁੰਡੀਆਂ    ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ    ਮੁੱਖ ਸਕੱਤਰ ਨਾਲ ਗੱਲਬਾਤ ਦੌਰਾਨ ਮੰਗਾਂ ਤੇ ਸਹਿਮਤੀ ਤੋਂ ਬਾਅਦ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ     ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ 'ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ    ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਕੰਮਕਾਜ ਠੱਪ ਰਿਹਾ ਪੰਜਾਬ ਦੇ 12-13 ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ   
ਮੁੱਖ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ
September 17, 2024
-

ਭਾਰਤੀ ਹਾਕੀ ਦਾ ਸੁਨਹਿਰੀ ਯੁੱਗ

ਚੰਡੀਗੜ੍ਹ, 17 ਸਤੰਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਨੇ ਟੂਰਨਾਮੈਂਟ ਦੇ ਫਾਈਨਲ ਵਿੱਚ ਚੀਨ ਨੂੰ 1-0 ਨਾਲ ਮਾਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪੂਰੇ ਦੇਸ਼ ਲਈ ਮਾਣ ਵਾਲੇ ਪਲ ਹਨ ਕਿਉਂਕਿ ਭਾਰਤ ਨੇ ਪੰਜਵੀਂ ਵਾਰ ਇਹ ਟਰਾਫੀ ਆਪਣੇ ਨਾਂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਟੀਮ ਦੇ ਸਾਰੇ ਖਿਡਾਰੀ ਸ਼ਲਾਘਾ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਟੀਮ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਹੈ। ਭਾਰਤੀ ਟੀਮ ਪੂਰੇ ਟੂਰਨਾਮੈਂਟ ਵਿੱਚ ਅਜੇਤੂ ਰਹੀ ਅਤੇ ਸਾਰੇ ਖੇਡੇ ਸੱਤ ਮੈਚ ਜਿੱਤੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਹੋਰ ਵੀ ਖ਼ੁਸ਼ੀ ਵਾਲੀ ਗੱਲ ਹੈ ਕਿ ਭਾਰਤੀ ਟੀਮ ਵਿੱਚ ਪੰਜਾਬ ਦੇ ਸੱਤ ਖਿਡਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਦਾ ਸਭ ਤੋਂ ਮਹੱਤਵਪੂਰਨ ਖਿਡਾਰੀ ਅਤੇ ਭਾਰਤੀ ਟੀਮ ਦਾ ਕਪਤਾਨ ਹਰਮਨਪ੍ਰੀਤ ਸਿੰਘ ਵੀ ਪੰਜਾਬ ਦਾ ਨੌਜਵਾਨ ਹੈ। ਹਰਮਨਪ੍ਰੀਤ ਸਿੰਘ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਵੀ ਐਲਾਨਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਰਤੀ ਹਾਕੀ ਦਾ ਸੁਨਹਿਰੀ ਯੁੱਗ ਹੈ ਅਤੇ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਅਸੀਂ ਇਸ ਇਤਿਹਾਸਕ ਪਲ ਦਾ ਹਿੱਸਾ ਹਾਂ। 

 ਮੁੱਖ ਮੰਤਰੀ ਨੇ ਕਿਹਾ ਕਿ ਇਹ ਜਿੱਤ ਖੇਡਾਂ ਦੇ ਇਤਿਹਾਸ ਵਿੱਚ ਸੁਨਹਿਰੀ ਸ਼ਬਦਾਂ ਵਿੱਚ ਦਰਜ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਵਿੱਚ ਹਾਕੀ ਦੀ ਖੇਡ ਮੁੜ ਸੁਰਜੀਤੀ ਦੇ ਰਾਹ 'ਤੇ ਹੈ। ਟੀਮ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟੀਮ ਨੇ ਦੇਸ਼ ਵਿੱਚੋਂ ਪੈਦਾ ਹੋਏ ਮਹਾਨ ਹਾਕੀ ਖਿਡਾਰੀਆਂ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਿਆ ਹੈ।

Powered by Froala Editor


Recommended News
Most Read
Just Now